ਚੰਡੀਗੜ੍ਹ ਵਿਚ 'ਆਪ' ਦੀ ਜਿੱਤ ਨੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਦੇ ਮੱਥੇ 'ਤੇ ਤਰੇਲੀਆਂ ਲਿਆਂਦੀਆਂ
Published : Dec 28, 2021, 7:15 am IST
Updated : Dec 28, 2021, 7:15 am IST
SHARE ARTICLE
image
image

ਚੰਡੀਗੜ੍ਹ ਵਿਚ 'ਆਪ' ਦੀ ਜਿੱਤ ਨੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਦੇ ਮੱਥੇ 'ਤੇ ਤਰੇਲੀਆਂ ਲਿਆਂਦੀਆਂ

 

ਲੋਕਾਂ ਨੇ ਕੇਜਰੀਵਾਲ ਦੇ ਵਿਕਾਸ ਮਾਡਲ ਨੂੰ  ਮੌਕਾ ਦੇਣ ਦਾ ਪੂਰਾ ਮਨ ਬਣਾ ਲਿਐ : ਸਿਸੋਦੀਆ


ਚੰਡੀਗੜ੍ਹ, 27 ਦਸੰਬਰ (ਨਰਿੰਦਰ ਸਿੰਘ ਝਾਮਪੁਰ) : ਚੰਡੀਗੜ੍ਹ ਨਗਰ ਨਿਗਮ ਦੀ ਪਹਿਲੀ ਵਾਰ ਚੋਣ ਲੜ ਕੇ ਸੱਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੇ ਕਿਹਾ, ''ਚੰਡੀਗੜ੍ਹ ਦੇ ਨਤੀਜਿਆਂ ਨੇ ਸਾਫ਼ ਕਰ ਦਿਤਾ ਹੈ ਕਿ ਲੋਕਾਂ ਨੇ ਅਰਵਿੰਦ ਕੇਜਰੀਵਾਲ ਦੇ ਵਿਕਾਸ ਮਾਡਲ ਨੂੰ  ਮੌਕਾ ਦੇਣ ਦਾ ਪੂਰਾ ਮਨ ਬਣਾ ਲਿਆ ਹੈ ਅਤੇ ਨਫ਼ਰਤ ਦੀ ਰਾਜਨੀਤੀ ਦਾ ਗਰੂਰ ਤੋੜ ਦਿੱਤਾ ਹੈ |''
ਮੁਨੀਸ਼ ਸਿਸੋਦੀਆ ਚੋਣ ਨਤੀਜਿਆਂ ਉਪਰੰਤ ਇਥੇ ਪਾਰਟੀ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨਾਲ ਪ੍ਰੈੱਸ ਕਾਨਫ਼ਰੰਸ ਨੂੰ  ਸੰਬੋਧਨ ਕਰ ਰਹੇ ਸਨ | ਮੁਨੀਸ਼ ਸਿਸੋਦੀਆ ਨੇ ਚੰਡੀਗੜ੍ਹ ਦੇ ਲੋਕਾਂ, ਜੇਤੂ ਉਮੀਦਵਾਰਾਂ, ਚੰਡੀਗੜ੍ਹ ਦੇ ਕਨਵੀਨਰ ਪ੍ਰੇਮ ਗਰਗ, ਸੀਨੀਅਰ ਆਗੂ ਪ੍ਰਦੀਪ ਛਾਬੜਾ ਅਤੇ ਚੰਦਰਮੁਖੀ ਸ਼ਰਮਾ ਅਤੇ ਸਮੂਹ ਆਗੂਆਂ, ਵਰਕਰਾਂ ਤੇ ਸਮਰਥਕਾਂ ਨੂੰ  ਮੁਬਾਰਕਬਾਦ ਅਤੇ ਤਹਿ ਦਿਲੋਂ ਧਨਵਾਦ ਕਰਦਿਆਂ ਭਰੋਸਾ ਦਿਤਾ ਕਿ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਲੋਕਾਂ ਵਲੋਂ ਜਤਾਏ ਭਰੋਸੇ ਉਤੇ ਦਿੱਲੀ ਵਾਂਗ ਖਰੀ ਉਤਰੇਗੀ |
ਮੁਨੀਸ਼ ਸਿਸੋਦੀਆ ਨੇ ਕਿਹਾ ਕਿ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਸਰਕਾਰ ਨੇ ਦੇਸ਼ ਦੀ ਰਾਜਨੀਤੀ ਵਿਚ 'ਕੰਮ ਦੀ ਰਾਜਨੀਤੀ' ਦਾ ਇਕ ਨਵਾਂ ਯੁੱਗ ਸ਼ੁਰੂ ਕੀਤਾ ਸੀ | ਕੇਜਰੀਵਾਲ ਦਾ ਇਹ ਵਿਕਾਸ ਮਾਡਲ ਅੱਜ ਪੂਰੇ ਦੇਸ਼ 'ਚ ਫੈਲਣ ਲੱਗਾ ਹੈ | ਚੰਡੀਗੜ੍ਹ ਦੇ ਨਤੀਜੇ ਇਸ ਦਾ ਪ੍ਰਤੱਖ ਪ੍ਰਮਾਣ ਹਨ, ਕਿਉਂਕਿ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਦੇ ਲੋਕਾਂ ਨੂੰ  'ਇਕ ਮੌਕਾ ਕੇਜਰੀਵਾਲ ਨੂੰ ' ਦੇਣ ਦੀ ਅਪੀਲ ਕੀਤੀ ਸੀ ਅਤੇ ਚੰਡੀਗੜ੍ਹ ਦੀ ਜਨਤਾ ਨੇ ਭਾਜਪਾ ਅਤੇ ਕਾਂਗਰਸ ਨੂੰ  ਨਕਾਰਦੇ ਹੋਏ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ 'ਤੇ ਭਰੋਸਾ ਪ੍ਰਗਟ ਕੀਤਾ ਹੈ |
ਸਿਸੋਦੀਆ ਨੇ ਨਾਲ ਹੀ ਕਿਹਾ ਕਿ ਪੰਜਾਬ ਦੀ ਜਨਤਾ ਨੇ ਇਸ ਵਾਰ ਇਕ ਮੌਕਾ ਕੇਜਰੀਵਾਲ ਨੂੰ  ਦੇਣ ਦਾ ਮਨ ਬਣਾ ਰਖਿਆ ਹੈ | ਪੰਜਾਬ ਅਤੇ ਦਿੱਲੀ ਦੀ ਜਨਤਾ ਦੇ 'ਆਪ' ਪ੍ਰਤੀ ਝੁਕਾਅ ਦਾ ਚੰਡੀਗੜ੍ਹ ਦੀ ਜਨਤਾ 'ਤੇ ਵੀ ਅਸਰ ਹੋਇਆ ਹੈ | ਮੁਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਤੋਂ ਬਾਅਦ ਚੰਡੀਗੜ੍ਹ 'ਚ ਮਿਲੇ ਫ਼ਤਵੇ ਨੇ ਪੰਜਾਬ ਦੇ ਸਾਰੇ ਵਿਰੋਧੀ ਦਲਾਂ ਦੇ ਕੂੜ-ਪ੍ਰਚਾਰ ਦੀ ਫ਼ੂਕ ਕੱਢ ਦਿਤੀ ਹੈ ਕਿ ਆਮ ਆਦਮੀ ਪਾਰਟੀ ਸਿਰਫ਼ ਪੇਂਡੂ ਖੇਤਰ ਅਤੇ ਇਕ ਖ਼ਾਸ ਵਰਗ ਦੀ ਪਾਰਟੀ ਹੈ |
ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਮੁਨੀਸ਼ ਸਿਸੋਦੀਆ ਨੇ ਕਿਹਾ ਕਿ ਚੰਡੀਗੜ੍ਹ ਦੇ ਫ਼ਤਵੇ ਨੇ ਦੱਸ ਦਿਤਾ ਕਿ ਲੋਕ ਵਿਕਾਸ ਦੀ ਰਾਜਨੀਤੀ ਚਾਹੁੰਦੇ ਹਨ, ਇਸ ਲਈ ਦੂਸਰੀਆਂ ਪਾਰਟੀਆਂ ਦੇ ਜੋ ਅੱਛੇ ਲੋਕ ਚੰਡੀਗੜ੍ਹ ਦਾ ਵਿਕਾਸ ਚਾਹੁੰਦੇ ਹਨ, ਉਨ੍ਹਾਂ ਦਾ ਆਮ ਆਦਮੀ ਪਾਰਟੀ 'ਚ ਨਿੱਘਾ ਸਵਾਗਤ ਹੈ |
ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਸੱਭ ਤੋਂ ਵੱਧ ਪੜ੍ਹੇ-ਲਿਖੇ ਅਤੇ ਸਮਰੱਥ ਲੋਕਾਂ ਦੇ ਸ਼ਹਿਰ ਚੰਡੀਗੜ੍ਹ ਨੇ ਭਾਜਪਾ ਦੇ ਮੌਜੂਦਾ ਮੇਅਰ, 2 ਸਾਬਕਾ ਮੇਅਰਾਂ, ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਅਤੇ ਮਹਿਲਾ ਮੋਰਚਾ ਪ੍ਰਧਾਨ ਨੂੰ  ਹਰਾ ਕੇ ਪੂਰੇ ਦੇਸ਼ ਨੂੰ  ਸਪੱਸ਼ਟ ਸੰਦੇਸ਼ ਦਿਤਾ ਹੈ ਕਿ ਹੁਣ ਜਾਤੀ, ਧਰਮ ਅਤੇ ਖੇਤਰਵਾਦ ਦੇ ਆਧਾਰ 'ਤੇ ਹੁੰਦੀ ਵੰਡਪਾਊ ਅਤੇ ਨਫ਼ਰਤ ਦੀ ਰਾਜਨੀਤੀ ਲਈ ਕੋਈ ਜਗ੍ਹਾ ਨਹੀਂ ਬਚੀ ਅਤੇ ਲੋਕ ਕੰਮ ਦੀ ਰਾਜਨੀਤੀ ਹੀ ਪਸੰਦ ਕਰਦੇ ਹਨ |
ਭਗਵੰਤ ਮਾਨ ਨੇ ਨਾਲ ਹੀ ਕਿਹਾ ਕਿ ਕੇਂਦਰੀ ਸ਼ਾਸਿਤ ਪ੍ਰਦੇਸ਼ ਹੋਣ ਦੇ ਨਾਤੇ ਚੰਡੀਗੜ੍ਹ 'ਚ ਭਾਜਪਾ ਦਾ ਸ਼ਾਸਨ ਹੈ | ਇੱਥੋਂ ਦੇ ਸੰਸਦ ਮੈਂਬਰ ਵੀ ਭਾਜਪਾ ਤੋਂ ਹੀ ਹਨ, ਪ੍ਰੰਤੂ ਚੰਡੀਗੜ੍ਹ ਦੀ ਜਨਤਾ ਨੇ ਕੇਜਰੀਵਾਲ 'ਤੇ ਵਿਸ਼ਵਾਸ ਜਤਾਉਂਦੇ ਹੋਏ ਆਮ ਆਦਮੀ ਪਾਰਟੀ ਨੂੰ  ਵੱਡਾ ਫ਼ਤਵਾ ਦੇ ਕੇ ਇਕਲੌਤੀ ਵੱਡੀ ਪਾਰਟੀ (ਸਿੰਗਲ ਲਾਰਜੈਸਟ ਪਾਰਟੀ) ਦਾ ਮਾਣ ਬਖ਼ਸ਼ਿਆ ਹੈ | ਹਾਲਾਂਕਿ ਜਿਸ ਤਰਾਂ ਦਿੱਲੀ ਚੋਣਾਂ 'ਚ ਕੇਂਦਰ ਦੀ ਭਾਜਪਾ ਸਰਕਾਰ ਦੇ ਮੰਤਰੀਆਂ ਨੇ ਧੂੰਆਂਧਾਰ ਪ੍ਰਚਾਰ ਕੀਤਾ ਸੀ, ਉਸੇ ਤਰ੍ਹਾਂ ਚੰਡੀਗੜ੍ਹ 'ਚ ਵੀ ਕੇਂਦਰ ਦੇ ਮੰਤਰੀਆਂ ਨੇ ਖ਼ੂਬ ਜ਼ੋਰ ਲਗਾਇਆ ਸੀ, ਪਰੰਤੂ ਲੋਕਾਂ ਨੇ ਦੱਸ ਦਿੱਤਾ ਕਿ ਉਨ੍ਹਾਂ ਨਫ਼ਰਤ ਦੀ ਨਹੀਂ, ਸਗੋਂ ਵਿਕਾਸ ਦੀ ਰਾਜਨੀਤੀ ਚਾਹੀਦੀ ਹੈ |
ਭਗਵੰਤ ਮਾਨ ਨੇ ਕਿਹਾ ਕਿ ਸਿਟੀ ਬਿਊਟੀਫੂਲ ਦਾ ਰੁਤਬਾ ਗੁਆ ਬੈਠੇ ਚੰਡੀਗੜ੍ਹ ਦਾ ਰੁਤਬਾ ਬਹਾਲ ਕਰਾਉਣਾ 'ਆਪ' ਦੀ ਪਹਿਲੀ ਤਰਜੀਹ ਹੈ |

SHARE ARTICLE

ਏਜੰਸੀ

Advertisement

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM
Advertisement