ਸਾਬਕਾ ਐਸ.ਐਸ.ਪੀ ਕੋਲੋਂ ਅੱਠ ਘੰਟੇ ਪੁੱਛ-ਪੜਤਾਲ
Published : Jan 29, 2019, 11:31 am IST
Updated : Jan 29, 2019, 11:31 am IST
SHARE ARTICLE
Former SSP Charanjit Sharma
Former SSP Charanjit Sharma

ਬਹਿਬਲ ਕਲਾ ਕਾਂਡ 'ਚ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਨੂੰ ਪੁਲਿਸ ਹਿਰਾਸਤ 'ਚ ਲੈਣ ਮਗਰੋਂ  ਪੁਲਿਸ ਨੇ ਦੇਰ ਰਾਤ ਕਰੀਬ 10:30 ਵਜੇ......

ਕੋਟਕਪੂਰਾ  : ਬਹਿਬਲ ਕਲਾ ਕਾਂਡ 'ਚ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਨੂੰ ਪੁਲਿਸ ਹਿਰਾਸਤ 'ਚ ਲੈਣ ਮਗਰੋਂ  ਪੁਲਿਸ ਨੇ ਦੇਰ ਰਾਤ ਕਰੀਬ 10:30 ਵਜੇ ਉਸ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਚੇਤਨ ਸ਼ਰਮਾ ਦੀ ਰਿਹਾਇਸ਼ 'ਤੇ ਪੇਸ਼ ਕੀਤਾ ਜਿਨ੍ਹਾਂ ਉਸ ਨੂੰ ਅੱਠ ਦਿਨਾਂ ਦੇ ਪੁਲਿਸ ਰੀਮਾਂਡ 'ਤੇ ਭੇਜ ਦਿਤਾ। ਸਦਰ ਥਾਣਾ ਫ਼ਰੀਦਕੋਟ ਵਿਖੇ ਐਸਆਈਟੀ ਦੇ ਇੰਚਾਰਜ ਏਡੀਜੀਪੀ ਪ੍ਰਮੋਦ ਬਾਨ ਅਤੇ ਆਈ.ਜੀ. ਕੁੰਵਰਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਚਰਨਜੀਤ ਸ਼ਰਮਾ ਕੋਲੋਂ ਲਗਾਤਾਰ 8 ਘੰਟੇ ਪੁੱਛ-ਪੜਤਾਲ ਕੀਤੀ। ਕੁੰਵਰਵਿਜੈ ਪ੍ਰਤਾਪ ਸਿੰਘ ਨੇ ਚਰਨਜੀਤ ਸ਼ਰਮਾ ਕੋਲੋਂ ਪੁੱਛ-ਪੜਤਾਲ ਕਰਨ ਦੀ ਪੁਸ਼ਟੀ ਤਾਂ ਕੀਤੀ

ਪਰ ਹੋਰ ਵੇਰਵੇ ਦੇਣ ਤੋਂ ਇਨਕਾਰ ਕਰ ਦਿਤਾ। 'ਸਿੱਟ' ਵਲੋਂ ਉਕਤ ਸਾਬਕਾ ਐਸ.ਐਸ.ਪੀ ਤੋਂ ਇਲਾਵਾ ਸਾਬਕਾ ਐਸ.ਪੀ. ਬਿਕਰਮਜੀਤ ਸਿੰਘ ਅਤੇ ਉਸ ਵੇਲੇ ਬਾਜਾਖ਼ਾਨਾ ਵਿਖੇ ਤਾਇਨਾਤ ਰਹੇ ਐਸ.ਐਚ.ਓ. ਅਮਰਜੀਤ ਸਿੰਘ ਕੁਲਾਰ ਨੂੰ ਥਾਣਾ ਬਾਜਾਖ਼ਾਨਾ ਵਿਖੇ ਦਰਜ ਮੁਕੱਦਮਾ ਨੰਬਰ 130, ਮਿਤੀ 21-10-2015, ਆਈਪੀਸੀ ਦੀ ਧਾਰਾ 302/307/34 ਅਤੇ ਅਸਲਾ ਐਕਟ ਦੀ ਧਾਰਾ 25/27/54/59 ਤਹਿਤ ਪੁੱਛ-ਪੜਤਾਲ ਕਰਨ ਲਈ ਸਿੱਟ ਪੁਲਿਸ ਕੰਪਲੈਕਸ,

82 ਬਟਾਲੀਅਨ ਪੀ.ਏ.ਪੀ ਚੰਡੀਗੜ੍ਹ ਵਿਖੇ 11:30 ਵਜੇ ਹਾਜ਼ਰ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ। ਜਾਂਚ ਟੀਮ ਦੇ ਘੇਰੇ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਸਿਖਿਆ ਮੰਤਰੀ ਦਲਜੀਤ ਸਿੰਘ ਚੀਮਾ, ਬਾਲੀਵੁਡ ਕਲਾਕਾਰ ਅਕਸ਼ੈ ਕੁਮਾਰ ਆ ਚੁਕੇ ਹਨ। ਇਸ ਮਾਮਲੇ ਵਿਚ ਚਰਜਨੀਤ ਸ਼ਰਮਾ ਦੀ ਪਹਿਲੀ ਗ੍ਰਿਫ਼ਤਾਰੀ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement