Punjab Weather Today: ਪੰਜਾਬ 'ਚ ਠੰਢ ਨੇ ਠਾਰੇ ਲੋਕ, ਰੈੱਡ ਅਲਰਟ ਜਾਰੀ, ਇਸ ਦਿਨ ਪਵੇਗਾ ਮੀਂਹ

By : GAGANDEEP

Published : Dec 28, 2023, 7:43 am IST
Updated : Dec 28, 2023, 8:03 am IST
SHARE ARTICLE
Punjab Weather Today News in punjabi
Punjab Weather Today News in punjabi

Punjab Weather Today: 30 ਅਤੇ 31 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ

Punjab Weather Today News in punjabi: ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਮੌਸਮ ਵਿਭਾਗ ਵਲੋਂ ਪੰਜਾਬ, ਹਰਿਆਣਾ ਸਮੇਤ ਕਈ ਸੂਬਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਪੂਰਾ ਉੱਤਰੀ ਭਾਰਤ ਅੱਜ ਸੰਘਣੀ ਧੁੰਦ ਵਿਚ ਘਿਰਿਆ ਹੋਇਆ ਹੈ। ਮੌਸਮ ਵਿਗਿਆਨੀਆਂ ਮੁਤਾਬਕ ਪੱਛਮੀ ਗੜਬੜ ਇਸ ਸਾਲ ਦੇ ਆਖਰੀ ਦਿਨ ਯਾਨੀ 31 ਦਸੰਬਰ ਤੋਂ ਸਰਗਰਮ ਰਹੇਗੀ।

ਇਹ ਵੀ ਪੜ੍ਹੋ: Food Recipes: ਮੂੰਗਫਲੀ ਦੇ ਪਕੌੜੇ 

ਇਸ ਕਾਰਨ ਪੰਜਾਬ ਅਤੇ ਹਰਿਆਣਾ 'ਚ ਬੱਦਲ ਛਾਏ ਰਹਿਣ ਦੇ ਨਾਲ-ਨਾਲ ਕੁਝ ਥਾਵਾਂ 'ਤੇ ਮੀਂਹ ਵੀ ਪਵੇਗਾ। ਦੱਸਿਆ ਜਾ ਰਿਹਾ ਹੈ ਕਿ ਇਸ ਦਾ ਪ੍ਰਭਾਵ 2 ਜਨਵਰੀ ਨੂੰ ਵੀ ਰਹੇਗਾ। ਇਸ ਦੌਰਾਨ ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਵਿਚ ਅੱਜ ਵੀ ਸੰਘਣੀ ਧੁੰਦ ਪਈ ਤੇ ਅਗਲੇ ਦਿਨਾਂ 'ਚ ਵੀ ਸੰਘਣੀ ਪੈਣ ਦਾ ਅਲਰਟ ਜਾਰੀ ਹੈ।

ਇਹ ਵੀ ਪੜ੍ਹੋ: Health News: ਸਰੀਰ ਲਈ ਵਰਦਾਨ ਹਨ ਉਬਲੇ ਹੋਏ ਆਲੂ  

29 ਦਸੰਬਰ ਨੂੰ ਮੌਸਮ ਸਾਫ਼ ਰਹੇਗਾ ਜਦਕਿ 30 ਅਤੇ 31 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਭਾਰਤੀ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਨੇ ਅਗਲੇ 2 ਦਿਨਾਂ ਤੱਕ ਸੰਘਣੀ ਧੁੰਦ ਦੀ ਚਿਤਾਵਨੀ ਦਿਤੀ ਹੈ ਅਤੇ ਰੈੱਡ ਅਲਰਟ ਕਰਕੇ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 

(For more news apart from Punjab Weather Today News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement