ਗੱਲਬਾਤ ਲਈ ਵੀ ਦੋਹੀਂ ਪਾਸੀਂ ਤਿਆਰੀ ਪਰ ਗੋਲੀਬਾਰੀ ਵੀ ਜਾਰੀ
Published : Dec 28, 2020, 1:19 am IST
Updated : Dec 28, 2020, 1:19 am IST
SHARE ARTICLE
image
image

ਗੱਲਬਾਤ ਲਈ ਵੀ ਦੋਹੀਂ ਪਾਸੀਂ ਤਿਆਰੀ ਪਰ ਗੋਲੀਬਾਰੀ ਵੀ ਜਾਰੀ


ਸਿੰਘੂ ਸਰਹੱਦ 'ਤੇ ਡਟੇ ਕਿਸਾਨਾਂ ਨੇ ਥਾਲੀਆਂ-ਪੀਪੇ ਖੜਕਾ 'ਮਨ ਕੀ ਬਾਤ' ਦਾ ਕੀਤਾ ਵਿਰੋਧ 

ਨਵੀਂ ਦਿੱਲੀ, 27 ਦਸੰਬਰ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਹੱਡ ਚੀਰਵੀਂ ਠੰਢ ਵਿਚ ਡਟੇ ਹੋਏ ਹਨ¢ ਦਿੱਲੀ ਦੀਆਂ ਸਰਹੱਦਾਂ ਉੱਤੇ ਧਰਨਿਆਂ ਵਿਚ ਬੈਠੇ ਕਿਸਾਨਾਂ ਨੂੰ ਅੱਜ 32 ਦਿਨ ਹੋ ਚੁਕੇ ਹਨ¢ ਕੜਾਕੇ ਦੀ ਠੰਢ ਦੇ ਬਾਵਜੂਦ ਵੀ ਵੱਖ-ਵੱਖ ਸੂਬਿਆਂ ਤੋਂ ਕਿਸਾਨ ਇਕਜੁਟ ਹੋ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਅਤੇ ਹੱਕਾਂ ਦੀ ਲੜਾਈ ਲਈ ਪਹੁੰਚ ਰਹੇ ਹਨ¢ ਇਕ ਮਹੀਨੇ ਤੋਂ ਕਿਸਾਨਾਂ ਵਲੋਂ ਸ਼ਾਂਤੀਮਈ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ¢ ਦਿੱਲੀ ਦੀ ਸਿੰਘੂ ਸਰਹੱਦ 'ਤੇ ਡਟੇ ਕਿਸਾਨਾਂ ਨੇ ਅੱਜ ਵਖਰੇ ਢੰਗ ਨਾਲ ਵਿਰੋਧ ਪ੍ਰਦਰਸ਼ਨ ਕੀਤਾ¢
ਦਰਅਸਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 'ਮਨ ਕੀ ਬਾਤ' ਪ੍ਰੋਗਰਾਮ 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ¢ ਇਸ ਦੇ ਵਿਰੋਧ 'ਚ ਸਿੰਘੂ ਸਰਹੱਦ 'ਤੇ ਡਟੇ ਹਜ਼ਾਰਾਂ ਦੀ ਗਿਣਤੀ 'ਚ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਅੰਦੋਲਨ ਦÏਰਾਨ ਪ੍ਰਧਾਨ ਮੰਤਰੀ ਮੋਦੀ ਦੇ 'ਮਨ ਕੀ ਬਾਤ' ਦੇ ਵਿਰੋਧ 'ਚ ਥਾਲੀਆਂ ਅਤੇ ਪੀਪੇ ਖੜਕਾਏ¢ 'ਮਨ ਕੀ ਬਾਤ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਨੇ ਇਕ ਵਾਰ ਵੀ ਦਿੱਲੀ 'ਚ ਧਰਨੇ ਬੈਠੇ ਕਿਸਾਨਾਂ ਦਾ ਜ਼ਿਕਰ ਨਹੀਂ ਕੀਤਾ, ਸਿਰਫ਼ ਤੇ ਸਿਰਫ਼ ਕਸ਼ਮੀਰੀ ਕੇਸਰ ਦੀ ਗੱਲ ਕੀਤੀ ਅਤੇ ਇਸ ਤੋਂ ਕਿਸਾਨ ਨੂੰ ਹੋਣ ਵਾਲੇ ਫਾਇਦੇ ਬਾਰੇ ਦਸਿਆ¢ 

ਦਸਣਯੋਗ ਹੈ ਕਿ ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ 'ਤੇ ਅੜੇ ਹੋਏ ਹਨ ਜਦਕਿ ਸਰਕਾਰ ਕਾਨੂੰਨਾਂ 'ਚ ਸੋਧ ਦੀ ਗੱਲ ਆਖ ਰਹੀ ਹੈ¢ ਲਗਾਤਾਰ ਵਿਰੋਧ ਪ੍ਰਦਰਸ਼ਨ 'ਚ ਡਟੇ ਕਿਸਾਨ ਜਥੇਬੰਦੀਆਂ ਨੇ ਪਿਛਲੇ ਹਫ਼ਤੇ ਹੀ ਐਲਾਨ ਕੀਤਾ ਸੀ ਕਿ ਉਹ 'ਮਨ ਕੀ ਬਾਤ' ਪ੍ਰੋਗਰਾਮ ਦਾ ਥਾਲੀਆਂ ਖੜਕਾ ਕੇ ਵਿਰੋਧ ਕਰਨਗੇ¢  ਸਰਕਾਰ ਅਤੇ ਕਿਸਾਨਾਂ ਵਿਚਾਲੇ ਹੁਣ ਤਕ 5 ਵਾਰ ਗੱਲਬਾਤ ਹੋ ਚੁਕੀ ਹੈ ਜੋ ਬੇਸਿੱਟਾ ਰਹੀ¢
ਕਿਸਾਨਾਂ ਨੇ ਹੁਣ 29 ਦਸੰਬਰ 2020 ਨੂੰ ਕੇਂimageimageਦਰ ਦੀ ਦੂਜੀ ਚਿੱਠੀ ਦਾ ਜਵਾਬ ਦਿੰਦੇ ਹੋਏ ਗੱਲਬਾਤ ਦੀ ਗੱਲ ਕਹੀ ਹੈ¢ ਕਿਸਾਨਾਂ ਨੇ ਕੇਂਦਰ ਨੂੰ 4 ਸੂਤਰੀ ਏਜੰਡਾ ਵੀ ਭੇਜਿਆ ਹੈ ਕਿ ਉਨ੍ਹਾਂ ਦੀਆਂ ਕਿ ਮੰਗਾਂ ਹਨ, ਜੋ ਸਰਕਾਰ ਨੂੰ ਪੂਰੀਆਂ ਕਰਨੀਆਂ ਹਨ¢  (ਏਜੰਸੀ)

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement