ਮੰਤਰੀ ਮੰਡਲ ਵੱਲੋਂ ਪੰਜਾਬ ਕੋਆਪੇਰਟਿਵ ਆਡਿਟ (ਗਰੁੱਪ-ਬੀ) ਸਰਵਿਸ ਰੂਲਜ਼ 2016 'ਚ ਸੋਧ ਨੂੰ ਪ੍ਰਵਾਨਗੀ
Published : Dec 28, 2021, 8:13 pm IST
Updated : Dec 28, 2021, 8:13 pm IST
SHARE ARTICLE
Punjab Cabinet meeting
Punjab Cabinet meeting

ਇਹ ਫੈਸਲਾ ਪੰਜਾਬ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਚੰਡੀਗੜ੍ਹ: ਕਰਮਚਾਰੀਆਂ ਦੇ ਹਿੱਤਾਂ ਅਤੇ ਸਹਿਕਾਰਤਾ ਵਿਭਾਗ ਦੇ ਕੰਮਕਾਜ ਵਿੱਚ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਕੀ ਲੋੜ ਨੂੰ ਧਿਆਨ ਵਿੱਚ ਰੱਖਦਿਆਂ, ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਕੋਆਪੇਰਟਿਵ ਆਡਿਟ (ਗਰੁੱਪ-ਬੀ) ਸਰਵਿਸ ਰੂਲਜ਼, 2016 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਪੰਜਾਬ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

Punjab Cabinet meetingPunjab Cabinet meeting

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਵਿਭਾਗ ਦੇ ਪੁਨਰਗਠਨ ਕਾਰਨ ਉਪਬੰਧਾਂ ਵਿੱਚ ਕੀਤੀ ਗਈ ਸੋਧ ਨਾਲ ਆਡਿਟ ਅਫਸਰ, ਸੁਪਰਡੈਂਟ ਗ੍ਰੇਡ-2, ਸੀਨੀਅਰ ਆਡੀਟਰ, ਇੰਸਪੈਕਟਰ ਆਡਿਟ ਅਤੇ ਸੀਨੀਅਰ ਸਹਾਇਕ ਦੀਆਂ ਅਸਾਮੀਆਂ ਲਈ ਸਿੱਧੇ/ਪ੍ਰਮੋਸ਼ਨਲ ਮੌਕੇ ਪ੍ਰਦਾਨ ਹੋਣਗੇ।

Punjab Cabinet meetingPunjab Cabinet meeting

ਜ਼ਿਕਰਯੋਗ ਹੈ ਕਿ ਅਫਸਰਜ਼ ਕਮੇਟੀ ਦੀ ਪ੍ਰਵਾਨਗੀ ਉਪਰੰਤ 30 ਦਸੰਬਰ 2020 ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵਿਭਾਗ ਦਾ ਪੁਨਰਗਠਨ ਕੀਤਾ ਗਿਆ ਸੀ, ਜਿਸ ਵਿੱਚ ਇੰਸਪੈਕਟਰਾਂ ਦੀਆਂ ਅਸਾਮੀਆਂ 774 ਤੋਂ ਘਟਾ ਕੇ 654, ਸੀਨੀਅਰ ਆਡੀਟਰਾਂ ਦੀਆਂ ਅਸਾਮੀਆਂ 32 ਤੋਂ ਵਧਾ ਕੇ 107 ਕਰ ਦਿੱਤੀਆਂ ਗਈਆਂ ਸਨ। ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ 29 ਅਪ੍ਰੈਲ, 2021 ਨੂੰ ਜਾਰੀ ਹੁਕਮਾਂ ਦੀ ਪ੍ਰਵਾਨਗੀ ਉਪਰੰਤ ਆਡਿਟ ਅਫ਼ਸਰ ਦੀਆਂ ਅਸਾਮੀਆਂ 22 ਤੋਂ ਵਧਾ ਕੇ 24 ਅਤੇ ਸੁਪਰਡੈਂਟ ਗਰੇਡ-2 ਦੀਆਂ ਅਸਾਮੀਆਂ 16 ਤੋਂ ਵਧਾ ਕੇ 22 ਅਤੇ ਸੀਨੀਅਰ ਸਹਾਇਕ ਦੀਆਂ ਅਸਾਮੀਆਂ 24 ਤੋਂ ਵਧਾ ਕੇ 34 ਕਰ ਦਿੱਤੀਆਂ ਗਈਆਂ ਹਨ।

Punjab Cabinet Meeting Punjab Cabinet Meeting

ਐਸ.ਬੀ.ਐਸ.ਨਗਰ ਵਿੱਚ ਔੜ ਨੂੰ ਸਬ-ਤਹਿਸੀਲ ਬਣਾਉਣ ਨੂੰ ਦਿੱਤੀ ਪ੍ਰਵਾਨਗੀ

ਆਮ ਲੋਕਾਂ, ਜਿਨ੍ਹਾਂ ਨੂੰ ਆਪਣੇ ਰੋਜ਼ਾਨਾ ਦੇ ਕੰਮ ਕਰਵਾਉਣ ਲਈ ਲੰਬੀ ਦੂਰੀ ਤੈਅ ਕਰਕੇ ਤਹਿਸੀਲ ਨਵਾਂਸ਼ਹਿਰ ਜਾਣਾ ਪੈਂਦਾ ਹੈ, ਦੀ ਸਹੂਲਤ ਅਤੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਮੰਤਰੀ ਮੰਡਲ ਨੇ ਔੜ ਕਸਬੇ ਨੂੰ ਸਬ-ਤਹਿਸੀਲ ਦਾ ਦਰਜਾ ਦੇਣ ਦਾ ਫੈਸਲਾ ਕੀਤਾ ਹੈ, ਜੋ ਕਿ ਮੌਜੂਦਾ ਸਮੇਂ ਤਹਿਸੀਲ/ਸਬ-ਡਵੀਜ਼ਨ ਨਵਾਂਸ਼ਹਿਰ ਦਾ ਹਿੱਸਾ ਹੈ। ਔੜ ਦੀ ਨਵੀਂ ਸਬ-ਤਹਿਸੀਲ ਵਿੱਚ 2 ਕਾਨੂੰਗੋ ਸਰਕਲ, 18 ਪਟਵਾਰ ਸਰਕਲ ਅਤੇ 41 ਪਿੰਡ ਸ਼ਾਮਲ ਹੋਣਗੇ ਜੋ ਕੁੱਲ 11,171 ਹੈਕਟੇਅਰ ਰਕਬੇ ਵਿੱਚ ਫੈਲੇ ਹੋਣਗੇ। ਇਸ ਤੋਂ ਇਲਾਵਾ, ਨਵੀਂ ਬਣੀ ਸਬ-ਤਹਿਸੀਲ ਲਈ ਨਾਇਬ-ਤਹਿਸੀਲਦਾਰ ਦੀ ਇੱਕ ਅਸਾਮੀ, ਕਲਰਕ ਅਤੇ ਚਪੜਾਸੀ ਦੀਆਂ 3-3 ਅਸਾਮੀਆਂ ਤੋਂ ਇਲਾਵਾ ਚਪੜਾਸੀ-ਕਮ-ਮਾਲੀ ਦੀ ਇੱਕ ਅਸਾਮੀ ਸਮੇਤ ਲੋੜੀਂਦੇ ਸਟਾਫ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement