
ਇੱਕ ਅਣਪਛਾਤੇ ਵਾਹਨ ਨੇ ਵਰਕਰ ਆਗੂ ਨੂੰ ਟੱਕਰ ਮਾਰ ਦਿੱਤੀ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ
ਮਾਨਸਾ- ਦਿੱਲੀ ਤੋਂ ਆਏ ਕਿਸਾਨ ਅੰਦੋਲਨ ਤੋਂ ਵਾਪਸ ਪਰਤ ਰਹੇ ਮਜ਼ਦੂਰ ਮੁਕਤੀ ਮੋਰਚੇ ਦੀ ਆਗੂ 70 ਸਾਲਾ ਮਲਕੀਤ ਕੌਰ ਦੀ ਫਤਿਆਬਾਦ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਦੱਸ ਦੇਈਏ ਕਿ ਇਹ ਹਾਦਸਾ ਉਦੋਂ ਵਾਪਰਿਆ ਜਦੋਂ ਕਿਸਾਨ ਅੰਦੋਲਨ ਤੋਂ ਵਾਪਸ ਆ ਰਹੇ ਸਨ ਤਾਂ ਇੱਕ ਅਣਪਛਾਤੇ ਵਾਹਨ ਨੇ ਵਰਕਰ ਆਗੂ ਨੂੰ ਟੱਕਰ ਮਾਰ ਦਿੱਤੀ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਮਹਿਲਾ ਨੇ ਕਿਸਾਨ ਅੰਦੋਲਨ ਵਿਚ ਲਗਾਤਾਰ ਸ਼ਮੂਲੀਅਤ ਕੀਤੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਦਿੱਲੀ ਧਰਨੇ ਤੋਂ ਵਾਪਸ ਪਰਤਦੇ ਸਮੇਂ ਫ਼ਤਿਆਬਾਦ ਵਿਖੇ ਲੰਗਰ ਛਕਣ ਲੱਗਿਆਂ ਕਾਰ ਦੀ ਫੇਟ ਵੱਜਣ ਕਾਰਨ ਮਹਿਲਾ ਮਜ਼ਦੂਰ ਆਗੂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਤੋਂ ਮ੍ਰਿਤਕਾ ਆਗੂ ਦੀ ਪਹਿਚਾਣ 72 ਸਾਲਾ ਮਲਕੀਤ ਕੌਰ ਦੇ ਰੂਪ 'ਚ ਹੋਈ ਹੈ ਅਤੇ ਉਹ ਮਾਨਸਾ ਦੀ ਰਹਿਣ ਵਾਲੀ ਸੀ। ਉਸ ਦੇ ਪਰਿਵਾਰ 'ਚ ਦੋ ਬੇਟੀਆਂ ਅਤੇ ਇਕ ਬੇਟਾ ਸੀ। ਜਿਕਰਯੋਗ ਹੈ ਕਿ ਦਿੱਲੀ ਅੰਦੋਲਨ ਦੌਰਾਨ ਹੁਣ ਤੱਕ 42 ਦੇ ਕਰੀਬ ਕਿਸਾਨਾਂ ਦੀ ਮੌਤਾਂ ਹੋ ਚੁੱਕਿਆ ਹਨ।