7ਵਾਂ ਤਨਖਾਹ ਕਮਿਸ਼ਨ ਲਾਗੂ ਹੋਣ ਨਾਲ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਨੂੰ ਮਿਲੇਗਾ 280 ਕਰੋੜ ਰੁਪਏ ਦਾ ਲਾਭ
Published : Dec 28, 2022, 5:21 pm IST
Updated : Dec 28, 2022, 5:21 pm IST
SHARE ARTICLE
Meet Hayer
Meet Hayer

ਪੰਜਾਬੀ ਭਾਸ਼ਾ ਨੂੰ ਬਣਦਾ ਸਤਿਕਾਰ ਦੇਣ ਲਈ ਬੋਰਡਾਂ ਉਤੇ ਮਾਤ ਭਾਸ਼ਾ ਨੂੰ ਤਰਜੀਹ ਦੇਣ ਦਾ ਫੈਸਲਾ

 

ਚੰਡੀਗੜ੍ਹ: ਸਿੱਖਿਆ ਖੇਤਰ ਨੂੰ ਅਹਿਮੀਅਤ ਦੇਣਾ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਹੈ। ਉਚ ਸਿੱਖਿਆ ਖੇਤਰ ਵਿੱਚ ਸਰਕਾਰ ਨੇ ਗਠਨ ਤੋਂ ਬਾਅਦ ਵੱਡਾ ਵਾਅਦਾ ਪੂਰਾ ਕਰਦਿਆਂ ਕਾਲਜ-ਯੂਨੀਵਰਸਿਟੀਆਂ ਦੇ ਅਧਿਆਪਕਾਂ ਦੀ ਪਿਛਲੇ ਛੇ ਸਾਲਾਂ ਤੋਂ ਲਟਕਦੀ ਮੰਗ ਨੂੰ ਪੂਰਾ ਕੀਤਾ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੀਤਾ ਹੈ।

ਇਹ ਵੀ ਪੜ੍ਹੋ: ਕਾਲਜ ਵਿਚ ਪ੍ਰੀਖਿਆ ਦੇਣ ਗਈ ਵਿਦਿਆਰਥਣ ਲਾਪਤਾ, ਮਾਪਿਆਂ ਨੇ ਨੌਜਵਾਨ ’ਤੇ ਲਗਾਏ ਇਲਜ਼ਾਮ

ਉਹਨਾਂ ਕਿਹਾ ਕਿ ਪਹਿਲੇ ਹੀ ਸਾਲ ਭਗਵੰਤ ਮਾਨ ਸਰਕਾਰ ਨੇ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਲਈ ਯੂ.ਜੀ.ਸੀ. 7ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ। ਅਕਤੂਬਰ ਮਹੀਨੇ ਵਿੱਚ ਲਾਗੂ ਕੀਤੇ ਇਸ ਫੈਸਲੇ ਨਾਲ ਸਰਕਾਰੀ ਖਜ਼ਾਨੇ ਵਿੱਚੋਂ ਅਧਿਆਪਕਾਂ ਨੂੰ 280 ਕਰੋੜ ਰੁਪਏ ਦਾ ਵਿੱਤੀ ਲਾਭ ਮਿਲੇਗਾ। ਇਸ ਦੇ ਨਾਲ ਹੀ ਕਾਲਜਾਂ ਵਿੱਚ ਕੰਮ ਕਰਦੇ ਗੈਸਟੀ ਫੈਕਲਟੀ ਤੇ ਪਾਰਟ ਟਾਈਮ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਕਈ ਪ੍ਰਕਾਰ ਦੀਆਂ ਛੁੱਟੀਆਂ ਦੀ ਸਹੂਲਤ ਦਿੱਤੀ ਗਈ।

ਇਹ ਵੀ ਪੜ੍ਹੋ: ਭ੍ਰਿਸ਼ਟਾਚਾਰ ਖਿਲਾਫ਼ ਮਾਨ ਸਰਕਾਰ ਦੀ ਕਾਰਵਾਈ,  Rice Mill ਖ਼ਿਲਾਫ਼ ਲਿਆ ਇਹ ਐਕਸ਼ਨ

ਪੰਜਾਬੀ ਭਾਸ਼ਾ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਭਾਸ਼ਾ ਵਿਭਾਗ ਵੱਲੋਂ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਨਵੰਬਰ ਮਹੀਨੇ ਨੂੰ ਪੰਜਾਬੀ ਮਾਹ ਵਜੋਂ ਮਨਾਇਆ ਗਿਆ। ਇਸ ਮਾਹ ਦੇ ਦੌਰਾਨ ਅੰਮ੍ਰਿਤਸਰ ਵਿਖੇ ਇਕ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਕਰਦਿਆਂ ਸੂਬੇ ਭਰ ਵਿੱਚ 21 ਫਰਵਰੀ 2023 ਤੱਕ ਸਾਰੇ ਬੋਰਡਾਂ ਉਤੇ ਪੰਜਾਬੀ ਭਾਸ਼ਾ ਨੂੰ ਪ੍ਰਮੁੱਖ ਤਰਜੀਹ ਦੇਣ ਦਾ ਐਲਾਨ ਕੀਤਾ। ਕੋਈ ਵੀ ਸਰਕਾਰੀ, ਪ੍ਰਾਈਵੇਟ ਜਾਂ ਹੋਰ ਬੋਰਡ ਉਤੇ ਸਭ ਤੋਂ ਉਪਰ ਪੰਜਾਬੀ ਭਾਸ਼ਾ ਲਿਖਣੀ ਲਾਜ਼ਮੀ ਹੋਵੇਗੀ, ਇਸ ਤੋਂ ਬਾਅਦ ਕੋਈ ਵੀ ਭਾਸ਼ਾ ਲਿਖੀ ਜਾ ਸਕਦੀ ਹੈ। ਕੌਮਾਂਤਰੀ ਮਾਂ ਬੋਲੀ ਦਿਵਸ 21 ਫਰਵਰੀ ਤੋਂ ਬਾਅਦ ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਨ ਉਤੇ ਜੁਰਮਾਨੇ ਕੀਤੇ ਜਾਣਗੇ।

ਇਹ ਵੀ ਪੜ੍ਹੋ: ਸਫ਼ਾਈ ਕਰਮਚਾਰੀ ਨੇ ਗ਼ੈਰ-ਕਨੂੰਨੀ ਢੰਗ ਨਾਲ ਜੁਟਾਈ ਕਰੋੜਾਂ ਦੀ ਜਾਇਦਾਦ

ਪੰਜਾਬੀ ਮਾਹੀ ਦੀ ਸ਼ੁਰੂਆਤ ਭਾਸ਼ਾ ਭਵਨ ਵਿਖੇ ਸਰਵੋਤਮ ਪੁਸਤਕਾਂ ਲਈ ਚੁਣੇ ਗਏ ਲੇਖਕਾਂ ਨੂੰ ਇਨਾਮ ਦਿੱਤੇ ਗਏ। ਇਸ ਤੋਂ ਇਲਾਵਾ ਪੂਰਾ ਮਹੀਨੇ ਵੱਡੇ ਸਾਹਿਤਾਕਾਰਾਂ ਨੂੰ ਸਮਰਪਿਤ ਸਮਾਗਮ ਕਰਵਾਏ ਗਏ। ਵਾਰਿਸ਼ ਸ਼ਾਹ, ਭਾਈ ਵੀਰ ਸਿੰਘ, ਬਲਵੰਤ ਗਾਰਗੀ, ਨਾਨਕ ਸਿੰਘ, ਸੰਤ ਰਾਮ ਉਦਾਸੀ, ਅਜਮੇਰ ਔਲਖ ਨੂੰ ਵੱਖ-ਵੱਖ ਸਮਾਗਮਾਂ ਰਾਹੀਂ ਯਾਦ ਕੀਤਾ ਗਿਆ। ਨਵੀਆਂ ਜ਼ਿਲਾ ਲਾਇਬ੍ਰੇਰੀਆਂ ਲਈ 30 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ। ਇਸ ਸਾਲ ਕਹਾਣੀਕਾਰ ਸੁਖਜੀਤ ਨੂੰ ‘ਮੈਂ ਅਯਨਘੋਸ਼ ਨਹੀਂ’ ਅਤੇ ਭੁਪਿੰਦਰ ਕੌਰ ਪ੍ਰੀਤ ਨੂੰ ਆਦਿਵਾਸੀ ਕਵਿਤਾ ਪੁਸਤਕ ‘ਨਗਾਰੇ ਵਾਂਗ ਵਜਦੇ ਸ਼ਬਦ’ ਦੇ ਅਨੁਵਾਦ ਲਈ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਵਾਸਤੇ ਚੁਣਿਆ ਗਿਆ ਜੋ ਕਿ ਪੰਜਾਬ ਲਈ ਮਾਣ ਵਾਲੀ ਗੱਲ ਰਹੀ।

ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਨਾਲ ਵਿਚਾਰ ਚਰਚਾ 

ਸੂਬੇ ਦੇ ਕਾਲਜਾਂ ਲਈ ਖੇਡਾਂ ਵਾਸਤੇ 5 ਕਰੋੜ ਰੁਪਏ, ਈ-ਕੰਟੈਂਟ ਵਾਲੇ ਡਿਜੀਟਲ ਕਲਾਸ ਰੂਮਾਂ ਵਾਸਤੇ 10 ਕਰੋੜ ਰੁਪਏ, ਲੜਕੀਆਂ ਲਈ 5.39 ਕਰੋੜ ਰੁਪਏ ਦਾ ਸੈਨੇਟਰੀ ਨੈਪਕਿਨ ਦੀ ਵਿਵਸਥਾ, ਸੋਲਰ ਪ੍ਰਣਾਲੀ ਲਈ 11.50 ਕਰੋੜ ਰੁਪਏ ਨਾਲ ਸੋਲਰ ਪ੍ਰਣਾਲੀ ਦੀ ਵਿਵਸਥਾ ਰੱਖੀ ਗਈ।  ਸੂਬੇ ਦੇ ਐਨ.ਸੀ.ਸੀ. ਯੂਨਿਟਾਂ ਅਤੇ ਸਿਖਲਾਈ ਕੇਂਦਰਾਂ ਵਿੱਚ 5 ਕਰੋੜ ਰੁਪਏ ਨਾਲ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਸਹੂਲਤਾਂ ਮੁਹੱਈਆ ਕਰਵਾਉਣਾ ਪ੍ਰਮੁੱਖ ਕੰਮ ਰਹੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement