
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਕੱਲ੍ਹ 30 ਜਨਵਰੀ ਨੂੰ ਆਮ ਆਦਮੀ ਪਾਰਟੀ ਪੰਜਾਬ...
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਕੱਲ੍ਹ 30 ਜਨਵਰੀ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਥਾਪੇ ਜਾਣਗੇ। ਚੰਡੀਗੜ੍ਹ ਵਿਖੇ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿਚ ਇਕ ਸਾਦੇ ਸਮਾਗਮ ਦੌਰਾਨ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਪੰਜਾਬ ਦੀ ਕਮਾਨ ਸੌਂਪੀ ਜਾਵੇਗੀ।
Bhagwant Mann
ਪਿਛਲੀ ਦਿਨੀਂ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੇ ਦੌਰਾਨ ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਫ਼ੈਸਲਾ ਲੈਂਦਿਆਂ ਮਾਨ ਦਾ ਪ੍ਰਧਾਨ ਦੇ ਅਹੁਦੇ ਤੋਂ ਦਿਤਾ ਅਸਤੀਫ਼ਾ ਨਾ-ਮਨਜ਼ੂਰ ਕਰਦਿਆਂ ਕੇਂਦਰੀ ਪੋਲੀਟਿਕਲ ਅਫੇਅਰ ਕਮੇਟੀ ਨੂੰ ਇਸ ਉਤੇ ਮੁੜ ਵਿਚਾਰ ਕਰਨ ਲਈ ਕਿਹਾ ਸੀ। ਇਸ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ, ਮੈਂਬਰ ਪਾਰਲੀਮੈਂਟ, ਕੋਰ ਕਮੇਟੀ ਮੈਂਬਰ ਅਤੇ ਪੰਜਾਬ ਦੇ ਹੋਰ ਅਹੁਦੇਦਾਰ ਮੌਜੂਦ ਰਹਿਣਗੇ।