ਸਿੱਖ ਕਤਲੇਆਮ ਦੇ ਗਵਾਹ ਤੇ ਵਕੀਲ ਸਨਮਾਨਤ
Published : Jan 29, 2019, 1:05 pm IST
Updated : Jan 29, 2019, 1:05 pm IST
SHARE ARTICLE
Honorary lawyer on Sikh massacre witness
Honorary lawyer on Sikh massacre witness

1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਾਲੇ ਗਵਾਹਾਂ ਅਤੇ ਵਕੀਲਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ........

ਅੰਮ੍ਰਿਤਸਰ : 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਾਲੇ ਗਵਾਹਾਂ ਅਤੇ ਵਕੀਲਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ 7 ਗਵਾਹਾਂ ਵਿਚ ਬੀਬੀ ਜਗਦੀਸ਼ ਕੌਰ, ਬੀਬੀ ਨਿਰਪ੍ਰੀਤ ਕੌਰ, ਜਗਸ਼ੇਰ ਸਿੰਘ, ਕੁਲਦੀਪ ਸਿੰਘ, ਸੰਤੋਖ ਸਿੰਘ, ਸੰਗਤ ਸਿੰਘ ਤੇ ਸੁਰਜੀਤ ਸਿੰਘ ਨੂੰ ਸਨਮਾਨਤ ਕੀਤਾ। ਵਕੀਲਾਂ ਵਿਚ ਆਰ.ਐਸ. ਚੀਮਾ, ਹਰਵਿੰਦਰ ਸਿੰਘ ਫੂਲਕਾ, ਡੀ.ਪੀ. ਸਿੰਘ, ਬੀਬੀ ਤਰੰਨੁਮ ਚੀਮਾ, ਗੁਰਬਖਸ਼ ਸਿੰਘ, ਜਸਵਿੰਦਰ ਸਿੰਘ ਤੇ ਬੀਬੀ ਕਾਮਨਾ ਵੋਹਰਾ ਸ਼ਾਮਲ ਸਨ।

ਇਨ੍ਹਾਂ ਸਨਮਾਨਿਤ ਸ਼ਖਸੀਅਤਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ, ਚਾਂਦੀ ਦੀ ਤਸ਼ਤਰੀ ਅਤੇ ਚਾਂਦੀ ਦੇ ਯਾਦਗਾਰੀ ਸਿੱਕੇ ਦਿਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ 1984 ਦੀ ਸਿੱਖ ਨਸਲਕੁਸ਼ੀ ਨੂੰ ਸਮੇਂ ਦੀ ਕਾਂਗਰਸ ਸਰਕਾਰ ਵਲੋਂ ਕੀਤਾ ਗਿਆ ਅਣਮਨੁੱਖੀ ਕਹਿਰ ਕਰਾਰ ਦਿਤਾ। ਇਨ੍ਹਾਂ ਗਵਾਹਾਂ ਨੇ ਅਪਣੀਆਂ ਜਾਨਾਂ ਦੀ ਪ੍ਰਵਾਹ ਕੀਤੇ ਬਗ਼ੈਰ ਨਿਰੰਤਰ ਸੰਘਰਸ਼ ਜਾਰੀ ਰਖਿਆ। ਉਨ੍ਹਾਂ ਵਕੀਲਾਂ ਵਲੋਂ ਸਿੱਖਾਂ ਨੂੰ ਇਨਸਾਫ ਦਿਵਾਉਣ ਲਈ ਲੜੀ ਕਾਨੂੰਨੀ ਲੜਾਈ ਨੂੰ ਵੀ ਮਹੱਤਵਪੂਰਨ ਕਿਹਾ।

ਸਾਰੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਤੱਕ ਸਿੱਖ ਕੌਮ ਵਲੋਂ ਸੰਘਰਸ਼ ਜਾਰੀ ਰਖਿਆ ਜਾਵੇਗਾ ਅਤੇ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਪੀੜਤਾਂ ਦੇ ਨਾਲ ਖੜੇਗੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 1984 ਵਿਚ ਕੀਤਾ ਗਿਆ ਸਿੱਖ ਕਤਲੇਆਮ ਵਕਤ ਦੀ ਕਾਂਗਰਸ ਸਰਕਾਰ ਦੀ ਗਿਣੀ ਮਿਥੀ ਸਾਜ਼ਿਸ਼ ਸੀ ਅਤੇ ਇਸ ਦੇ ਮੁੱਖ ਦੋਸ਼ੀ ਰਾਜੀਵ ਗਾਂਧੀ ਸਨ। ਇਸ ਲਈ ਰਾਜੀਵ ਗਾਂਧੀ ਖਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ। 34 ਸਾਲ ਬਾਅਦ ਸੱਜਣ ਕੁਮਾਰ ਤੇ ਦੋ ਹੋਰਾਂ ਨੂੰ ਸਜ਼ਾ ਮਿਲਣ ਨਾਲ ਪੀੜਤਾਂ ਦਾ ਸੰਘਰਸ਼ ਕੁਝ ਸਫਲ ਜ਼ਰੂਰ ਹੋਇਆ ਹੈ ਪਰੰਤੂ ਅਜੇ ਵੀ ਜਗਦੀਸ਼ ਟਾਈਟਲਰ ਵਰਗੇ ਹੋਰ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣਾ ਬਾਕੀ ਹੈ।

ਗਵਾਹਾਂ ਨੇ ਅਪਣੀਆਂ ਜਾਨਾਂ ਜੋਖਮ ਵਿਚ ਪਾ ਕੇ ਤਿੰਨ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿਚ ਵੱਡੀ ਭੂਮਿਕਾ ਨਿਭਾਈ ਹੈ। ਇਸ ਮੌਕੇ 1984 ਕਤਲੇਆਮ ਦੀ ਪੀੜ੍ਹਤ ਬੀਬੀ ਜਗਦੀਸ਼ ਕੌਰ ਭਾਵੁਕ ਹੁੰਦਿਆਂ ਕਿਹਾ ਕਿ ਬੀਤੇ 34 ਸਾਲਾਂ ਅੰਦਰ ਉਹ ਡੂੰਘੀ ਮਾਨਸਿਕ ਪੀੜਾ 'ਚੋਂ ਲੰਘੇ ਹਨ। ਇਸ ਦੌਰਾਨ ਉਨ੍ਹਾਂ ਨੂੰ ਡਰਾਉਣ ਧਮਕਾਉਣ ਤੇ ਖਰੀਦਣ ਲਈ ਦੋਸ਼ੀਆਂ ਵਲੋਂ ਹਰ ਹੀਲਾ ਵਰਤਿਆ ਗਿਆ ਪਰੰਤੂ ਉਨ੍ਹਾਂ ਨੇ ਇਨਸਾਫ ਮਿਲਣ ਤਕ ਸੰਘਰਸ਼ ਜਾਰੀ ਰੱਖਣ ਦੀ ਕਸਮ ਨਿਭਾਈ ਹੈ। ਸਾਡੀ ਲੜਾਈ ਅਜੇ ਖ਼ਤਮ ਨਹੀਂ ਹੋਈ। ਬੀਬੀ ਜਗਦੀਸ਼ ਕੌਰ ਨੇ ਵੀ ਰਾਜੀਵ ਗਾਂਧੀ ਖਿਲਾਫ ਪਰਚਾ ਦਰਜ਼ ਕਰਨ ਅਤੇ ਭਾਰਤ ਰਤਨ ਵੀ ਵਾਪਸ ਲੈਣ ਦੀ ਮੰਗ ਕੀਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement