ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਨਿਹੰਗ ਸਿੰਘ ਦਲਾਂ ਨੇ ਮਹੱਲਾ ਕਢਿਆ
Published : Dec 28, 2021, 11:59 pm IST
Updated : Dec 28, 2021, 11:59 pm IST
SHARE ARTICLE
image
image

ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਨਿਹੰਗ ਸਿੰਘ ਦਲਾਂ ਨੇ ਮਹੱਲਾ ਕਢਿਆ

ਫ਼ਤਿਹਗੜ੍ਹ ਸਾਹਿਬ, 28 ਦਸੰਬਰ (ਸਸਸ): ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੇ ਲਸਾਨੀ, ਅਨੋਖੀ ਤੇ ਅਦੁਤੀ ਸ਼ਹਾਦਤ ਨੂੰ ਸਮਰਪਿਤ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਵਿਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਵਲੋਂ ਬੁੱਢਾ ਦਲ ਨੂੰ ਬਖ਼ਸ਼ਿਸ਼ ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਬਿਬਾਨਗੜ੍ਹ ਛਾਉਣੀ ਬੁੱਢਾ ਦਲ ਤੋਂ ਮਹੱਲਾ ਦੀ ਆਰੰਭਤਾ ਹੋਈ। ਇਸ ਤੋਂ ਪਹਿਲਾਂ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਵਿਖੇ ਅਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਂਦੀ ਮਰਿਆਦਾ ਅਨੁਸਾਰ ਪਾਏ ਗਏ। ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਇਸ ਸਮੇਂ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸੰਬੋਧਨ ਕਰਦਿਆਂ ਦਸਮ ਪਿਤਾ ਦੇ ਪ੍ਰਵਾਰ ਦੀ ਅਨੌਖੀ ਅਦੁਤੀ ਸ਼ਹਾਦਤ ਸਬੰਧੀ ਦਰਦ ਭਾਵਨਾ ਵਿਚ ਸੰਗਤਾਂ ਨਾਲ ਸਾਂਝ ਪਾਈ। 
ਉਨ੍ਹਾਂ ਕਿਹਾ ਕਿ ਫ਼ਤਿਹਗੜ੍ਹ ਸਾਹਿਬ ਦੀ ਧਰਤੀ ਤੇ ਦਸਮੇਸ਼ ਪਿਤਾ ਦੇ ਸਰਬੰਸਦਾਨ ਦੇ ਸੰਕਲਪ ਦੀ ਸੰਪੂਰਨਤਾ ਹੋਈ ਹੈ ਅਤੇ ਜਬਰ ਦੇ ਸਿਖ਼ਰ ਨੇ ਜ਼ੁਲਮੀ ਰਾਜ ਦੇ ਖ਼ਾਤਮੇ ਦਾ ਮੁਢ ਵੀ ਇਸ ਧਰਤੀ ’ਤੇ ਬੰਨਿ੍ਹਆ ਸੀ। ਇਤਿਹਾਸ ਦੀ ਇਸ ਮਹਾਨ ਘਟਨਾ ਨੇ ਸਿੱਖ ਇਤਿਹਾਸ ਨੂੰ ਇਨਕਲਾਬੀ ਮੋੜ ਦੇਣ ਦੀ ਬੁਨਿਆਦ ਬੰਨ੍ਹੀ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ “ਮਾਸੂਮ ਸ਼ਹਾਦਤ” ਸਾਨੂੰ ਰੱਬ ਦੇ ਨੇੜੇ ਲੈ ਕੇ ਜਾਂਦੀ ਹੈ। ਗੁਰਦੁਆਰਾ ਬਿਬਾਨਗੜ੍ਹ ਸਾਹਿਬ ਤੋਂ ਨਿਹੰਗ ਸਿੰਘ ਦਾ ਇਕ ਵਿਸ਼ਾਲ ਕਾਫ਼ਲਾ ਹਾਥੀਆਂ, ਊਠਾਂ, ਘੋੜਿਆਂ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਦਾ ਮਹੱਲਾ ਆਰੰਭ ਹੋ ਕੇ ਗੁਰਦੁਆਰਾ ਠੰਢਾ ਬੁਰਜ, ਗੁਰਦੁਆਰਾ ਫ਼ਤਿਹਗੜ੍ਹ ਸਾਹਿਬ, ਨਿਸ਼ਾਨ ਕਿਲ੍ਹਾ (ਥੇਹ) ਬਾਬਾ ਬੰਦਾ ਸਿੰਘ ਬਹਾਦਰ, ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ, ਗੁਰਦੁਆਰਾ ਸ਼ਹੀਦ ਸਿੰਘਾਂ ਅਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕਾਲਜ ਦੇ ਖੁਲੇ੍ਹ ਮੈਦਾਨ ਵਿਚ ਵਾਜਿਆਂ, ਗਾਜਿਆਂ ਸਮੇਤ ਪੁੱਜਾ। ਮਹੱਲੇ ਵਿਚ ਨਿਹੰਗ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿਚ ਨਿਹੰਗ ਸਿੰਘ ਫ਼ੌਜਾਂ ਨੇ ਸੁੰਦਰ ਦੁਮਾਲਿਆਂ ਤੇ ਚੱਕਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗ ਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ, ਤੇ ਲੱਕ ਪਿਛੇ ਢਾਲਾਂ ਸਜਾਏ ਹੱਥਾਂ ਵਿੱਚ ਨੇਜੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿਚ ਤਿਆਰ ਬਰਤਿਆਰ ਸ਼ਸਤਰਧਾਰੀ ਹੋ ਕੇ ਜੰਗੀ ਮਾਹੌਲ ਦਾ ਦਿ੍ਰਸ਼ ਪੇਸ਼ ਕਰ ਰਹੇ ਸਨ। ਬੈਂਡਵਾਜਿਆਂ ਦੀਆਂ ਸੁੰਦਰ ਧੁੰਨਾਂ ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘਾਂ ਨੂੰ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਹਾਜ਼ਰ ਹੋਏ। ਉਪਰੰਤ ਘੋੜ ਦੋੜਾਂ ਹੋਈਆਂ। ਨਿਹੰਗ ਸਿੰਘ ਇਕ ਤੋਂ ਦੋ, ਦੋ ਤੋਂ ਚਾਰ ਅਤੇ ਚਾਰ ਤੋਂ ਛੇ, ਛੇ ਘੋੜਿਆਂ ਤੇ ਖਲੋ ਕੇ ਨਿਹੰਗ ਸਿੰਘਾਂ ਨੇ ਘੋੜਿਆਂ ਨੂੰ ਦੌੜਾਇਆ ਅਤੇ ਵੱਧ ਤੋਂ ਵੱਧ ਕਿੱਲੇ ਪੁੱਟ ਕੇ ਇਨਾਮ ਪ੍ਰਾਪਤ ਕੀਤੇ। ਗਤਕੇ ਦੇ ਖੁਲ੍ਹੇ ਪ੍ਰਦਰਸ਼ਨ ਰਾਹੀਂ ਨਿਹੰਗ ਸਿੰਘਾਂ ਨੇ ਗਤਕੇ ਦੇ ਜੌਹਰ ਵਿਖਾਏ। ਮਹੱਲੇ ਵਿਚ ਨਿਹੰਗ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿਚ ਨਿਹੰਗ ਸਿੰਘਾਂ ਨੇ ਤਿਆਰ ਬਰਤਿਆਰ ਸ਼ਸਤਰਧਾਰੀ ਹੋ ਕੇ ਸ਼ਮੂਲੀਅਤ ਕੀਤੀ। 
ਇਸ ਸਮੇਂ ਬਾਬਾ ਬਲਬੀਰ ਸਿੰਘ ਤੋਂ ਇਲਾਵਾ ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ ਵਲੋਂ ਦਲ ਪੰਥ ਸਮੇਤ ਬਾਬਾ ਨਾਗਰ ਸਿੰਘ, ਬਾਬਾ ਨੌਰੰਗ ਸਿੰਘ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਗੁਰਨਾਮ ਸਿੰਘ ਖਾਪੜਖੇੜੀ, ਬਾਬਾ ਰਾਜਾ ਰਾਮ ਸਿੰਘ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਐਸ. ਐਸ. ਪੀ. ਸੰਦੀਪ ਗੋਇਲ, ਬਾਬਾ ਗੁਰਪਿੰਦਰ ਸਿੰਘ ਵਡਾਲਾ ਸਤਲਾਣੀ ਸਾਹਿਬ ਵਾਲੇ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਵੱਸਣ ਸਿੰਘ ਤਰਨਾ ਦਲ ਮੜੀਆਂ ਵਾਲਾ ਬਟਾਲਾ, ਬਾਬਾ ਬਘੇਲ ਸਿੰਘ, ਬਾਬਾ ਪਿਆਰਾ ਸਿੰਘ, ਬਾਬਾ ਅੰਮਿਤਪਾਲ ਸਿੰਘ, ਬਾਬਾ ਚੈਚਲ ਸਿੰਘ ਅੰਬਾਲਾ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਰਣਯੋਧ ਸਿੰਘ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਤਾਰਾ ਸਿੰਘ ਝਾੜ ਸਾਹਿਬ ਮਾਛੀਵਾੜਾ, ਬਾਬਾ ਰਘੁਬੀਰ ਸਿੰਘ ਤੇ ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਤਰਸੇਮ ਸਿੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ ਆਦਿ ਹਾਜ਼ਰ ਸਨ।

SHARE ARTICLE

ਏਜੰਸੀ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement