
Gurdaspur News: ਪੁਲਿਸ ਨੇ ਸ਼ੁਰੂ ਕੀਤੀ ਜਾਂਚ
The deadbody of the young man was found in the bushes Gurdaspur news in punjabi: ਬਟਾਲਾ 'ਚ ਇਕ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਲਾਸ਼ ਰੋਜ਼ ਸਿਨੇਮਾ ਰੋਡ ਨੇੜੇ ਪਈ ਮਿਲੀ। ਲਾਸ਼ ਦੇ ਕੋਲ ਨਸ਼ੇ ਦਾ ਟੀਕਾ ਪਿਆ ਹੋਇਆ ਸੀ। ਜਿਸ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿਤੀ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ। ਹਾਲਾਂਕਿ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ।
ਇਹ ਵੀ ਪੜ੍ਹੋ: Punjabi died in America: ਅਮਰੀਕਾ ਵਿਚ ਇਕ ਹੋਰ ਪੰਜਾਬੀ ਨੌਜਵਾਨ ਨੇ ਤੋੜਿਆ ਦਮ
ਨੌਜਵਾਨ ਨੂੰ ਸਭ ਤੋਂ ਪਹਿਲਾਂ ਦੇਖਣ ਵਾਲੇ ਰਾਹਗੀਰਾਂ ਪਰਗਟ ਸਿੰਘ ਅਤੇ ਸਰਵਣ ਸਿੰਘ ਨੇ ਦੱਸਿਆ ਕਿ ਇਸ ਥਾਂ ’ਤੇ ਕਈ ਵਾਰ ਨੌਜਵਾਨਾਂ ਨੂੰ ਨਸ਼ੇ ਵਿਚ ਧੁੱਤ ਦੇਖਿਆ ਗਿਆ ਹੈ। ਅੱਜ ਜਦੋਂ ਉਹ ਇੱਥੋਂ ਲੰਘ ਰਹੇ ਸਨ ਤਾਂ ਉਨ੍ਹਾਂ ਨੇ ਇੱਕ ਨੌਜਵਾਨ ਨੂੰ ਡਿੱਗਿਆ ਦੇਖਿਆ। ਜਦੋਂ ਉਨ੍ਹਾਂ ਨੇ ਨੇੜੇ ਜਾ ਕੇ ਦੇਖਿਆ ਤਾਂ ਨੌਜਵਾਨ ਦੀ ਮੌਤ ਹੋ ਚੁੱਕੀ ਸੀ ਅਤੇ ਉਸ ਦੇ ਨੇੜੇ ਨਸ਼ੇ ਦਾ ਟੀਕਾ ਵੀ ਪਿਆ ਹੋਇਆ ਸੀ। ਫਿਰ ਉਨ੍ਹਾਂ ਨੇ ਮੌਕੇ 'ਤੇ ਪੁਲਿਸ ਨੂੰ ਸੂਚਨਾ ਦਿਤੀ।
ਇਹ ਵੀ ਪੜ੍ਹੋ: Corona Cases: ਦੇਸ਼ 'ਚ ਕੋਰੋਨਾ ਨੇ ਮੁੜ ਜਮਾਏ ਆਪਣੇ ਪੈਰ, 24 ਘੰਟਿਆਂ 'ਚ ਸਾਹਮਣੇ ਆਏ ...
ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਨੌਜਵਾਨ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਪਹਿਲਾਂ ਵੀ ਕਈ ਵਾਰ ਇੱਥੇ ਛਾਪੇ ਮਾਰ ਚੁੱਕੀ ਹੈ। ਇਸ ਦੌਰਾਨ ਮੌਕੇ ’ਤੇ ਪੁੱਜੇ ਥਾਣਾ ਸਿਵਲ ਲਾਈਨ ਬਟਾਲਾ ਦੇ ਐਸਐਚਓ ਸੁਖਰਾਜ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਪੁਲਿਸ ਪਾਰਟੀ ਨਾਲ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਨੌਜਵਾਨ ਕੋਲੋਂ ਇੱਕ ਸਰਿੰਜ ਵੀ ਬਰਾਮਦ ਹੋਈ ਹੈ।
ਜਿਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ਤਾਂ ਜੋ ਪਤਾ ਲੱਗ ਸਕੇ ਕਿ ਨੌਜਵਾਨ ਦੀ ਮੌਤ ਨਸ਼ੇ ਕਾਰਨ ਹੋਈ ਹੈ ਜਾਂ ਕੋਈ ਹੋਰ ਕਾਰਨ ਹੈ। ਅਜੇ ਤੱਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ। ਨੌਜਵਾਨ ਦੀ ਪਛਾਣ ਕਰਨ ਲਈ ਆਸ-ਪਾਸ ਦੇ ਲੋਕਾਂ ਨੂੰ ਸੂਚਿਤ ਕਰ ਦਿਤਾ ਗਿਆ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more news apart from The deadbody of the young man was found in the bushes Gurdaspur news in punjabi, stay tuned to Rozana Spokesman)