ਓਮੀਕਰੋਨ ਕਾਰਨ ਦੇਸ਼ ਵਿਚ ਤੀਜੀ ਲਹਿਰ ਦਾ ਖ਼ਦਸ਼ਾ ਵਧਿਆ
Published : Dec 28, 2021, 12:40 am IST
Updated : Dec 28, 2021, 12:40 am IST
SHARE ARTICLE
image
image

ਓਮੀਕਰੋਨ ਕਾਰਨ ਦੇਸ਼ ਵਿਚ ਤੀਜੀ ਲਹਿਰ ਦਾ ਖ਼ਦਸ਼ਾ ਵਧਿਆ

ਕੇਂਦਰ ਨੇ ਕੋਰੋਨਾ ਨਾਲ ਨਜਿੱਠਣ ਲਈ ਜਾਰੀ ਕੀਤੇ ਨਵੇਂ ਦਿਸ਼ਾ ਨਿਰਦੇਸ਼'

ਨਵੀਂ ਦਿੱਲੀ, 27 ਦਸੰਬਰ : ਦੇਸ਼ ਦੇ ਵੱਖ-ਵੱਖ ਹਿਸਿਆਂ ਵਿਚ ਕੋਰੋਨਾ ਦੇ ਨਵੇਂ ਰੂਪ ਓਮੀਕਰੋਨ ਦੇ ਵਧਦੇ ਮਾਮਲਿਆਂ ਦਰਮਿਆ ਕੇਂਦਰੀ ਗ੍ਰਹਿ ਮੰਤਰਾਲਾ ਨੇ ਕੋਰੋਨਾ ਸਬੰਧੀ ਸੋਮਵਾਰ ਨੂੰ ਮਹਾਂਮਾਰੀ ਦੀ ਸਥਿਤੀ ਨਾਲ ਨਜਿੱਠਣ ਲਈ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਨਵੇਂ ਦਿਸ਼ਾ-ਨਿਰਦੇਸ਼ਾਂ ਜਾਰੀ ਕੀਤੇ ਹਨ। ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ ਨੇ ਕੇਂਦਰ ਵਲੋਂ ਦਿਤੀ ਸਲਾਹ ਵਿਚ ਕਿਹਾ ਕਿ ਸੂਬੇ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਤਿਉਹਾਰੀ ਸੀਜ਼ਨ ਦੌਰਾਨ ਭੀੜ ਨੂੰ ਕਾਬੂ ਕਰਨ ਲਈ ਲੋੜ ਦੇ ਹਿਸਾਬ ਨਾਲ ਸਥਾਨਕ ਪੱਧਰ ’ਤੇ ਪਾਬੰਦੀਆਂ ਲਗਾਉਣ ਉਤੇ ਵਿਚਾਰ ਕਰਨ। ਦੇਸ਼ ਵਿਚ ਕੋਰੋਨਾ ਦੇ ਓਮੀਕਰੋਨ ਰੂਪ ਨੇ ਪੈਰ ਪਸਾਰਨੇ ਸ਼ੁਰੂ ਕਰ ਦਿਤੇ ਹਨ ਅਤੇ ਇਕ ਦਿਨ ਵਿਚ ਇਸ ਦੇ ਸੱਭ ਤੋਂ ਵੱਧ 156 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਵਾਇਰਸ ਦੇ ਇਸ ਨਵੇਂ ਰੂਪ ਦੇ ਮਰੀਜ਼ਾਂ ਦੀ ਗਿਣਤੀ 578 ਹੋ ਗਈ ਹੈ। 
 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਢਿੱਲ ਨਾ ਵਰਤਣ ਦੀ ਅਪੀਲ ਕਰਦੇ ਹੋਏ ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿਤਾ ਕਿ ਪੰਜ ਗੇੜਾਂ ਵਾਲੀ ਰਣਨੀਤੀ ਉਤੇ ਲਗਾਤਾਰ ਧਿਆਨ ਦਿਤਾ ਜਾਵੇ। ਜਿਸ ਵਿਚ ਜਾਂਚ, ਪੀੜਤਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਪਛਾਣ, ਇਲਾਜ, ਟੀਕਾਕਰਨ ਅਤੇ ਲਾਗ ਦੇ ਮਾਮਲਿਆਂ ਨੂੰ ਵਧਣ ਤੋਂ ਰੋਕਣ ਲਈ ਕੋਰੋਨਾ ਦਿਸ਼ਾ ਨਿਰਦੇਸ਼ਾਂ ਦਾ ਪਾਨਣ ਸ਼ਾਮਲ ਹੈ। ਉਨ੍ਹਾਂ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕਿਹਾ ਕਿ 21 ਦਸੰਬਰ ਨੂੰ ਸਿਹਤ ਅਤੇ ਪ੍ਰਵਾਰ ਭਲਾਈ ਮੰਤਰਾਲਾ ਵਲੋਂ ਦਿਤੇ ਸੁਝਾਵਾਂ ਨੂੰ ਲਾਗੂ ਕਰਨ ਲਈ ਗ੍ਰਹਿ ਮੰਤਰਾਲਾ ਵਲੋਂ ਦਿਤੇ ਗਏ ਹੁਕਮਾਂ ’ਤੇ ਧਿਆਨ ਦੇਣ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੀਰਵਾਰ ਨੂੰ ਦੇਸ਼ ਭਰ ’ਚ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਤੋਂ ਜਾਰੀ ਆਦੇਸ਼ ’ਚ ਕਿਹਾ ਕਿ ਲੋਕਾਂ ਤੋਂ ਸਮਾਜਕ ਦੂਰੀ ਦਾ ਪਾਲਣ ਯਕੀਨੀ ਕਰਨ ਲਈ ਲੋੜ ਅਨੁਸਾਰ ਧਾਰਾ 144 ਲਾਗੂ ਕਰੋ। ਇਨ੍ਹਾਂ ਉਪਾਵਾਂ ’ਤੇ ਅਮਲ ਨੂੰ ਹੁਣ ਆਉਣ ਵਾਲੀ 31 ਜਨਵਰੀ ਤਕ ਵਧਾਇਆ ਜਾ ਰਿਹਾ ਹੈ। ਇਨ੍ਹਾਂ ਦਾ ਉਲੰਘਣ ਕਰਨ ਵਾਲਿਆਂ ਵਿਰੁਧ ਆਫ਼ਤ ਪ੍ਰਬੰਧਨ ਐਕਟ ਦੀਆਂ ਧਾਰਾਵਾਂ 51 ਤੋਂ 60 ਦੇ ਪ੍ਰਬੰਧਾਂ ਅਤੇ ਆਈ.ਪੀ.ਸੀ. ਦੀ ਧਾਰਾ 188 ਅਤੇ ਹੋਰ ਕਾਨੂੰਨੀ ਪ੍ਰਬੰਧਾਂ ਦੇ ਅਧੀਨ ਕਾਰਵਾਈ ਕੀਤੀ ਜਾਵੇਗੀ। (ਪੀਟੀਆਈ)

SHARE ARTICLE

ਏਜੰਸੀ

Advertisement

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM

Punjab Flood : ਮਿੰਟਾਂ-ਸਕਿੰਟਾਂ 'ਚ ਤੋੜ ਦਿੱਤਾ ਧੁੱਸੀ ਬੰਨ੍ਹ, ਹੜ੍ਹ ਦੀ ਤਬਾਹੀ ਦੇਖ ਕੇ ਬਜ਼ੁਰਗ ਫੁੱਟ-ਫੁੱਟ ਰੋਇਆ

01 Sep 2025 3:20 PM

Punjab Flood Emotional Video : ਮੀਂਹ ਨਾਲ ਚੋਂਦੀ ਛੱਤ ਥੱਲੇ ਬੈਠੀ ਬਜ਼ੁਰਗ ਮਾਤਾ, ਹਾਲਾਤ ਦੱਸਦਿਆਂ ਰੋ ਪਈ

29 Aug 2025 3:12 PM
Advertisement