
Punjab News : ਬੀਤੇ ਦਿਨੀਂ ਸਵਾਰੀਆਂ ਨਾਲ ਭਰੀ ਬੱਸ ਗੰਦੇ ਨਾਲੇ ’ਚ ਡਿੱਗਣ ਨਾਲ 8 ਦੀ ਮੌਤ, ਕਈ ਸਵਾਰੀਆਂ ਜ਼ਖ਼ਮੀ ਹੋ ਗਈਆਂ ਸਨ
Punjab News in Punjabi : ਬਠਿੰਡਾ ਦੇ ਜੀਵਨ ਸਿੰਘ ਵਾਲਾ ਨੇੜੇ ਹਾਦਸੇ ’ਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ 3-3 ਲੱਖ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੇ ਜਾਣਗੇ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਹਾਦਸੇ ’ਚ 8 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਸਵਾਰੀਆਂ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈਆਂ ਸੀ। ਜਿਨ੍ਹਾਂ ’ਚ ਜ਼ਖਮੀਆਂ ਨੂੰ ਸਰਕਾਰੀ ’ਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਸੀਐਮ ਭਗਵੰਤ ਮਾਨ ਨੇ ਪੋਸਟ ’ਚ ਲਿਖਿਆ ਹੈ ਕਿ ‘‘ਬੀਤੇ ਦਿਨੀਂ ਬਠਿੰਡਾ ਦੇ ਤਲਵੰਡੀ ਸਾਬੋ ਰੋਡ 'ਤੇ ਪੈਂਦੀ ਲਸਾੜਾ ਡਰੇਨ 'ਚ ਇੱਕ ਨਿੱਜੀ ਬੱਸ ਹਾਦਸਾਗ੍ਰਸਤ ਹੋਈ ਸੀ। ਪੰਜਾਬ ਸਰਕਾਰ ਵੱਲੋਂ ਹਾਦਸੇ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਯਾਤਰੀਆਂ ਦੇ ਵਾਰਸਾਂ ਨੂੰ 3-3 ਲੱਖ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੇ ਜਾਣਗੇ ਅਤੇ ਜ਼ਖ਼ਮੀ ਹੋਏ ਯਾਤਰੀਆਂ ਦਾ ਪੂਰਾ ਇਲਾਜ ਮੁਫ਼ਤ ਕਰਵਾਇਆ ਜਾਵੇਗਾ।’’
(For more news apart from CM Bhagwant Mann announced Rs 3 lakh each families those who died in Bathinda bus accident News in Punjabi, stay tuned to Rozana Spokesman)