ਸਿੱਖ ਕਤਲੇਆਮ ਦਾ ਨਵਾਂ ਖੁਲਾਸਾ, ਹਰਿਆਣਾ ਪੁਲਿਸ ਦੇ ਸਾਹਮਣੇ ਹੋਇਆ ਸਿੱਖਾਂ ਦਾ ਕਤਲੇਆਮ
Published : Jan 29, 2019, 6:05 pm IST
Updated : Jan 29, 2019, 6:05 pm IST
SHARE ARTICLE
84 Sikh Riot
84 Sikh Riot

ਨਵੰਬਰ 1984 ਵਿਚ ਸਿੱਖ ਕਤਲੇਆਮ ਨੂੰ ਲੈ ਕੇ ਨਵਾਂ ਖੁਲਾਸਾ ਹੋਇਆ ਹੈ ਅਤੇ ਇਸ ਖੁਲਾਸੇ ਨਾਲ ਹੁਣ ਹਰਿਆਣਾ ਪੁਲਿਸ 'ਤੇ ਸਵਾਲ ਉੱਠ ਰਹੇ ਹਨ....

ਚੰਡੀਗੜ੍ਹ : ਨਵੰਬਰ 1984 ਵਿਚ ਸਿੱਖ ਕਤਲੇਆਮ ਨੂੰ ਲੈ ਕੇ ਨਵਾਂ ਖੁਲਾਸਾ ਹੋਇਆ ਹੈ ਅਤੇ ਇਸ ਖੁਲਾਸੇ ਨਾਲ ਹੁਣ ਹਰਿਆਣਾ ਪੁਲਿਸ 'ਤੇ ਸਵਾਲ ਉੱਠ ਰਹੇ ਹਨ। ਇੱਕ ਆਰ.ਟੀ.ਆਈ ਦੁਆਰਾ ਇਹ ਗੱਲ ਸਾਹਮਣੇ ਆਈ ਹੈ ਕਿ ਹਰਿਆਣਾ ਵਿਚ ਪੁਲਿਸ ਦੇ ਸਾਹਮਣੇ ਸਿੱਖਾਂ ਦਾ ਕਤਲ ਕੀਤਾ ਗਿਆ ਸੀ। ਹਰਿਆਣਾ ਪੁਲਿਸ 'ਤੇ ਦੋਸ਼ ਲਗਾਏ ਗਏ ਹਨ ਕਿ ਉਸਨੇ ਹਮਲਾਵਰਾਂ ਖਿਲਾਫ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਹੋਰ ਹੱਲਾਸ਼ੇਰੀ ਦਿੱਤੀ। ਹੋਦ ਚਿੱਲੜ ਤਾਲਮੇਲ ਕਮੇਟੀ ਦੇ ਪ੍ਰਧਾਨ ਮਨਵਿੰਦਰ ਸਿੰਘ ਗਿਆਸਪੁਰਾ ਨੇ ਆਰ.ਟੀ.ਆਈ ਕਾਨੂੰਨ ਅਧੀਨ ਇਹ ਸਰਕਾਰੀ ਦਸਤਾਵੇਜ਼ ਹਾਂਸਲ ਕੀਤੇ ਹਨ ਅਤੇ ਇਸ ਦਸਤਾਵੇਜ ਦੇ ਜ਼ਰੀਏ ਉਨ੍ਹਾਂ ਇਹ ਦਾਅਵਾ ਕੀਤਾ ਹੈ ਕਿ ਹਰਿਆਣਾ ਵਿਚ ਵੀ ਵੱਡੇ ਪੱਧਰ 'ਤੇ ਸਿੱਖਾਂ ਦਾ ਕਤਲ ਹੋਇਆ ਸੀ।

ਸਿੱਖ ਕਤਲੇਆਮ 84 84 Massacre 

ਉਨ੍ਹਾਂ ਨੇ ਦਸਤਵੇਜ਼ਾਂ ਦੀਆਂ ਦੋ ਲਿਸਟਾਂ ਜਾਰੀ ਕਰਦੇ ਹੋਏ ਖ਼ੁਲਾਸਾ ਕੀਤਾ ਹੈ ਕਿ ਨਵੰਬਰ 1984 ਵਿਚ ਹਰਿਆਣਾ ’ਚ ਉਨ੍ਹਾਂ ਥਾਵਾਂ ’ਤੇ ਹੀ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ ਜਿੱਥੇ ਪੁਲਿਸ ਤਾਇਨਾਤ ਸੀ। ਉਨ੍ਹਾਂ ਦੱਸਿਆ ਕਿ ਆਰ.ਟੀ.ਆਈ ਰਾਹੀਂ ਇਹ ਜਾਣਕਾਰੀ ਮਿਲੀ ਕਿ ਹਰਿਆਣਾ ’ਚ ਜਿਹੜੀਆਂ ਥਾਵਾਂ ’ਤੇ ਸਿੱਖ ਕਤਲੇਆਮ ਹੋਇਆ, ਉੱਥੇ ਕਿੰਨੇ-ਕਿੰਨੇ ਪੁਲਿਸ ਮੁਲਾਜ਼ਮ ਤਾਇਨਾਤ ਸਨ। ਸਰਕਾਰੀ ਰਿਕਾਰਡ ਅਨੁਸਾਰ 1 ਤੇ 2 ਨਵੰਬਰ 1984 ਨੂੰ ਪੁਲਿਸ ਮੁਲਾਜ਼ਮਾਂ ਦੀਆਂ ਲੱਗੀਆਂ ਡਿਊਟੀਆਂ ਦੀ ਲਿਸਟ ਜਾਰੀ ਕਰਦੇ ਹੋਏ ਖੁਲਾਸਾ ਕੀਤਾ ਗਿਆ।

19841984

ਕਿ 79 ਸਿੱਖਾਂ ਨੂੰ ਪੁਲਿਸ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਜਿਊਂਦੇ ਸਾੜ ਕੇ ਮੌਤ ਦੇ ਘਾਟ ਉਤਾਰਿਆ ਗਿਆ ਸੀ। ਗੁੜਗਾਉਂ ਵਿੱਚ 297 ਘਰਾਂ ਤੇ ਪਟੌਦੀ ਵਿੱਚ 47 ਘਰਾਂ ਤੇ ਫੈਕਟਰੀਆਂ ਤੇ ਹੋਦ ਚਿੱਲੜ ਦੇ ਪੂਰੇ ਪਿੰਡ ਨੂੰ ਸਾੜ ਕੇ ਸੁਆਹ ਕਰ ਦਿੱਤਾ ਗਿਆ ਸੀ। ਆਰ.ਟੀ.ਆਈ ਰਾਹੀਂ ਮਿਲੀ ਸੂਚਨਾ ਅਨੁਸਾਰ ਗੁੜਗਾਉਂ ਵਿਚ 121 ਹੈੱਡ ਕਾਂਸਟੇਬਲ ਤੇ 697 ਸਿਪਾਹੀ ਤਾਇਨਾਤ ਸਨ। ਇਨ੍ਹਾਂ ਸਾਰਿਆਂ ਦੀ ਡਿਊਟੀ ਸਿੱਖਾਂ ਨੂੰ ਬਚਾਉਣ ’ਤੇ ਸੀ ਪਰ ਅਸਲ ਵਿੱਚ ਪੁਲਿਸ ਨੇ ਹੀ ਸਿੱਖਾਂ ਨੂੰ ਮਾਰਨ ਵਿੱਚ ਅਹਿਮ ਭੂਮਿਕਾ ਨਿਭਾਈ।

Operation Blue Star 1984Sikh

ਸੋਹਾਨਾ ਚੌਂਕ ਵਿੱਚ ਇੱਕ ਪੁਲਿਸ ਅਫ਼ਸਰ, ਦੋ ਹੈੱਡ ਕਾਂਸਟੇਬਲ ਤੇ 18 ਕਾਂਸਟੇਬਲ ਮੌਜੂਦ ਸਨ ਤੇ ਇੱਥੇ ਹੀ ਛੇ ਜਣਿਆਂ ਨੂੰ ਜਿਊਂਦੇ ਸਾੜ ਦਿੱਤਾ ਗਿਆ ਸੀ ਤੇ ਸਿੱਖਾਂ ਦੀਆਂ ਦੁਕਾਨਾਂ ਨੂੰ ਅੱਗ ਲਾ ਦਿੱਤੀ ਸੀ। ਗਿਆਸਪੁਰਾ ਨੇ ਦੱਸਿਆ ਕਿ 1984 ਵਿੱਚ ਹਰਿਆਣਾ ’ਚ ਭਜਨ ਲਾਲ ਦੀ ਕਾਂਗਰਸ ਸਰਕਾਰ ਸੀ ਤੇ ਉਸ ਨੇ 1982 ਦੀਆਂ ਏਸ਼ਿਆਈ ਖੇਡਾਂ ਦੌਰਾਨ ਸਿੱਖਾਂ ਨੂੰ ਜ਼ਲੀਲ ਕਰਕੇ ਇੰਦਰਾ ਗਾਂਧੀ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਖੱਟਰ ਸਰਕਾਰ ਅੱਜ ਵੀ ਪੁਲਿਸ ਮੁਲਾਜ਼ਮਾਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਇਹ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਚੱਲ ਰਿਹਾ ਹੈ।

Haryana Police Haryana Police

ਜਿਸ ਦੀ ਅਗਲੀ ਪੇਸ਼ੀ 15 ਫਰਵਰੀ ਨੂੰ ਹੈ। ਉਨ੍ਹਾਂ ਦੋਸ਼ ਲਾਇਆ ਕਿ ਖੱਟਰ ਸਰਕਾਰ ਇਸ ਮਾਮਲੇ ਨੂੰ ਲਟਕਾਉਂਦੀ ਆ ਰਹੀ ਹੈ ਤੇ ਹਰ ਵਾਰ ਤਰੀਕਾਂ ਅੱਗੇ ਪੁਆ ਲੈਂਦੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਭਾਜਪਾ ਸਿੱਖਾਂ ਦੀ ਹਮਦਰਦ ਹੋਣ ਦਾ ਢਿੰਡੋਰਾ ਪਿੱਟਦੀ ਹੈ ਤੇ ਦੂਜੇ ਪਾਸੇ ਸਿੱਖਾਂ ਦੇ ਕਤਲ ਵਿੱਚ ਭੂਮਿਕਾ ਨਿਭਾਉਣ ਵਾਲੀ ਪੁਲਿਸ ਨੂੰ ਬਚਾਉਣ ਵਿੱਚ ਉਹ ਲੱਗੀ ਹੋਈ ਹੈ। ਉਨ੍ਹਾਂ ਪਟੌਦੀ ਵਿੱਚ ਕਤਲ ਕੀਤੇ ਗਏ 47 ਸਿੱਖਾਂ, ਹੋਦ ਚਿੱਲੜ ਵਿੱਚ ਸੁਰਜੀਤ ਕੌਰ ਦੇ 12 ਜੀਆਂ ਤੇ ਬਲਵੰਤ ਸਿੰਘ ਦੇ ਕਤਲ ਕੀਤੇ ਗਏ 11 ਜੀਆਂ ਦੀ ਸੂਚੀ ਵੀ ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਹੋਦ ਚਿੱਲੜ ਵਾਂਗ ਗੁੜਗਾਉਂ, ਪਟੌਦੀ ਦੇ ਮਾਮਲਿਆਂ ਵਿੱਚ ਵੀ ਪੁਲਿਸ ਵਿਰੁੱਧ ਹਾਈਕੋਰਟ ਵਿਚ ਰਿੱਟ ਦਾਇਰ ਕੀਤੀ ਜਾਵੇਗੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement