ਸਹੁਰੇ ਪ੍ਰਕਾਸ਼ ਚੰਦ ਖ਼ਿਲਾਫ਼ ਮਾਮਲਾ ਦਰਜ
ਸਨੌਰ : ਪਟਿਆਲਾ ਦੇ ਕਸਬਾ ਸਨੌਰ ਦੇ ਕਸਾਬੀਆਂ ਵਾਲੇ ਮਹੁੱਲੇ ਤੋਂ ਬੀਤੇ ਦਿਨੀਂ ਇਕ ਦਿਲ ਦਹਿਲਾ ਦੇਣ ਵਾਲਾ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ । ਘਟਨਾ ਸਬੰਧੀ ਥਾਣਾ ਮੁਖੀ ਹਰਵਿੰਦਰ ਸਿੰਘ ਸਨੌਰ ਦੱਸਿਆ ਕਿ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਡਾਕਟਰ ਵਲੋਂ ਪੁਲਿਸ ਨੂੰ ਇਤਲਾਹ ਦਿੱਤੀ ਗਈ ਸੀ ਕਿ ਇਕ ਵਿਆਹੀ ਲੜਕੀ ਅੰਜੂ ਰਾਣੀ ਦੀ ਮੌਤ ਹੋ ਚੁੱਕੀ ਹੈ ।
ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ 3 ਕੁ ਵਜੇ ਦੀ ਕਰੀਬ ਸਹੁਰੇ ਵਲੋਂ ਪਤਨੀ ਅਤੇ ਨੂੰਹ 'ਤੇ ਚਾਕੂਆਂ ਨਾਲ ਹਮਲਾ ਕੀਤਾ ਜਿਸ ਵਿਚ ਪਤਨੀ ਅਤੇ ਨੂੰਹ ਦੋਨੋਂ ਗੰਭੀਰ ਜ਼ਖ਼ਮੀ ਹੋ ਗਈਆਂ ਜਿਨ੍ਹਾਂ ਨੂੰ ਇਲਾਜ ਲਈ ਪਟਿਆਲਾ ਦੇ ਰਾਜਿੰਦਰਾ 3 ਹਸਪਤਾਲ ਭਰਤੀ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਨੂੰਹ ਅੰਜੂ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਸੱਸ ਮਲਕੀਤ ਕੌਰ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ਵਿਚ ਇਲਾਜ ਅਧੀਨ ਹੈ । ਪੁਲਿਸ ਵਲੋਂ ਮ੍ਰਿਤਕਾ ਅੰਜੂ ਦੇ ਦਾਦਾ ਬਲਦੇਵ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਲੜਕੀ ਦੇ ਸਹੁਰੇ ਪ੍ਰਕਾਸ਼ ਚੰਦ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ।
