Punjab Vigilance: ਸੱਤ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਤਹਿਸੀਲਦਾਰ ਤੇ ਦੋ ਪਟਵਾਰੀ ਗ੍ਰਿਫ਼ਤਾਰ

By : GAGANDEEP

Published : Dec 28, 2023, 8:31 am IST
Updated : Dec 28, 2023, 8:35 am IST
SHARE ARTICLE
VB arrests two Patwaris with Rs 7,00,000 bribe news in punjabi
VB arrests two Patwaris with Rs 7,00,000 bribe news in punjabi

Punjab Vigilance: ਜ਼ਮੀਨ ਦੇ ਨਾਜਾਇਜ਼ ਤਬਾਦਲੇ ਤੇ ਇੰਤਕਾਲ ਬਦਲੇ ਮੰਗੇ ਸਨ ਪੈਸੇ

VB arrests two Patwaris with Rs 7,00,000 bribe news in punjabi: ਸੱਤ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਤਹਿਸੀਲਦਾਰ ਤੇ ਦੋ ਪਟਵਾਰੀ ਗ੍ਰਿਫ਼ਤਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੂਨਕ ਦੇ ਤਹਿਸੀਲਦਾਰ (ਸੇਵਾ-ਮੁਕਤ) ਸੰਧੂਰਾ ਸਿੰਘ, ਸੰਗਰੂਰ ਜ਼ਿਲ੍ਹੇ ਦੇ ਮਾਲ ਹਲਕਾ ਪਿੰਡ ਬੱਲਰਾਂ ਦੇ ਪਟਵਾਰੀ ਧਰਮਰਾਜ ਅਤੇ ਭਗਵਾਨ ਦਾਸ ਪਟਵਾਰੀ (ਸੇਵਾਮੁਕਤ) ਨੂੰ ਵਾਹੀਯੋਗ ਜ਼ਮੀਨ ਦੇ ਗੈਰ-ਕਾਨੂੰਨੀ ਤਬਾਦਲੇ ਅਤੇ ਇੰਤਕਾਲ ਕਰਵਾਉਣ ਬਦਲੇ 7 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ: UPI Tap and Pay Date : QR ਕੋਡ ਦੀ ਛੁੱਟੀ! ਜਨਵਰੀ 'ਚ ਹੋਵੇਗੀ ਸ਼ੁਰੂ UPI ਟੈਪ ਐਂਡ ਪੇ ਸੇਵਾ

ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਐਫਆਈਆਰ ਨੰਬਰ 18 ਮਿਤੀ 27.12.2023 ਦੀ ਡੂੰਘਾਈ ਨਾਲ ਤਫ਼ਤੀਸ਼ ਕਰਨ ਤੋਂ ਬਾਅਦ ਆਈਪੀਸੀ ਦੀ ਧਾਰਾ 420, 465, 467, 468, 471, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਦੇ ਥਾਣੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਐਫਆਈਆਰ ਵਿੱਚ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਵਿੱਚ ਸੰਧੂਰਾ ਸਿੰਘ, ਤਹਿਸੀਲਦਾਰ (ਸੇਵਾਮੁਕਤ), ਧਰਮਰਾਜ ਪਟਵਾਰੀ, ਮਿੱਠੂ ਸਿੰਘ ਪਟਵਾਰੀ (ਦੋਵੇਂ ਹਲਕਾ ਬੱਲਰਾਂ, ਜ਼ਿਲ੍ਹਾ ਸੰਗਰੂਰ), ਭਗਵਾਨ ਦਾਸ, ਪਟਵਾਰੀ (ਸੇਵਾਮੁਕਤ) ਅਤੇ ਇੱਕ ਨਿੱਜੀ ਵਿਅਕਤੀ ਬਲਵੰਤ ਸਿੰਘ ਵਾਸੀ ਪਿੰਡ ਬੱਲਰਾਂ, ਜਿਲਾ ਸੰਗਰੂਰ ਸ਼ਾਮਲ ਹਨ।

ਇਹ ਵੀ ਪੜ੍ਹੋ: Guna Bus Accident News: ਡੰਪਰ ਨਾਲ ਟਕਰਾਉਣ ਕਾਰਨ ਬੱਸ ਨੂੰ ਅੱਗ ਲੱਗੀ , ਜ਼ਿੰਦਾ ਸੜੇ 12 ਲੋਕ, ਕਈ ਜ਼ਖ਼ਮੀ 

ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਇਸ ਜਾਂਚ ਦੌਰਾਨ ਪਿੰਡ ਬੱਲਰਾਂ ਵਿਖੇ ਗੁਰਤੇਜ ਸਿੰਘ ਅਤੇ ਹੋਰਨਾਂ ਦੀ 25 ਕਨਾਲ 15 ਮਰਲੇ ਜ਼ਮੀਨ ਦਾ ਤਬਾਦਲਾ ਪਿੰਡ ਰਾਏਪੁਰ, ਤਹਿਸੀਲ ਜਾਖਲ, ਹਰਿਆਣਾ ਵਿਖੇ ਬਲਵੰਤ ਸਿੰਘ ਦੀ ਜ਼ਮੀਨ ਨਾਲ ਜਾਅਲੀ ਤਬਾਦਲਾ ਤੇ ਇੰਤਕਾਲ (ਨੰਬਰ 10808) ਇੰਦਰਾਜ ਕਰਾਉਣ ਦਾ ਖੁਲਾਸਾ ਹੋਇਆ ਹੈ। ਧਰਮਰਾਜ ਪਟਵਾਰੀ ਨੇ ਇਸ ਫਰਜੀ ਇੰਤਕਾਲ ਨੂੰ ਅੰਜਾਮ ਦੇਣ ਲਈ ਬਲਵੰਤ ਸਿੰਘ ਤੋਂ 7 ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਇਸ ਤੋਂ ਬਾਅਦ, ਧਰਮਰਾਜ ਪਟਵਾਰੀ ਨੇ ਇਸ ਇੰਤਕਾਲ ਦੀ ਪ੍ਰਵਾਨਗੀ ਤਹਿਸੀਲਦਾਰ ਸੰਧੂਰਾ ਸਿੰਘ (ਹੁਣ ਸੇਵਾਮੁਕਤ) ਤੋਂ ਜਮਾਂਬੰਦੀ ਵਿੱਚ ਐਂਟਰੀਆਂ ਨਾਲ ਮੇਲਣ ਲਈ 15.05.2019 ਦੀ ਬੈਕ ਡੇਟ ਤੋਂ ਪ੍ਰਾਪਤ ਕੀਤੀ, ਜਿਸਦੀ ਸਮਾਂ ਸੀਮਾ 15.05.2023 ਸੀ।

ਬੁਲਾਰੇ ਨੇ ਮਾਲ ਰਿਕਾਰਡ ਵਿੱਚ ਬੇਨਿਯਮੀਆਂ ਨੂੰ ਉਜਾਗਰ ਕਰਦੇ ਹੋਏ ਦੱਸਿਆ ਕਿ ਪਟਵਾਰੀ ਨੇ ਇੰਤਕਾਲ ਦੀ ਪ੍ਰਵਾਨਗੀ ਲਈ ਐਂਟਰੀ ਬਾਲਪੁਆਇੰਟ ਪੈਨ ਨਾਲ ਕੀਤੀ ਸੀ, ਉਸੇ ਮਿਤੀ ਨੂੰ ਹੋਰ ਐਂਟਰੀਆਂ ਦੇ ਉਲਟ, ਜੈੱਲ ਪੈੱਨ ਦੀ ਵਰਤੋਂ ਕਰਕੇ ਦਰਜ ਕੀਤੀਆਂ ਗਈਆਂ ਸਨ। ਇਸ ਤੋਂ ਇਲਾਵਾ, ਦੋਸ਼ੀ ਪਟਵਾਰੀ ਨੇ ਆਪਣੇ ਦੋਸ਼ ਨੂੰ ਛੁਪਾਉਣ ਲਈ ਇਸ ਇੰਤਕਾਲ ਦੀ ਕਾਪੀ ਕਾਨੂੰਗੋ ਦੇ ਦਫ਼ਤਰ ਨੂੰ ਵੀ ਨਾ ਭੇਜੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 

ਇਸ ਜਾਂਚ ਦੌਰਾਨ ਪਤਾ ਲੱਗਾ ਕਿ ਗੁਰਤੇਜ ਸਿੰਘ ਅਤੇ ਹੋਰਾਂ ਅਤੇ ਬਲਵੰਤ ਸਿੰਘ ਵਿਚਕਾਰ ਕੋਈ ਪਰਿਵਾਰਕ ਵੰਡ ਨਹੀਂ ਹੋਈ ਸੀ। ਇਸ ਤੋਂ ਇਲਾਵਾ ਬਲਵੰਤ ਸਿੰਘ ਕੋਲ ਹਰਿਆਣਾ ਦੇ ਪਿੰਡ ਜਾਖਲ ਵਿਖੇ ਕੋਈ ਜ਼ਮੀਨ ਵੀ ਨਹੀਂ ਸੀ। ਸਾਲ 1966 ਤੋਂ ਪਿੰਡ ਬੱਲਰਾਂ ਵਿੱਚ ਜ਼ਮੀਨ ਦੇ ਮਾਲਕ ਹੋਣ ਦਾ ਦਾਅਵਾ ਕਰ ਰਹੇ ਬਲਵੰਤ ਸਿੰਘ ਨੇ ਤਬਾਦਲੇ ਰਾਹੀ ਜ਼ਮੀਨ ਦਾ ਮਾਲਕ ਬਣਨ ਲਈ ਧਰਮਰਾਜ ਪਟਵਾਰੀ ਕੋਲ ਪਹੁੰਚ ਕੀਤੀ, ਜਿਸ ਨੇ 10 ਲੱਖ ਰੁਪਏ ਦੀ ਮੰਗ ਕੀਤੀ। ਗੱਲਬਾਤ ਤੋਂ ਬਾਅਦ ਧਰਮਰਾਜ ਪਟਵਾਰੀ ਨੇ ਬਲਵੰਤ ਸਿੰਘ ਤੋਂ 7 ਲੱਖ ਰੁਪਏ ਦੀ ਰਿਸ਼ਵਤ ਲੈ ਲਈ।

(For more news apart fromVB arrests two Patwaris with Rs 7,00,000 bribe news in punjabi, stay tuned to Rozana Spokesman)

ਬੁਲਾਰੇ ਨੇ ਅੱਗੇ ਕਿਹਾ ਕਿ ਇੱਥੋਂ ਧਰਮਰਾਜ ਪਟਵਾਰੀ ਦੇ ਤਬਾਦਲੇ ਤੋਂ ਬਾਅਦ ਮਿੱਠੂ ਸਿੰਘ ਪਟਵਾਰੀ ਨੇ ਸ਼ਿਕਾਇਤਕਰਤਾ ਦੇ ਮਾਲ ਰਿਕਾਰਡ ਵਿੱਚ ਫੇਰਬਦਲ ਕਰਕੇ ਧੋਖੇ ਨਾਲ ਉਨ੍ਹਾਂ ਦੇ ਹਿੱਸੇ 57 ਕਨਾਲ 11 ਮਰਲੇ ਤੋਂ ਘਟਾ ਕੇ 31 ਕਨਾਲ 16 ਮਰਲੇ ਜ਼ਮੀਨ ਕਰ ਦਿੱਤੀ। ਇਸ ਗੈਰ-ਕਾਨੂੰਨੀ ਕਾਰਵਾਈ ਰਾਹੀਂ ਬਲਵੰਤ ਸਿੰਘ ਨੂੰ 25 ਕਨਾਲ 15 ਮਰਲੇ ਜ਼ਮੀਨ ਦਾ ਗੈਰਕਾਨੂੰਨੀ ਤਬਾਦਲੇ ਨਾਲ ਮਾਲਕ ਬਣਾ ਦਿੱਤਾ। ਇਨ੍ਹਾਂ ਕਾਰਵਾਈਆਂ ਨੂੰ ਛੁਪਾਉਣ ਲਈ, ਮਿੱਠੂ ਸਿੰਘ ਪਟਵਾਰੀ ਨੇ ਜਮ੍ਹਾਂਬੰਦੀ ਰਜਿਸਟਰ ਵਿੱਚੋਂ ਪੰਨਾ ਨੰਬਰ 134 ਤੋਂ 138 ਨੂੰ ਹਟਾ ਦਿੱਤਾ ਅਤੇ ਰਜਿਸਟਰ ਦੇ ਬਾਕੀ ਪੰਨਿਆਂ ਦੇ ਉਲਟ, ਲੜੀ ਨੰਬਰਾਂ ਦੀ ਤੋਂ ਬਿਨਾ ਵਾਲੇ ਨਵੇਂ ਪੰਨੇ ਜੋੜ ਦਿੱਤੇ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਮਿੱਠੂ ਸਿੰਘ ਪਟਵਾਰੀ ਨੇ 07.05.2021 ਨੂੰ ਮਾਲ ਰਿਕਾਰਡ ਵਿੱਚ ਇਹ ਹੇਰਾਫੇਰੀ ਕੀਤੀ ਸੀ। ਫਿਰ ਬਲਵੰਤ ਸਿੰਘ ਨੇ ਉਕਤ ਜ਼ਮੀਨ ਆਪਣੇ ਪੋਤਰੇ ਬਲਰਾਜ ਸਿੰਘ ਨੂੰ ਵਸੀਕਾ ਨੰਬਰ 53 ਮਿਤੀ 26.04.2022 ਰਾਹੀਂ ਤਬਦੀਲ ਕਰ ਦਿੱਤੀ। ਇਸ ਤੋਂ ਬਾਅਦ ਭਗਵਾਨ ਦਾਸ ਪਟਵਾਰੀ ਨੇ ਇੰਤਕਾਲ ਨੰਬਰ 11123 ਮਿਤੀ 8.7.2022 ਦਰਜ ਕੀਤਾ ਅਤੇ 14.07.2022 ਨੂੰ ਪ੍ਰਵਾਨਗੀ ਪ੍ਰਾਪਤ ਕਰ ਲਈ।

ਜਦੋਂ ਸ਼ਿਕਾਇਤਕਰਤਾ ਗੁਰਤੇਜ ਸਿੰਘ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਸ ਨੇ ਸ਼ਿਕਾਇਤ ਦਰਜ ਕਰਵਾਈ ਤਾਂ ਭਗਵਾਨ ਦਾਸ ਪਟਵਾਰੀ ਨੇ ਇੰਤਕਾਲ ਨੰਬਰ 16 ਮਿਤੀ 18.07.2022 ਨੂੰ ਦਰੁਸਤ ਕਰ ਦਿੱਤਾ ਪਰ ਉਹ ਮਾਲ ਰਜਿਸਟਰ ਵਿੱਚ ਇੰਤਕਾਲ ਨੰ: 11123 ਮਿਤੀ 18.07.2022 ਦੇ ਆਧਾਰ 'ਤੇ ਸੇਲ ਡੀਡ/ਵਾਸਿਕਾ ਨੰ: 53 ਮਿਤੀ 26.04.2022 ਦਾ ਹਵਾਲਾ ਦੇਣ ਵਿੱਚ ਅਸ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement