ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ ਮੋਦੀ ਸਰਕਾਰ - ਬੀਬੀ ਭੱਠਲ 
Published : Dec 28, 2020, 3:35 pm IST
Updated : Dec 28, 2020, 3:35 pm IST
SHARE ARTICLE
 Rajinder Kaur Bhattal
Rajinder Kaur Bhattal

ਪ੍ਰਧਾਨ ਮੰਤਰੀ ਮੋਦੀ ਖੁਦ ਕਿਸਾਨਾਂ ਨਾਲ ਮਿਲ ਕੇ ਫਰਾਖਦਿਲੀ ਦਿਖਾਉਂਦੇ ਹੋਏ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰਨ।

ਲਹਿਰਾਗਾਗਾ : ‘ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ, ਸਗੋਂ ਬਿਨ੍ਹਾਂ ਕਿਸੇ ਦੇਰੀ ਦੇ ਤਿੰਨੋਂ ਖੇਤੀ ਕਾਨੂੰਨ ਤੁਰੰਤ ਰੱਦ ਕਰੇ ਤਾਂ ਜੋ ਦੇਸ਼ ’ਚ ਵੱਧ ਰਹੀ ਅਰਾਜਕਤਾ ਨੂੰ ਰੋਕਿਆ ਜਾ ਸਕੇ।’ ਇਸ ਗੱਲ ਦਾ ਪ੍ਰਗਟਾਵਾ ਸਾਬਕਾ ਮੁੱਖ ਮੰਤਰੀ ਤੇ ਪਲੈਨਿੰਗ ਬੋਰਡ ਦੀ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਕੀਤਾ।

Farmers ProtestFarmers Protest

ਉਨ੍ਹਾਂ ਕਿਹਾ ਕਿ ਭਾਜਪਾ ਆਗੂ ਜਾਣ ਬੁੱਝ ਕੇ ਕਿਸਾਨਾਂ ਦੇ ਮਸਲੇ ਨੂੰ ਲਟਕਾ ਰਹੇ ਹਨ ਜਦਕਿ ਚਾਹੀਦਾ ਤਾਂ ਇਹ ਹੈ ਕਿ ਪ੍ਰਧਾਨ ਮੰਤਰੀ ਮੋਦੀ ਖੁਦ ਕਿਸਾਨਾਂ ਨਾਲ ਮਿਲ ਕੇ ਫਰਾਖਦਿਲੀ ਦਿਖਾਉਂਦੇ ਹੋਏ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰਨ। ਭਾਜਪਾ ਦਾ ਅੜੀਅਲ ਵਤੀਰਾ ਦੇਸ਼ ਨੂੰ ਅਰਾਜਕਤਾ, ਬੇਰੁਜ਼ਗਾਰੀ ਵੱਲ ਵਧਾ ਰਿਹਾ ਹੈ।

BJP LeaderBJP Leader

ਭਾਜਪਾ ਦੇ ਆਗੂ ਸਸਤੀ ਸ਼ੌਹਰਤ ਹਾਸਲ ਕਰਨ ਲਈ ਕਿਸਾਨ ਅੰਦੋਲਨ ਵਿਰੁੱਧ ਗਲਤ ਬਿਆਨਬਾਜ਼ੀ ਕਰਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਸਾਨ ਅੰਦੋਲਨ ਨੂੰ ਇਤਿਹਾਸਕ ਦੱਸਦਿਆਂ ਕਿਹਾ ਕਿ ਦੇਸ਼ ਦਾ ਹਰ ਵਰਗ ਅਤੇ ਹਰ ਪਾਰਟੀ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ ਹੈ।  

SHARE ARTICLE

ਏਜੰਸੀ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement