
ਪੰਜਾਬ ਦੇ ਮੰਤਰੀਆਂ ਦੀ ਅਸਵਨੀ ਸਰਮਾਂ ਨੂੰ ਚੇਤਾਵਨੀ; ਛੋਟੀ ਸੋਚ, ਨਿੰਦਣਯੋਗ ਅਤੇ ਅਣਉਚਿਤ ਵਤੀਰਾ ਅਪਣਾ ਕੇ ਮਰਿਆਦਾ ਦੀਆਂ ਹੱਦਾਂ ਪਾਰ ਨਾ ਕਰੋ
ਚੰਡੀਗੜ, 28 ਦਸੰਬਰ: ਨੀਵੇਂ ਦਰਜ ਦੀ ਬਿਆਨਬਾਜ਼ੀ ਕਰਕੇ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਨ ਦੀਆਂ ਕੋਸ਼ਿਸ਼ਾਂ ਲਈ ਅਸ਼ਵਨੀ ਸ਼ਰਮਾ ’ਤੇ ਵਰਦਿਆਂ ਪੰਜਾਬ ਦੇ ਸੀਨੀਅਰ ਕਾਂਗਰਸੀ ਨੇਤਾਵਾਂ ਨੇ ਅਸ਼ਵਨੀ ਸ਼ਰਮਾ ਨੂੰ ਚੇਤਾਵਨੀ ਦਿੱਤੀ ਕਿ ਉਹ ਨਿੰਦਣਯੋਗ ਅਤੇ ਅਣਉੱਚਿਤ ਵਤੀਰਾ ਅਪਣਾ ਕੇ ਮਰਿਆਦਾ ਦੀਆਂ ਹੱਦਾ ਪਾਰ ਨਾ ਕਰਨ।
Brahm Mohindra
ਇਥੇ ਜਾਰੀ ਇਕ ਇੱਕ ਸਾਂਝੇ ਬਿਆਨ ਵਿਚ ਸੀਨੀਅਰ ਕੈਬਨਿਟ ਮੰਤਰੀਆਂ ਬ੍ਰਹਿਮ ਮਹਿੰਦਰਾ, ਭਾਰਤ ਭੂਸ਼ਣ ਆਸ਼ੂ, ਵਿਜੇ ਇੰਦਰ ਸਿੰਗਲਾ, ਓ.ਪੀ.ਸੋਨੀ ਅਤੇ ਸੁੰਦਰ ਸ਼ਾਮ ਅਰੋੜਾ ਨੇ ਸੂਬੇ ਦੇ ਚੋਟੀ ਦੇ ਪੁਲਿਸ ਅਧਿਕਾਰੀ ਵਿਰੁੱਧ ਨਿਰਆਧਾਰ ਦੋਸ਼ ਲਾਉਣ ਲਈ ਅਸ਼ਵਨੀ ਸ਼ਰਮਾ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਇਹ ਘਟੀਆ ਹਥਕੰਡੇ ਬੀ.ਜੀ.ਪੀ. ਦੀ ਖੁਸ ਚੁੱਕੀ ਸਾਖ ਨੂੰ ਬਹਾਲ ਕਰਨ ਵਿੱਚ ਬਿਲਕੁਲ ਵੀ ਸਹਾਈ ਨਹੀਂ ਹੋਣਗੇ।
BJP Leader
ਮੰਤਰੀਆਂ ਨੇ ਕਿਹਾ “ਤੁਸੀਂ ਸਾਡੇ ਕਿਸਾਨਾਂ ਦੀ ਖਾਲਿਸਤਾਨੀਆਂ, ਸ਼ਹਿਰੀ ਨਕਸਲੀਆਂ ਅਤੇ ਖੱਬੇ ਪੱਖੀਆਂ ਨਾਲ ਤੁਲਨਾ ਕੀਤੀ ਹੈ” ਅਤੇ ਅੱਗੇ ਕਿਹਾ ਕਿ ਲੋਕਾਂ ਦੀ ਆਵਾਜ਼ ਨੂੰ ਦਬਾਉਣਾ ਬੀ.ਜੇ.ਪੀ ਦੀ ਹਮੇਸ਼ਾ ਆਦਤ ਰਹੀ ਹੈ ਪਰ ਪੰਜਾਬ ਵਿੱਚ ਉਨ੍ਹਾਂ ਦੇ ਇਹ ਘਟੀਆ ਹੱਥਕੰਡੇ ਕੰਮ ਨਹੀਂ ਕਰਨਗੇ ਕਿਉਂ ਕਿ ਕਿਸਾਨਾਂ ਨੇ ਉਨ੍ਹਾਂ ਦੀਆਂ ਘਟੀਆ ਚਾਲਾਂ ਅਤੇ ਖੋਖਲੇ ਵਾਅਦਿਆਂ ਨੂੰ ਚੰਗੀ ਤਰ੍ਹਾਂ ਜਾਣ ਲਿਆ ਹੈ।
Farmers Protest
ਬੀ.ਜੇ.ਪੀ. ਦੇ ਸੂਬਾ ਪ੍ਰਧਾਨ ਵੱਲੋਂ ਡੀ.ਜੀ.ਪੀ. ਵਿਰੁੱਧ ਲਗਾਏ ਗਏ ਨਿਰਆਧਾਰ ਦੋਸ਼ਾ ਦਾ ਹਵਾਲਾ ਦਿੰਦਿਆਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਲੋਕਾਂ ਵੱਲੋਂ ਵੱਡੇ ਪੱਧਰ ’ਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਮੱਦੇਨਜ਼ਰ ਅਸ਼ਵਨੀ ਸ਼ਰਮਾ ਦੀ ਨਿਰਾਸ਼ਾ ਤਾਂ ਸਮਝ ਵਿੱਚ ਆਉਂਦੀ ਹੈ ਪਰ ਉਸ ਵੱਲੋਂ ਇੰਨੀ ਛੇਤੀ ਆਪਣਾ ਮਾਨਸਿਕ ਸੰਤੁਲਨ ਗੁਆਉਣਾ ਸਮਝ ਤੋਂ ਪਰ੍ਹੇ ਹੈ।
Ashwani Sharma
ਮੰਤਰੀਆਂ ਨੇ ਗੈਰ ਜ਼ਿੰਮੇਵਾਰਾਨਾ ਬਿਆਨਬਾਜ਼ੀ ਕਰਕੇ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਲਈ ਅਸ਼ਵਨੀ ਸ਼ਰਮਾ ਦੀ ਕਰੜੀ ਆਲੋਚਨਾ ਕੀਤੀ ਅਤੇ ਬੀਜੇਪੀ ਆਗੂ ਨੂੰ ਚੇਤਾਵਨੀ ਦਿੱਤੀ ਕਿ ਉਹ ਅਜਿਹੀਆਂ ਘਟੀਆ ਕਾਰਵਾਈਆਂ ਤੋਂ ਪਰਹੇਜ਼ ਕਰੇ ਅਤੇ ਕਿਸਾਨਾਂ ਦੇ ਮਸਲਿਆਂ ਦੇ ਜਲਦੀ ਹੱਲ ਵੱਲ ਧਿਆਨ ਕੇਂਦਰਤ ਕਰੇ।
sundar sham
ਕਿਸਾਨਾਂ ਦੀ ਭਲਾਈ ਲਈ ਸੂਬਾ ਸਰਕਾਰ ਦੇ ਸੰਕਲਪ ਦਾ ਜ਼ਿਕਰ ਕਰਦਿਆਂ ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਭਾਜਪਾ ਨੇ ਆਪਣੀਆਂ ਘਟੀਆ ਕਾਰਵਾਈਆਂ ਨਾਲ ਸਾਡੇ ਕਿਸਾਨਾਂ ਨੂੰ ਨਿਰਾਸ਼ ਕੀਤਾ ਹੈ ਅਤੇ ਉਨ੍ਹਾਂ ਦਾ ਦਿਲ ਦੁਖਾਇਆ ਹੈ ਅਤੇ ਅੱਗੇ ਕਿਹਾ ਕਿ ਭਾਜਪਾ ਦੇ ਘਟੀਆ ਮਨਸੂਬਿਆਂ ਨੂੰ ਕਿਸਾਨਾਂ ਨੇ ਚੰਗੀ ਤਰ੍ਹਾਂ ਜਾਣ ਲਿਆ ਹੈ।
Pm modi
ਕੇਂਦਰ ਸਰਕਾਰ ਦੀ ਘਟੀਆ ਅਤੇ ਨੀਵੇਂ ਦਰਜੇ ਦੀ ਸਿਆਸਤ ਕਰਕੇ ਲੋਕਾਂ ਨੂੰ ਦਰਪੇਸ਼ ਮੁੱਦਿਆਂ ਤੋਂ ਸਾਰਿਆਂ ਦਾ ਧਿਆਨ ਲਾਂਭੇ ਕਰਨ ਲਈ ਭਾਜਪਾ ਕੋਝੀਆਂ ਚਾਲਾਂ ਚੱਲ ਰਹੀ ਹੈ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਕੁਝ ਸਰਮਾਏਦਾਰਾਂ ਦੇ ਇਸ਼ਾਰੇ ’ਤੇ ਖੇਤੀਬਾੜੀ ਸੈਕਟਰ ਨੂੰ ਬਰਬਾਦ ਕਰਨ ਦੀਆਂ ਕੇਂਦਰ ਦੀਆਂ ਕੋਸ਼ਿਸ਼ਾਂ ਨੂੰ ਕਿਸੇ ਵੀ ਕੀਮਤ ’ਤੇ ਸਫ਼ਲ ਨਹੀਂ ਹੋਣ ਦੇਵੇਗੀ।
Bharat Bhushan Ashu
ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਨੇ ਸ਼ਰਮਨਾਕ, ਘਟੀਆ ਅਤੇ ਨਿੰਦਣਯੋਗ ਵਤੀਰੇ ਦਾ ਪ੍ਰਗਟਾਵਾ ਕੀਤਾ ਹੈ ਅਤੇ ਕਿਸਾਨਾਂ ਨੂੰ ਅੱਤਵਾਦੀ ਅਤੇ ਖਾਲਿਸਤਾਨੀ ਪੁਕਾਰ ਕੇ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਉਨ੍ਹਾਂ ਦੀ ਇਹ ਕਾਰਵਾਈ ਪੂਰੀ ਤਰ੍ਹਾਂ ਨਿੰਦਣਯੋਗ ਹੈ। ਇਸ ਗੱਲ ਵੱਲ ਇਸ਼ਾਰਾ ਕਰਦਿਆਂ ਕਿ ਭਾਜਪਾ ਦੇਸ਼ ਭਰ ਵਿੱਚ ਕਿਸਾਨਾਂ ਦੀ ਨਬਜ਼ ਨੂੰ ਸਮਝਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ
Vijay Inder Singla
ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਲੋਕ ਖਾਸ ਕਰਕੇ ਪੰਜਾਬੀ ਕੇਂਦਰ ਦੀਆਂ ਘਟੀਆ ਨੀਤੀਆਂ ਕਰਕੇ ਖੁਦ ਨਾਲ ਧੋਖਾ ਹੋਇਆ ਮਹਿਸੂਸ ਕਰ ਰਹੇ ਹਨ ਅਤੇ ਲੋਕ ਅਗਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਿਆਸਤ ਦੇ ਅਖਾੜੇ ’ਚੋਂ ਭਾਜਪਾ ਦਾ ਡੱਬਾ ਗੋਲ ਕਰਕੇ ਇਸਦਾ ਕਰਾਰਾ ਜਵਾਬ ਦੇਣਗੇ।