Phagwara Murder News: ਪ੍ਰਵਾਸੀ ਮਜ਼ਦੂਰ ਨੇ ਆਪਣੇ ਹੀ ਮਾਲਕ ਦਾ ਕੀਤਾ ਕਤਲ
Published : Dec 28, 2025, 9:09 am IST
Updated : Dec 28, 2025, 11:51 am IST
SHARE ARTICLE
Phagwara Murder News
Phagwara Murder News

ਖੇਤੀਬਾੜੀ ਦਾ ਕੰਮ ਕਰਨ ਲਈ ਰੱਖਿਆ ਸੀ ਪ੍ਰਵਾਸੀ ਮਜ਼ਦੂਰ

Phagwara Murder News: ਫਗਵਾੜਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਨਜ਼ਦੀਕ ਪੈਂਦੇ ਪਿੰਡ ਮੰਡਾਲੀ 'ਚ ਖੇਤੀਬਾੜੀ ਦਾ ਕੰਮ ਕਰਨ ਲਈ ਰੱਖੇ ਇਕ ਪ੍ਰਵਾਸੀ ਮਜ਼ਦੂਰ ਵਲੋਂ ਕਥਿਤ ਤੌਰ 'ਤੇ ਗਾਲੀ-ਗਲੋਚ ਅਤੇ ਗੁੰਡਾਗਰਦੀ ਕਰਨ ਤੋਂ ਬਾਅਦ ਆਪਣੇ ਮਾਲਕ ਨਾਲ ਹੱਥੋਪਾਈ ਕੀਤੀ ਗਈ। ਇਸ ਘਟਨਾ ਦੌਰਾਨ ਮਾਲਕ ਜ਼ਖ਼ਮੀ ਹੋ ਗਿਆ, ਜਿਸ ਦੀ ਬਾਅਦ ਵਿਚ ਇਲਾਜ ਦੌਰਾਨ ਮੌਤ ਹੋ ਗਈ।

ਮ੍ਰਿਤਕ ਦੀ ਪਤਨੀ ਪਲਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ ਦਵਿੰਦਰ ਸਿੰਘ ਨਾਲ ਘਰ ਵਿਚ ਰਹਿ ਰਹੇ ਪ੍ਰਵਾਸੀ ਮਜ਼ਦੂਰ ਨੇ ਪਹਿਲਾਂ ਗਾਲੀ-ਗਲੋਚ ਕੀਤੀ। ਜਦੋਂ ਉਨ੍ਹਾਂ ਦੇ ਪਤੀ ਨੇ ਉਸ ਨੂੰ ਰੋਕਿਆ ਤਾਂ ਮਜ਼ਦੂਰ ਨੇ ਗੁੱਸੇ ਵਿੱਚ ਆ ਕੇ ਹੱਥੋਪਾਈ ਕੀਤੀ ਅਤੇ ਕਿਸੇ ਚੀਜ਼ ਨਾਲ ਵਾਰ ਕਰ ਦਿੱਤਾ। ਇਸ ਦੌਰਾਨ ਉਸ ਦਾ ਪਤੀ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਦਵਿੰਦਰ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਫਗਵਾੜਾ ਲਿਆਂਦਾ ਗਿਆ।

ਸਿਵਲ ਹਸਪਤਾਲ ਵਿਚ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨੇ ਦੱਸਿਆ ਕਿ ਦਵਿੰਦਰ ਸਿੰਘ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਡਾਕਟਰਾਂ ਮੁਤਾਬਿਕ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗੀ। ਪੁਲਿਸ ਵੱਲੋਂ ਸਾਰੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM
Advertisement