ਜੇ ਜਲ੍ਹਿਆਂਵਾਲਾ ਬਾਗ ਕਾਂਡ ਲਈ ਜਨਰਲ ਡਾਇਰ ਜ਼ਿੰਮੇਵਾਰ ਸੀ ਤਾਂ ਬਰਗਾੜੀ ਕਾਂਡ ਲਈ ਬਾਦਲ ਕਿਉਂ ਨਹੀਂ?
Published : Dec 28, 2021, 8:57 pm IST
Updated : Dec 28, 2021, 8:57 pm IST
SHARE ARTICLE
CM Channi
CM Channi

ਮੁੱਖ ਮੰਤਰੀ ਵੱਲੋਂ ਸੁਨਾਮ ਅਤੇ ਲੌਂਗੋਵਾਲ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਨੂੰ ਅਪਗ੍ਰੇਡ ਕਰਨ ਦਾ ਐਲਾਨ

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਜੇ ਜਲ੍ਹਿਆਂਵਾਲਾ ਕਤਲੇਆਮ ਲਈ ਜਨਰਲ ਡਾਇਰ ਜ਼ਿੰਮੇਵਾਰ ਸੀ ਤਾਂ ਬਰਗਾੜੀ ਮਾਮਲੇ 'ਚ ਬੇਕਸੂਰ ਅਤੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਗੋਲੀ ਚਲਾਉਣ ਲਈ ਬਾਦਲ ਕਿਉਂ ਨਹੀਂ ਹਨ। ਇੱਥੇ ਸੁਨਾਮ ਦੀ ਅਨਾਜ ਮੰਡੀ ਵਿਖੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਾਡੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਹੱਤਿਆਕਾਂਡ ਦਾ ਬਦਲਾ ਲੈਣ ਲਈ ਸਾਲਾਂ ਬੱਧੀ ਉਡੀਕ ਕੀਤੀ ਸੀ, ਜਿੱਥੇ ਜਨਰਲ ਡਾਇਰ ਦੇ ਹੁਕਮਾਂ `ਤੇ ਅੰਗਰੇਜ਼ਾਂ ਵੱਲੋਂ ਸੈਂਕੜੇ ਬੇਗੁਨਾਹਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ।

CM ChanniCM Channi

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਬਰਗਾੜੀ ਮਾਮਲੇ ‘ਚ ਸ਼ਾਂਤਮਈ ਢੰਗ ਨਾਲ ਸ਼ਬਦ ਗਾਇਨ ਕਰ ਰਹੇ ਨਿਹੱਥੇ ਸਿੱਖ ਗੋਲੀਬਾਰੀ ਵਿੱਚ ਮਾਰੇ ਗਏ ਸਨ ਅਤੇ ਇਸ ਘਟਨਾ ਲਈ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਹੀ ਜ਼ਿੰਮੇਵਾਰ ਹਨ। ਸ਼ਹੀਦ ਊਧਮ ਸਿੰਘ ਦੇ ਅਜ਼ਾਦੀ ਸੰਘਰਸ਼ ਵਿੱਚ ਪਾਏ ਯੋਗਦਾਨ ਨੂੰ ਸਿਜਦਾ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਨੂੰ ਜਨਮ ਦੇਣ ਵਾਲੀ ਇਸ ਧਰਤੀ ਲਈ ਉਨ੍ਹਾਂ ਦਾ ਸਿਰ ਸ਼ਰਧਾ ਨਾਲ ਝੁਕਦਾ ਹੈ ਅਤੇ ੳਨ੍ਹਾਂ ਨੂੰ ਇਸ ਗੱਲ `ਤੇ ਮਾਣ ਹੈ ਕਿ ਉਨ੍ਹਾਂ ਦੇ ਸਰਕਾਰ ਦੇ ਕਾਰਜਕਾਲ ਦੌਰਾਨ ਸੁਨਾਮ ਊਧਮ ਸਿੰਘ ਵਾਲਾ ਵਿਖੇ ਯਾਦਗਾਰ ਬਣ ਗਈ ਹੈ। ਉਨ੍ਹਾਂ ਦੱਸਿਆ ਕਿ ਉਸ ਸਮੇਂ ਉਹ ਸੈਰ-ਸਪਾਟਾ ਮੰਤਰੀ ਸਨ ਅਤੇ ਦਮਨ ਥਿੰਦ ਬਾਜਵਾ ਨੇ ਉਨ੍ਹਾਂ ਕੋਲ ਪਹੁੰਚ ਕਰਕੇ ਯਾਦਗਾਰ ਦੀ ਮਨਜ਼ੂਰੀ ਲਈ ਬੇਨਤੀ ਕੀਤੀ ਸੀ ਜਿਸ ਉਪਰੰਤ ਇਹ ਯਾਦਗਾਰ ਉਸਾਰੀ ਗਈ।

CM ChanniCM Channi

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਜਲਦ ਹੀ ਸੰਗਰੂਰ ਸ਼ਹਿਰ ਦੇ ਨੇੜੇ ਪਿੰਡ ਬਡਰੁੱਖਾਂ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦਾ ਉਦਘਾਟਨ ਕਰੇਗੀ ਅਤੇ ਇਸ ਸਬੰਧੀ ਤਿਆਰੀਆਂ ਪਹਿਲਾਂ ਹੀ ਜ਼ੋਰਾਂ `ਤੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਰਗਰਮੀ ਨਾਲ ਜੁਟੀ ਹੋਈ ਹੈ ਜੋ ਕਿ ਹਾਲ ਹੀ ਦੇ ਫੈਸਲਿਆਂ ਤੋਂ ਸਪੱਸ਼ਟ ਦਿਖਾਈ ਦੇ ਰਿਹਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਬਾਦਲਾਂ ਨੇ ਸਰਕਾਰੀ ਖਜ਼ਾਨੇ ਨੂੰ ਲੁੱਟਿਆ ਅਤੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਨਵੇਂ ਬਣੇ ਕੈਬਨਿਟ ਮੰਤਰੀ ਰਾਜਾ ਵੜਿੰਗ ਨੂੰ ਬਾਦਲਾਂ ਦੇ ਗੈਰਕਾਨੂੰਨੀ ਟਰਾਂਸਪੋਰਟ ਕਾਰੋਬਾਰ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ।

CM ChanniCM Channi

ਮੁੱਖ ਮੰਤਰੀ ਚੰਨੀ ਨੇ ਆਪਣੇ ਕੈਬਨਿਟ ਸਾਥੀ ਦੀ ਸ਼ਲਾਘਾ ਕਰਦਿਆਂ ਕਿਹਾ, "ਮੈਂ ਰਾਜਾ ਵੜਿੰਗ ਨੂੰ ਕਿਹਾ ਕਿ ਮੈਂ ਬਾਦਲਾਂ ਦੀਆਂ ਗੈਰ-ਕਾਨੂੰਨੀ ਬੱਸਾਂ ਨੂੰ ਥਾਣਿਆਂ ਵਿੱਚ ਵੇਖਣਾ ਚਾਹੁੰਦਾ ਹਾਂ। ਉਹਨਾਂ ਨੇ ਇਸੇ ਅਨੁਸਾਰ ਕਾਰਵਾਈ ਕੀਤੀ ਅਤੇ ਪੂਰੀ ਤਨਦੇਹੀ ਨਾਲ ਗੈਰ-ਕਾਨੂੰਨੀ ਬੱਸਾਂ ਦਾ ਪਤਾ ਲਗਾਇਆ ਅਤੇ ਡਿਫਾਲਟਰਾਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕੀਤੀ।" ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨਾ ਵਿੰਨ੍ਹਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਉਹਨਾਂ ਦੀਆਂ ਕਾਰਵਾਈਆਂ ਦੀ ਨਕਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਉਹ ਲੋਕਾਂ ਦਾ ਭਰੋਸਾ ਜਿੱਤਣ 'ਚ ਬੁਰੀ ਤਰ੍ਹਾਂ ਅਸਫਲ ਰਹੇ ਹਨ, ਜਿਨ੍ਹਾਂ ਨੂੰ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬੇਰਹਿਮੀ ਨਾਲ ਲੁੱਟਿਆ ਹੈ। 'ਆਪ' ਆਗੂ ਕੇਜਰੀਵਾਲ ਨੂੰ ਬਾਹਰੀ ਵਿਅਕਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸ਼ਾਮਲਾਟ ਨਹੀਂ ਹੈ ਅਤੇ ਪੰਜਾਬ ਵਾਸੀ ਕਦੇ ਵੀ ਕਿਸੇ ਬਾਹਰੀ ਵਿਅਕਤੀ ਨੂੰ ਪੰਜਾਬ ਦੀ ਸੱਤਾ 'ਤੇ ਕਾਬਜ਼ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਨਸ਼ਿਆਂ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗੀ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਮਜੀਠੀਆ ਖ਼ਿਲਾਫ਼ ਐਫਆਈਆਰ ਦਰਜ ਕਰਕੇ ਅਕਾਲੀ ਆਗੂ ਦੀ ਨੀਂਦ ਉੱਡਾ ਦਿੱਤੀ ਹੈ।

ਮੁੱਖ ਮੰਤਰੀ ਚੰਨੀ ਨੇ ਸੁਨਾਮ ਅਤੇ ਲੌਂਗੋਵਾਲ ਵਿਖੇ ਸਰਕਾਰੀ ਸਿਹਤ ਸੰਸਥਾਵਾਂ ਨੂੰ ਅਪਗ੍ਰੇਡ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੁਨਾਮ ਹਲਕੇ ਦੀਆਂ ਸੜਕਾਂ ਦੇ ਨਵੀਨੀਕਰਨ ਲਈ 7 ਕਰੋੜ ਰੁਪਏ ਵੀ ਮਨਜ਼ੂਰ ਕੀਤੇ ਹਨ। ਉਨ੍ਹਾਂ ਸੁਨਾਮ ਦੀਆਂ ਪੰਚਾਇਤਾਂ ਅਤੇ ਸੰਸਥਾਵਾਂ ਨੂੰ 'ਪੰਜਾਬ ਨਿਰਮਾਣ ਪ੍ਰੋਗਰਾਮ' ਤਹਿਤ ਵਿਕਾਸ ਗ੍ਰਾਂਟਾਂ ਦੇ ਚੈੱਕ ਵੀ ਸੌਂਪੇ। ਉਨ੍ਹਾਂ ਜ਼ਿਲ੍ਹੇ ਦੇ ਕਸਬਾ ਲਹਿਰਾ ਦੀ ਰਹਿਣ ਵਾਲੀ ਇੱਕ ਲੋੜਵੰਦ ਔਰਤ ਕਿਰਨਾ ਰਾਣੀ ਨੂੰ 1 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਵੀ ਦਿੱਤਾ। ਇਸ ਦੌਰਾਨ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਵੀ ਪੰਜਾਬ ਵਾਸੀਆਂ ਨੂੰ ਲੋੜੀਂਦੀ ਰਾਹਤ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਸਿੰਗਲਾ ਨੇ ਮੁੱਖ ਮੰਤਰੀ ਅਤੇ ਲੋਕਾਂ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਹਾਲ ਹੀ ਵਿੱਚ ਕੀਤੇ ਵਿਕਾਸ ਕਾਰਜਾਂ ਬਾਰੇ ਵੀ ਜਾਣੂ ਕਰਵਾਇਆ ਜੋ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ 'ਤੇ ਕੇਂਦਰਿਤ ਹਨ। ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਬਣਾਉਣ ਲਈ ਮੁੱਖ ਮੰਤਰੀ ਚੰਨੀ ਦਾ ਧੰਨਵਾਦ ਕੀਤਾ।

CM ChanniCM Channi and Others

ਕਾਂਗਰਸ ਆਗੂ ਦਾਮਨ ਥਿੰਦ ਬਾਜਵਾ ਨੇ ਮੁੱਖ ਮੰਤਰੀ ਚੰਨੀ ਦਾ ਉਨ੍ਹਾਂ ਦੇ ਲੋਕ ਪੱਖੀ ਫੈਸਲਿਆਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ ਕਿਸੇ ਪਾਰਟੀ ਵਿਸ਼ੇਸ਼ ਦੇ ਮੁੱਖ ਮੰਤਰੀ ਨਹੀਂ ਹਨ, ਸਗੋਂ ਉਨ੍ਹਾਂ ਨੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਕਈ ਲੋਕ ਪੱਖੀ ਫੈਸਲੇ ਲਏ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਈਜੀ ਪਟਿਆਲਾ ਰੇਂਜ ਐਮ.ਐਸ. ਛੀਨਾ, ਡੀਸੀ ਸੰਗਰੂਰ ਰਾਮਵੀਰ, ਐਸਐਸਪੀ ਸਵਪਨ ਸ਼ਰਮਾ, ਏਡੀਸੀ ਅਨਮੋਲ ਸਿੰਘ ਧਾਲੀਵਾਲ, ਐਸਡੀਐਮ ਸੁਨਾਮ ਜਸਪ੍ਰੀਤ ਸਿੰਘ, ਹਰਮਨਦੇਵ ਸਿੰਘ ਬਾਜਵਾ, ਚੇਅਰਪਰਸਨ ਪੰਜਾਬ ਐਗਰੋ ਗੀਤਾ ਸ਼ਰਮਾ, ਉਦਯੋਗਪਤੀ ਘਣਸ਼ਿਆਮ ਕਾਂਸਲ, ਐਮਸੀ ਸੁਨਾਮ ਊਧਮ ਸਿੰਘ ਵਾਲਾ ਦੇ ਪ੍ਰਧਾਨ ਨਿਸ਼ਾਨ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਸੁਨਾਮ ਮੁਨੀਸ਼ ਸੋਨੀ, ਪ੍ਰਧਾਨ ਨਗਰ ਪੰਚਾਇਤ ਚੀਮਾ ਅਵਤਾਰ ਸਿੰਘ ਤਾਰੀ ਅਤੇ ਕੁਲਵੰਤ ਰਾਏ ਸਿੰਗਲਾ ਮੌਜੂਦ ਸਨ।     

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM
Advertisement