
ਪੰਜਾਬ ਵਿਚ ਨਸ਼ੇ ਅਤੇ ਗੈਂਗਸਟਰਾਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਵਚਨਬੱਧ
ਫਿਰੋਜ਼ਪੁਰ (ਬਲਬੀਰ ਸਿੰਘ ਜੋਸਨ)-: ਜੇਲ੍ਹਾਂ ਵਿਚ ਚੋਰੀ ਮੋਬਾਈਲ ਲੈ ਕੇ ਜਾਣ ਨੂੰ ਰੋਕਣ ਲਈ ਜੇਲ੍ਹਾਂ ਵਿਚ ਸਿਮ ਲੋਕ/ਮੋਬਾਈਲ ਡਿਵਾਈਸ ਲੋਕੇਟਰ, ਪੋਰਟੇਬਲ ਜੈਮਰ ਅਤੇ ਹੋਰ ਵੀ ਪੁਖ਼ਤਾ ਇੰਤਜ਼ਾਮ ਕੀਤੇ ਜਾਣਗੇ। ਇਹ ਜਾਣਕਾਰੀ ਕੈਬਨਿਟ ਮੰਤਰੀ (ਜੇਲ੍ਹਾਂ) ਸ੍ਰ: ਸੁਖਜਿੰਦਰ ਸਿੰਘ ਰੰਧਾਵਾ ਨੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਦਿੱਤੀ।
Photoਕੈਬਿਨਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਜੇਲ੍ਹ ਵਿਭਾਗ ਜੇਲ੍ਹਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਮੁਸਤੈਦ ਹੈ ਤੇ ਹੁਣ ਜੇਲ੍ਹਾਂ ਦੀ ਸਥਿਤੀ ਵਿਚ ਪਹਿਲਾ ਨਾਲੋਂ ਕਾਫ਼ੀ ਸੁਧਾਰ ਲਿਆਂਦਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ੇਲ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਅੰਮ੍ਰਿਤਸਰ ਅਤੇ ਬਠਿੰਡਾ ਵਿਚ ਸੀਆਰਪੀਐਫ ਦੇ ਸਹਿਯੋਗ ਨਾਲ ਜੁਆਇਟ ਅਪਰੇਸ਼ਨ ਵੀ ਚਲਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜੇਲ੍ਹਾਂ ਦੀ ਸਮੇਂ-ਸਮੇਂ ਸਿਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸਾਲ ਵਿਚ 1800 ਦੇ ਕਰੀਬ ਮੋਬਾਈਲਾਂ ਦੀ ਰਿਕਵਰੀ ਕੀਤੀ ਗਈ ਹੈ।
Photoਉਨ੍ਹਾਂ ਇਹ ਵੀ ਕਿਹਾ ਕਿ ਜੇ ਕੋਈ ਅਧਿਕਾਰੀ/ਕਰਮਚਾਰੀ ਜੇਲ੍ਹ ਦੀ ਸੁਰੱਖਿਆ ਲਈ ਜ਼ਿੰਮੇਵਾਰ ਹੋਵੇਗਾ ਤਾਂ ਉਸ ਦੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਇਸੇ ਮਾਮਲੇ ਵਿਚ ਹੁਣ ਤੱਕ 50 ਦੇ ਕਰੀਬ ਜ਼ੇਲਾਂ ਦੇ ਅਧਿਕਾਰੀ ਬਰਖ਼ਾਸਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਸੁਰੱਖਿਆ ਦੇ ਨਾਲ-ਨਾਲ ਕੈਦੀਆਂ ਦੇ ਰਹਿਣ, ਖਾਣ-ਪੀਣ ਦਾ ਵੀ ਧਿਆਨ ਰੱਖਿਆ ਜਾ ਰਿਹਾ ਹੈ।
Photo ਕੈਬਨਿਟ ਮੰਤਰੀ ਨੇ ਨਸ਼ੇ ਅਤੇ ਗੈਂਗਸਟਰ ਦੇ ਮੁੱਦੇ ਤੇ ਬੋਲਦਿਆਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ਵਿਚ ਗੈਂਗਸਟਰਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ ਤੇ ਨਸ਼ੇ ਦਾ ਲੱਕ ਤੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਪੰਜਾਬ ਵਿਚ ਵੱਡੀ ਮਾਤਰਾ ਵਿਚ ਨਸ਼ਾਖੋਰੀ ਫੈਲਾਈ ਗਈ ਸੀ ਜਦਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ਵਿਚ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਕਰ ਕੇ ਨਸ਼ੇ ਦੀ ਸਪਲਾਈ ਰੋਕੀ ਗਈ ਹੈ।
Mobile ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਭੇਦਭਾਵ ਕੀਤਾ ਜਾਂਦਾ ਹੈ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਬਣਦਾ ਸ਼ੇਅਰ ਨਹੀਂ ਦਿੱਤਾ ਜਾਂਦਾ ਜਿਸ ਕਰ ਕੇ ਪੰਜਾਬ ਦੀ ਵਿੱਤੀ ਹਾਲਤ ਵਿਚ ਪਰੇਸ਼ਾਨੀ ਆ ਰਹੀ ਹੈ, ਇਸ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ, ਲੋਕਾਂ ਦੀ ਸੁਰੱਖਿਆ ਅਤੇ ਭਲਾਈ ਦੇ ਕੰਮਾਂ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਐਮਪੀ ਖਡੂਰ ਸਾਹਿਬ ਜਸਬੀਰ ਸਿੰਘ ਗਿੱਲ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ, ਵਿਧਾਇਕ ਜ਼ੀਰਾ ਕੁਲਬੀਰ ਸਿੰਘ ਜ਼ੀਰਾ, ਡਿਪਟੀ ਕਮਿਸ਼ਨਰ ਚੰਦਰ ਗੈਂਦ, ਕਾਂਗਰਸੀ ਆਗੂ ਲਾਡੀ ਗਹਿਰੀ, ਨਸੀਬ ਸੰਧੂ ਆਦਿ ਹਾਜ਼ਰ ਸਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।