Punjab Weather Update: ਪੰਜਾਬ ਵਿਚ ਮੀਂਹ ਨਾਲ ਵਧੀ ਠੰਢ, ਕੱਲ੍ਹ ਸਵੇਰ ਤੋਂ ਕਈ ਇਲਾਕਿਆਂ ਵਿਚ ਪੈ ਰਿਹੈ ਮੀਂਹ
Published : Dec 28, 2024, 7:46 am IST
Updated : Dec 28, 2024, 7:46 am IST
SHARE ARTICLE
Punjab Weather Update News
Punjab Weather Update News

Punjab Weather Update: 31 ਦਸੰਬਰ ਤੱਕ ਦਿਖਾਈ ਦੇਵੇਗਾ ਧੁੰਦ ਦਾ ਅਸਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਕੁਝ ਖੇਤਰਾਂ ਵਿੱਚ ਵਿਜ਼ੀਬਿਲਟੀ 100 ਮੀਟਰ ਤੱਕ ਘੱਟ ਸਕਦੀ ਹੈ। ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ 17 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਵੈਸਟਰਨ ਡਿਸਟਰਬੈਂਸ ਕਾਰਨ ਅਸਮਾਨ 'ਚ ਬੱਦਲ ਛਾ ਜਾਣ ਤੋਂ ਬਾਅਦ ਹੀਟ ਲਾਕ ਦੀ ਸਥਿਤੀ ਪੈਦਾ ਹੋ ਗਈ ਹੈ। ਜਿਸ ਕਾਰਨ ਰਾਤ ਦੇ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਗਿਆ ਹੈ। ਘੱਟੋ-ਘੱਟ ਤਾਪਮਾਨ 2 ਤੋਂ 5 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਸੀ, ਹੁਣ ਗੁਰਦਾਸਪੁਰ 'ਚ ਘੱਟੋ-ਘੱਟ ਤਾਪਮਾਨ 5 ਡਿਗਰੀ ਦਰਜ ਕੀਤਾ ਗਿਆ ਹੈ ਪਰ ਮੀਂਹ ਕਾਰਨ ਦਿਨ ਦਾ ਤਾਪਮਾਨ ਡਿੱਗ ਗਿਆ।

ਸਾਰੇ ਸ਼ਹਿਰਾਂ ਵਿੱਚ ਤਾਪਮਾਨ 13 ਤੋਂ 17 ਡਿਗਰੀ ਦੇ ਵਿਚਕਾਰ ਰਿਹਾ। ਚੰਡੀਗੜ੍ਹ, ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ 8.8 ਮਿਲੀਮੀਟਰ ਬਾਰਿਸ਼ ਹੋਈ ਹੈ। ਇਸ ਤੋਂ ਇਲਾਵਾ ਬਰਨਾਲਾ 'ਚ 19 ਮਿਲੀਮੀਟਰ, ਅੰਮ੍ਰਿਤਸਰ 'ਚ 10 ਮਿਲੀਮੀਟਰ, ਲੁਧਿਆਣਾ 'ਚ 1.4, ਪਟਿਆਲਾ 'ਚ 5, ਪਠਾਨਕੋਟ 'ਚ 4, ਬਠਿੰਡਾ 'ਚ 12, ਮੋਗਾ 'ਚ 10.5 ਅਤੇ ਮੋਹਾਲੀ 'ਚ 7.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ 'ਚ ਪੱਛਮੀ ਗੜਬੜੀ ਅਜੇ ਵੀ ਸਰਗਰਮ ਹੈ। ਹੁਣ ਮੈਦਾਨੀ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ ਪਰ, ਪਹਾੜਾਂ ਵਿੱਚ ਬਰਫ਼ਬਾਰੀ ਹੋ ਸਕਦੀ ਹੈ। ਜਿਸ ਤੋਂ ਬਾਅਦ ਪਹਾੜਾਂ ਦੇ ਨਾਲ-ਨਾਲ ਮੈਦਾਨੀ ਇਲਾਕਿਆਂ 'ਚ ਵੀ ਤਾਪਮਾਨ 'ਚ ਗਿਰਾਵਟ ਆਵੇਗੀ। ਐਤਵਾਰ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ ਧੁੰਦ ਦਾ ਅਸਰ 31 ਦਸੰਬਰ ਤੱਕ ਦਿਖਾਈ ਦੇਵੇਗਾ। ਇਸ ਦੇ ਨਾਲ ਹੀ ਕੋਲਡ ਵੇਵ ਅਲਰਟ ਵੀ ਜਾਰੀ ਕੀਤਾ ਗਿਆ ਹੈ। ਪਹਾੜਾਂ 'ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦਾ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗ ਸਕਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement