ਪੀਟੀਸੀ ਨਿਊਜ਼ ਖਿਲਾਫ਼ 'ਗੁੰਮਰਾਹਕੁਨ ਪ੍ਰਚਾਰ' ਕਾਰਨ ਆਪ ਨੇ ਦਰਜ ਕਰਾਇਆ ਮਾਮਲਾ
Published : Jan 29, 2019, 6:54 pm IST
Updated : Jan 29, 2019, 7:26 pm IST
SHARE ARTICLE
AAP
AAP

ਚੈਨਲ ਅਤੇ ਵੈੱਬਸਾਈਟ ਵਲੋਂ ਚਲਾਈ ਗਈ ਖ਼ਬਰ ਦਾ ਅਸਲ ਮਕਸਦ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨਾ ਅਤੇ ਲੋਕਾਂ ਦੇ ਮਨਾਂ ਵਿਚ ਪਾਰਟੀ ਸੰਬੰਧੀ ਸ਼ੰਕੇ ਪੈਦਾ...

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੇ ਮੰਗਲਵਾਰ ਨੂੰ ਖਬਰਵਾਲੇ ਡਾਟ ਕਾਮ ਅਤੇ ਪੀਟੀਸੀ ਨਿਊਜ਼ ਦੇ ਮਾਲਕ/ਐਡੀਟਰ/ਮੈਨੇਜਮੈਂਟ ਦੇ ਵਿਰੁਧ ਝੂਠੀ ਖ਼ਬਰ ਚਲਾਉਣ ਅਤੇ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਦੇ ਜ਼ੁਰਮ ਹੇਠ ਧਾਰਾ 66ਏ ਅਤੇ 67 ਦੇ ਅਧੀਨ ਮਾਮਲਾ ਦਰਜ ਕਰਵਾਇਆ। ਆਮ ਆਦਮੀ ਪਾਰਟੀ ਦਾ ਵਫ਼ਦ ਜਿਸ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਪ੍ਰਿੰਸੀਪਲ ਬੁੱਧ ਰਾਮ ਚੇਅਰਮੈਨ ਕੋਰ ਕਮੇਟੀ ਪੰਜਾਬ,

Press Note of AAPPress Note of AAP

ਵਿਧਾਇਕ ਰੁਪਿੰਦਰ ਰੂਬੀ ਅਤੇ ਕੁਲਵੰਤ ਸਿੰਘ ਪੰਡੋਰੀ ਸ਼ਾਮਲ ਸਨ ਨੇ ਆਈਜੀ ਸਾਈਬਰ ਸੈੱਲ ਹਰਦਿਆਲ ਸਿੰਘ ਮਾਨ ਨਾਲ ਮੁਲਾਕਾਤ ਕਰ ਕੇ ਮਾਮਲਾ ਦਰਜ ਕਰਨ ਦੀ ਮੰਗ ਕੀਤੀ। ਸ਼ਿਕਾਇਤ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਵੈੱਬਸਾਈਟ ਨੇ ਨਾ ਸਿਰਫ਼ ਆਮ ਆਦਮੀ ਪਾਰਟੀ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਬਲਕਿ ਉਨ੍ਹਾਂ ਵਲੋਂ ਚਲਾਈ ਗਈ ਖ਼ਬਰ ਝੂਠੀ ਅਤੇ ਬੇਬੁਨਿਆਦ ਸੀ।

ਉਨ੍ਹਾਂ ਕਿਹਾ ਕਿ ਚੈਨਲ ਅਤੇ ਵੈੱਬਸਾਈਟ ਵਲੋਂ ਚਲਾਈ ਗਈ ਖ਼ਬਰ ਦਾ ਅਸਲ ਮਕਸਦ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨਾ ਅਤੇ ਲੋਕਾਂ ਦੇ ਮਨਾਂ ਵਿਚ ਪਾਰਟੀ ਸੰਬੰਧੀ ਸ਼ੰਕੇ ਪੈਦਾ ਕਰਨਾ ਸੀ। ਚੀਮਾ ਨੇ ਕਿਹਾ ਕਿ ਵੈੱਬਸਾਈਟ ਅਤੇ ਚੈਨਲ ਵਲੋਂ ਚਲਾਈ ਗਈ ਖ਼ਬਰ ਨਾਲ ਆਮ ਆਦਮੀ ਪਾਰਟੀ ਦਾ ਦੂਰ ਦੂਰ ਤੱਕ ਕੋਈ ਸੰਬੰਧ ਨਹੀਂ ਹੈ ਅਤੇ ਇਹ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਬਿਲਕੁਲ ਉਲਟ ਹੈ।

ਉਨ੍ਹਾਂ ਕਿਹਾ ਕਿ ਝੂਠੀ ਗੱਲਬਾਤ ਵਿਚ ਬਰਗਾੜੀ ਘਟਨਾ ਦਾ ਜ਼ਿਕਰ ਕਰ ਕੇ ਸਿੱਖ ਧਰਮ ਨਾਲ ਸੰਬੰਧਿਤ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਪੰਜਾਬ ਵਿਚ ਧਰਮ ਦੇ ਨਾਮ 'ਤੇ ਲੜਾਈ ਕਰਵਾਉਣ ਦੀ ਯਤਨ ਕੀਤਾ ਗਿਆ ਹੈ। ਚੀਮਾ ਨੇ ਕਿਹਾ ਕਿ ਪਾਰਟੀ ਇਸ ਸਮੇਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿਚ ਜੁਟੀ ਹੋਈ ਹੈ ਅਤੇ ਅਜਿਹੀ ਝੂਠੀ ਅਤੇ ਬੇਬੁਨਿਆਦ ਖ਼ਬਰ ਨਾਲ ਵੋਟਰਾਂ ਨੂੰ ਆਮ ਆਦਮੀ ਪਾਰਟੀ ਤੋਂ ਦੂਰ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਨਿਊਜ਼ ਚੈਨ ਅਤੇ ਵੈੱਬਸਾਈਟ ਵਿਰੋਧੀ ਪਾਰਟੀ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੀਆਂ ਹਨ ਅਤੇ ਆਮ ਆਦਮੀ ਪਾਰਟੀ ਦੁਆਰਾ ਲੋਕਾਂ ਦੇ ਹੱਕ ਅਤੇ ਸੱਚ ਲਈ ਬੁਲੰਦ ਕੀਤੀ ਜਾ ਰਹੀ ਆਵਾਜ਼ ਨੂੰ ਬੰਦ ਕਰਵਾਉਣ ਦਾ ਯਤਨ ਕੀਤਾ ਗਿਆ ਹੈ। ਚੀਮਾ ਨੇ ਮੰਗ ਕੀਤੀ ਕਿ ਇਸ ਘਿਣੋਨੇ ਕਾਰਜ ਲਈ ਜ਼ਿੰਮੇਵਾਰ ਵਿਅਕਤੀਆਂ ਦੇ ਖ਼ਿਲਾਫ਼ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ ਅਤੇ ਪੱਤਰਕਾਰਤਾ ਦੇ ਨਿਯਮਾਂ ਨੂੰ ਛਿੱਕੇ ਟੰਗ ਕੇ ਵਿਰੋਧੀਆਂ ਦੇ ਇਸ਼ਾਰਿਆਂ 'ਤੇ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਵਾਲਿਆਂ ਨੂੰ ਸਬਕ ਸਿਖਾਇਆ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement