Amritsar News: ਪੁਲਿਸ ਸਟੇਸ਼ਨ 'ਤੇ ਗ੍ਰਨੇਡ ਹਮਲਾ ਕਰਨ ਵਾਲੇ 2 ਮੁਲਜ਼ਮ ਹੈਰੋਇਨ ਸਮੇਤ ਗ੍ਰਿਫ਼ਤਾਰ
Published : Dec 28, 2024, 11:05 am IST
Updated : Dec 28, 2024, 11:22 am IST
SHARE ARTICLE
2 accused who attacked the police station with a grenade arrested along with heroin
2 accused who attacked the police station with a grenade arrested along with heroin

ਮੁਲਜ਼ਮਾਂ ਕੋਲੋਂ 1.4 ਕਿਲੋ ਹੈਰੋਇਨ, 01 ਹੈਂਡ ਗ੍ਰਨੇਡ ਅਤੇ 02 ਪਿਸਤੌਲ ਬਰਾਮਦ

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਪੁਲਿਸ ਸਟੇਸ਼ਨ ਇਸਲਾਮਾਬਾਦ 'ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫ਼ਾਸ਼ ਹੋਇਆ ਹੈ।

ਇਹ ਮਾਡਿਊਲ ਵਿਦੇਸ਼ਾਂ ਵਿੱਚ ਬੈਠੇ ਗਰਮਖਿਆਲੀਆਂ ਵੱਲੋਂ ਚਲਾਇਆ ਜਾ ਰਿਹਾ ਸੀ। ਦੋਸ਼ੀਆਂ ਨੇ 17 ਦਸੰਬਰ 2024 ਨੂੰ ਗ੍ਰਨੇਡ ਹਮਲਾ ਕੀਤਾ ਸੀ। ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਗੁਰਜੀਤ ਸਿੰਘ (ਵਾਸੀ ਡਾਂਡੇ, ਅੰਮ੍ਰਿਤਸਰ ਦਿਹਾਤੀ) ਅਤੇ ਬਲਜੀਤ ਸਿੰਘ (ਵਾਸੀ ਚੱਪਾ, ਤਰਨਤਾਰਨ) ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਦੋਵੇਂ ਦੋਸ਼ੀ ਨਾ ਸਿਰਫ਼ ਇਸ ਹਮਲੇ 'ਚ ਸ਼ਾਮਲ ਸਨ, ਸਗੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਰਾਹੀਂ ਦੇਸ਼ 'ਚ ਅੱਤਵਾਦੀ ਗਤੀਵਿਧੀਆਂ ਨੂੰ ਵੀ ਹੱਲਾਸ਼ੇਰੀ ਦੇ ਰਹੇ ਸਨ। ਹੁਣ ਤੱਕ ਦੀ ਜਾਂਚ 'ਚ ਪੁਲਿਸ ਨੇ ਇਨ੍ਹਾਂ ਦੋਸ਼ੀਆਂ ਕੋਲੋਂ 1.4 ਕਿਲੋ ਹੈਰੋਇਨ, 1 ਹੈਂਡ ਗ੍ਰਨੇਡ ਅਤੇ 2 ਪਿਸਤੌਲ ਬਰਾਮਦ ਕੀਤੇ ਹਨ। ਇਹ ਬਰਾਮਦਗੀ ਨਾਰਕੋ-ਅਤਿਵਾਦ ਦੀ ਪ੍ਰਤੱਖ ਉਦਾਹਰਣ ਹੈ, ਜਿਸ ਵਿਚ ਭਾਰਤ ਵਿੱਚ ਸੰਗਠਿਤ ਢੰਗ ਨਾਲ ਨਸ਼ਿਆਂ ਅਤੇ ਹਿੰਸਾ ਨੂੰ ਫੈਲਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM
Advertisement