
ਇਸ ਮੌਕੇ ਪਿੰਡ ਦਾ ਮਾਹੌਲ ਗਮਗੀਨ ਹੋ ਗਿਆ
Punjab News: ਨਵਾਂ ਸ਼ਹਿਰ ਦੇ ਇਕ ਵਿਅਕਤੀ ਦੀ ਇਟਲੀ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ, ਜਿਸ ਦੀ ਪਛਾਣ ਕੁਲਦੀਪ ਕੁਮਾਰ (54) ਵਾਸੀ ਪਿੰਡ ਔੜ ਵਜੋਂ ਹੋਈ ਹੈ। ਮ੍ਰਿਤਕ ਦੀ ਦੇਹ ਜੱਦੀ ਪਿੰਡ ਪਹੁੰਚਣ ’ਤੇ ਪਰਵਾਰ ਵਲੋਂ ਉਸ ਦਾ ਸਸਕਾਰ ਕੀਤਾ ਗਿਆ। ਇਸ ਮੌਕੇ ਪਿੰਡ ਦਾ ਮਾਹੌਲ ਗਮਗੀਨ ਹੋ ਗਿਆ।
ਮ੍ਰਿਤਕ ਦੇ ਭਰਾ ਮਨੋਹਰ ਲਾਲ ਨੇ ਦਸਿਆ ਕਿ ਉਸ ਦਾ ਭਰਾ ਕੁਲਦੀਪ ਸਿੰਘ ਕਰੀਬ 22 ਸਾਲ ਪਹਿਲਾਂ ਇਟਲੀ ਗਿਆ ਸੀ। ਜਿਥੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਅਪਣੇ ਪਿੱਛੇ ਤਿੰਨ ਧੀਆਂ ਨੂੰ ਸਦਾ ਲਈ ਛੱਡ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਰਿਸ਼ਤੇਦਾਰਾਂ ਤੋਂ ਇਲਾਵਾ ਇਲਾਕੇ ਦੀਆਂ ਸਿਆਸੀ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਪਰਵਾਰ ਨਾਲ ਦੁੱਖ ਸਾਂਝਾ ਕੀਤਾ।
(For more Punjabi news apart from Body of punjabi died in Italy reaches punjab, stay tuned to Rozana Spokesman)