
ਵੱਡੀ ਗਿਣਤੀ ਵਿਚ ਅਧਿਆਪਕਾਂ ਵਲੋਂ ਅੱਜ ਚੰਡੀਗੜ੍ਹ ਵਿਖੇ ਕਾਂਗਰਸ ਭਵਨ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਚੰਡੀਗੜ੍ਹ (ਅਮਨਪ੍ਰੀਤ ਕੌਰ): ਵੱਡੀ ਗਿਣਤੀ ਵਿਚ ਅਧਿਆਪਕਾਂ ਵਲੋਂ ਅੱਜ ਚੰਡੀਗੜ੍ਹ ਵਿਖੇ ਕਾਂਗਰਸ ਭਵਨ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਧਿਆਪਕਾਂ ਨੇ ਕਾਂਗਰਸ ਭਵਨ ਦਾ ਗੇਟ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਹਨਾਂ ਦਾ ਕਹਿਣਾ ਹੈ ਕਿ ਨਾ ਤਾਂ ਉਹ ਕਿਸੇ ਨੂੰ ਅੰਦਰ ਆਉਣ ਦੇਣਗੇ ਅਤੇ ਨਾ ਹੀ ਕਿਸੇ ਨੂੰ ਬਾਹਰ ਜਾਣ ਦਿੱਤਾ ਜਾਵੇਗਾ।
Teachers protest outside Congress Bhawan
ਅਧਿਆਪਕਾਂ ਦਾ ਕਹਿਣਾ ਹੈ ਕਿ ਆਖਰੀ ਵਾਰ 2006 ਵਿਚ ਪੇਅ ਕਮਿਸ਼ਨ ਲਾਗੂ ਕੀਤਾ ਗਿਆ ਸੀ, ਨਵਾਂ ਪੇਅ ਕਮਿਸ਼ਨ 2016 ਵਿਚ ਲਿਆਂਦਾ ਗਿਆ। ਉਹਨਾਂ ਦਾ ਕਹਿਣਾ ਹੈ ਕਿ ਸਾਰੇ ਸੂਬਿਆਂ ਦੀਆਂ ਸਰਕਾਰਾਂ ਨੇ ਪੇਅ ਕਮਿਸ਼ਨ ਲਾਗੂ ਕਰ ਦਿੱਤਾ ਹੈ ਪਰ ਪੰਜਾਬ ਸਰਕਾਰ ਨੇ ਇਸ ਨੂੰ ਹੁਣ ਤੱਕ ਲਾਗੂ ਨਹੀਂ ਕੀਤਾ।
Teachers protest outside Congress Bhawan
ਅਧਿਆਪਕਾਂ ਨੇ ਕਿਹਾ ਕਿ ਸਰਕਾਰ ਦੇ ਪ੍ਰਾਈਵੇਟ ਕਾਰਪੋਰੇਸ਼ਨਾਂ ਨਾਲ ਸਬੰਧ ਹਨ ਅਤੇ ਸਰਕਾਰ ਚਾਹੁੰਦੀ ਹੈ ਕਿ ਕੋਈ ਵੀ ਵਿਦਿਆਰਥੀ ਜਾਂ ਅਧਿਆਪਕ ਇੱਥੇ ਨਾ ਰਹੇ ਸਭ ਵਿਦੇਸ਼ ਚਲੇ ਜਾਣ। ਉਹਨਾਂ ਦੱਸਿਆ ਕਿ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਉਹਨਾਂ ਅਧੀਨ ਆਉਣ ਵਾਲੇ ਕਾਲਜਾਂ ਦੇ ਅਧਿਆਪਕਾਂ ਵਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਧਿਆਪਕਾਂ ਨੇ ਕਿਹਾ ਕਿ ਉਹ ਉਦੋਂ ਤੱਕ ਨਹੀਂ ਉੱਠਣਗੇ ਜਦੋਂ ਤੱਕ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ।