
ਦਿੱਲੀ ’ਚ ਹਵਾ ਪ੍ਰਦੂਸ਼ਣ ‘ਬਹੁਤ ਖ਼ਰਾਬ’ ਪੱਧਰ ’ਤੇ, ਤਾਪਮਾਨ 10.4 ਡਿਗਰੀ ਸੈਲਸੀਅਸ ਦਰਜ
ਨਵੀਂ ਦਿੱਲੀ, 27 ਦਸੰਬਰ : ਦਿੱਲੀ ਵਿਚ ਸੋਮਵਾਰ ਨੂੰ ਹਵਾ ਗੁਣਵੱਤਾ ਬਹੁਤ ਖ਼ਰਾਬ ਸ਼੍ਰੇਣੀ ਵਿਚ ਦਰਜ ਕੀਤੀ ਗਈ ਅਤੇ ਘੱਟ ਤੋਂ ਘੱਟ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ 10.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ. ਪੀ. ਸੀ. ਬੀ.) ਦੇ ਅੰਕੜਿਆਂ ਮੁਤਾਬਕ ਐਤਵਾਰ ਸ਼ਾਮ ਨੂੰ ਹਵਾ ਗੁਣਵੱਤਾ ਸੂਚਕ ਅੰਕ (ਏਅਰ ਕੁਆਲਿਟੀ ਲੈਵਲ) ‘ਗੰਭੀਰ’ ਸ਼੍ਰੇਣੀ ਵਿਚ 459 ’ਤੇ ਦਰਜ ਕੀਤਾ ਗਿਆ। ਏਅਰ ਕੁਆਲਿਟੀ ਲੈਵਲ ਸੋਮਵਾਰ ਸਵੇਰੇ 373 ਦਰਜ ਕੀਤਾ ਗਿਆ। 0 ਤੋਂ 50 ਦਰਮਿਆਨ ਏਅਰ ਕੁਆਲਿਟੀ ਲੈਵਲ ‘ਚੰਗਾ’, 51 ਤੋਂ 100 ਦਰਮਿਆਨ ‘ਤਸੱਲੀਬਖ਼ਸ਼’, 101 ਤੋਂ 200 ਵਿਚਾਲੇ ‘ਮੱਧ’, 201 ਤੋਂ 300 ਵਿਚਾਲੇ ‘ਖ਼ਰਾਬ’, 301 ਤੋਂ 400 ਵਿਚਾਲੇ ‘ਬਹੁਤ ਖ਼ਰਾਬ’ ਅਤੇ 401 ਤੋਂ 500 ਵਿਚਾਲੇ ‘ਗੰਭੀਰ’ ਸ਼੍ਰੇਣੀ ਦਾ ਮੰਨਿਆ ਜਾਂਦਾ ਹੈ। ਮੌਸਮ ਵਿਭਾਗ ਨੇ ਦਸਿਆ ਕਿ ਸਵੇਰੇ ਸਾਢੇ 8 ਵਜੇ ਹਵਾ ਵਿਚ ਨਮੀ ਦਾ ਪੱਧਰ 90 ਫ਼ੀ ਸਦੀ ਦਰਜ ਕੀਤਾ ਗਿਆ। (ਪੀਟੀਆਈ)