
ਵਿਭਾਗ ਨੇ ਸਕੂਲ ਵਿਚ ਨਵੇਂ ਦਾਖ਼ਲਿਆਂ ’ਤੇ ਪਾਬੰਦੀ ਲਗਾ ਦਿੱਤੀ ਹੈ।
Punjab News: ਚੰਡੀਗੜ੍ਹ ਪ੍ਰਸ਼ਾਸਨ ਦੇ ਸਿੱਖਿਆ ਵਿਭਾਗ ਨੇ ਸਿੱਖਿਆ ਦਾ ਅਧਿਕਾਰ ਐਕਟ 2009 ਦੇ ਤਹਿਤ ਆਰਥਿਕ ਤੌਰ ‘ਤੇ ਕਮਜ਼ੋਰ ਵਰਗ (ਈਡਬਲਯੂਐਸ) ਦੇ ਬੱਚਿਆਂ ਨੂੰ ਦਾਖਲਾ ਨਾ ਦੇਣ ਕਾਰਨ ਸੈਕਟਰ-38 ਸਥਿਤ ਵਿਵੇਕ ਹਾਈ ਸਕੂਲ ਦੀ ਮਾਨਤਾ ਰੱਦ ਕਰ ਦਿੱਤੀ ਹੈ।
ਵਿਭਾਗ ਨੇ ਸਕੂਲ ਵਿਚ ਨਵੇਂ ਦਾਖ਼ਲਿਆਂ ’ਤੇ ਪਾਬੰਦੀ ਲਗਾ ਦਿੱਤੀ ਹੈ। ਜਿਹੜੇ ਬੱਚੇ ਪੜ੍ਹ ਰਹੇ ਹਨ, ਉਹ ਇਸ ਸੈਸ਼ਨ ਵਿਚ ਆਪਣੀ ਪੜ੍ਹਾਈ ਪੂਰੀ ਕਰ ਸਕਦੇ ਹਨ ਪਰ ਪ੍ਰੀਖਿਆ ਦੇਣ ਤੋਂ ਬਾਅਦ ਉਹ ਕਿਸੇ ਵੀ ਨੇੜਲੇ ਸਰਕਾਰੀ ਸਕੂਲ ਵਿੱਚ ਸ਼ਿਫਟ ਹੋ ਸਕਦੇ ਹਨ। ਸਿੱਖਿਆ ਵਿਭਾਗ ਦੇ ਡਾਇਰੈਕਟਰ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਹੁਕਮ ਜਾਰੀ ਕੀਤੇ ਹਨ।
(For more news apart from Punjab News, stay tuned to Rozana Spokesman)