
ਗੁਰਦਵਾਰਾ ਸ੍ਰੀ ਜੋਤੀ ਸਰੂਪ ਵਿਖੇ ਅਰਦਾਸ ਉਪਰੰਤ ਸਾਲਾਨਾ ਸ਼ਹੀਦੀ ਸਭਾ ਸਮਾਪਤ
ਗੁਰਦਵਾਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤਕ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ
ਫ਼ਤਿਹਗੜ੍ਹ ਸਾਹਿਬ, 27 ਦਸੰਬਰ (ਸਵਰਨਜੀਤ ਸਿੰਘ ਸੇਠੀ/ਬਖ਼ਸ਼ੀ): ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਇਤਿਹਾਸਕ ਅਤੇ ਪਵਿੱਤਰ ਅਸਥਾਨ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਭਾ, ਅਲੌਕਿਕ ਨਗਰ ਕੀਰਤਨ ਦੇ ਗੁਰਦਵਾਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਗੁਰਦਵਾਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁੱਜਣ ਤੇ ਅਰਦਾਸ ਉਪਰੰਤ ਰਸਮੀ ਤੌਰ 'ਤੇ ਸਮਾਪਤੀ ਹੋਈ¢
ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਵੇਰੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵਲੋਂ ਅਰਦਾਸ ਕਰਨ ਅਤੇ ਸ੍ਰੀ ਦਰਬਾਰ ਸਾਹਿਬ, ਅੰਮਿ੍ਤਸਰ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵਲੋਂ ਹੁਕਮਨਾਮਾ ਲੈਣ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ¢ ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਸਿੰਘਾਂ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ¢ ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਵੱਡੀ ਗਿਣਤੀ ਵਿਚ ਧਾਰਮਕ ਸ਼ਖ਼ਸੀਅਤਾਂ ਤੋਂ ਇਲਾਵਾ ਆਈ ਜੀ ਰੋਪੜ ਰੇਂਜ ਅਮਿਤ ਪ੍ਰਸਾਦ, ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮਿ੍ਤ ਕੌਰ ਗਿੱਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਮਨੀਤ ਕੌਾਡਲ ਸਮੇਤ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਹਾਜ਼ਰ ਸਨ¢ ਨਗਰ ਕੀਰਤਨ ਵਿਚ ਦੇਸ਼-ਵਿਦੇਸ਼ ਤੋਂ ਪੁੱਜੇ ਸ਼ਰਧਾਲੂਆਂ ਦੀ ਸ਼ਰਧਾ ਦੀ ਭਾਵਨਾ ਦਾ ਅਲੌਕਿਕ ਨਜ਼ਾਰਾ ਉਸ ਵੇਲੇ ਵੇਖਿਆ ਹੀ ਬਣਦਾ ਸੀ, ਜਦੋਂ ਕੜਾਕੇ ਦੀ ਠੰਢ ਵਿਚ ਸ਼ਰਧਾਲੂ ਨੰਗੇ ਪੈਰੀਂ ਨਗਰ ਕੀਰਤਨ ਵਿਚ ਸ਼ਾਮਲ ਹੋ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁਲ ਭੇਟ ਕਰਨ ਲਈ ਉਮੜ ਪਏ¢ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੋਣ ਵੇਲੇ ਸੰਗਤ ਫੁੱਲਾਂ ਦੀ ਵਰਖਾ ਕਰ ਰਹੀ ਸੀ ਅਤੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਬੋਲੇ ਸੋ ਨਿਹਾਲ ਅਤੇ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਨਾਲ ਆਕਾਸ਼ ਗੂੰਜ ਰਿਹਾ ਸੀ¢
ਨਗਰ ਕੀਰਤਨ ਦੌਰਾਨ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਅਤੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕਰ ਕੇ ਸਤਿਕਾਰ ਕੀਤਾ ਅਤੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਨੂੰ ਮੱਥਾ ਟੇਕਿਆ¢ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ਼ਹੀਦੀ ਸਭਾ ਅਤੇ ਸ਼ਹੀਦੀ ਨਗਰ ਕੀਰਤਨ ਦੀ ਸੰਪੂਰਨਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਜਦੋਂ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ,ਅੰਮਿ੍ਤਸਰ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਹੁਕਮਨਾਮਾ ਲਿਆ¢ ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਦਿਤਾ¢
ਇਸ ਮੌਕੇ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾimageਬਾ ਹਰਨਾਮ ਸਿੰਘ ਖ਼ਾਲਸਾ, ਦਲ ਪੰਥ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਬੁੱਢਾ ਦਲ ਦੇ ਮੁਖੀ ਜਥੇਦਾਰ ਬਲਬੀਰ ਸਿੰਘ, ਦਲ ਪੰਥ ਬਿਧੀ ਚੰਦ ਦੇ ਮੁਖੀ ਜਥੇਦਾਰ ਬਾਬਾ ਅਵਤਾਰ ਸਿੰਘ, ਬਾਬਾ ਗੁਰਦੇਵ ਸਿੰਘ ਬਜਵਾੜਾ,ਬਾਬਾ ਚਰਨਜੀਤ ਸਿੰਘ ਬਿਧੀਚੰਦ, ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਿਢ, ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ, ਚੀਫ ਸਕੱਤਰ ਐਡਵੋਕੇਟ ਹਰਚਰਨ ਸਿੰਘ ਧਾਮੀ, ਅੰਤਿ ੍ਰਗ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਆਦਿ ਨੇ ਹਾਜ਼ਰੀ ਲਵਾਈ ¢
.