
ਅੱਜ ਅੰਮ੍ਰਿਤਸਰ ਦੇ ਚਾਟੀਵਿੰਡ ਗੇਟ ਸ਼ਮਸ਼ਾਨਘਾਟ ਵਿਚ ਹੋਵੇਗਾ ਅੰਤਿਮ ਸਸਕਾਰ
ਅੰਮ੍ਰਿਤਸਰ :-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਨੂੰ ਸਦਮਾ ਲੱਗਿਆ ਹੈ। ਉਨ੍ਹਾਂ ਦੀ ਮਾਤਾ ਬੀਬੀ ਬਲਵਿੰਦਰ ਕੌਰ ਅਕਾਲ ਚਲਾਣਾ ਕਰ ਗਏ। ਬੀਬੀ ਬਲਵਿੰਦਰ ਕੌਰ ਦੇ ਅਕਾਲ ਚਲਾਣੇ ਕਰ ਕੇ ਪਰਿਵਾਰ ਵਿਚ ਸੋਗ ਦਾ ਮਾਹੌਲ ਹੈ। ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਹਸਤੀਆ ਵਲੋਂ ਇਸ ਸਮੇਂ ਪਰਿਵਾਰ ਨਾਲ ਦੁਖ ਸਾਂਝਾ ਕੀਤਾ ਗਿਆ ਅਤੇ ਵਾਹਿਗੁਰੂ ਦਾ ਭਾਣਾ ਮੰਨਣ ਦੀ ਗੱਲ ਆਖੀ ਗਈ।
ਬੀਬੀ ਬਲਵਿੰਦਰ ਕੌਰ ਜੋ ਕਿ ਆਪਣੀ ਸੰਸਾਰਿਕ ਯਾਤਰਾ ਪੂਰੀ ਕਰ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ ਹਨ ਉਹਨਾਂ ਦਾ ਅੱਜ ਅੰਤਿਮ ਸਸਕਾਰ ਚਾਟੀਵਿੰਡ ਗੇਟ ਸਮਸ਼ਾਨ ਘਾਟ ਵਿਚ ਸਵੇਰੇ 11:30 ਵਜੇ ਕੀਤਾ ਜਾਵੇਗਾ।