
ਪਹਾੜਾਂ 'ਤੇ ਹੋ ਰਹੀ ਬਰਫਬਾਰੀ ਦੇ ਚਲਦੇ ਮੈਦਾਨਾਂ ਵਿਚ ਇਨ੍ਹਾਂ ਦਿਨੀਂ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਧੁੱਪ ਤਾਂ ਨਿਕਲ ਰਹੀ ਹੈ ਪਰ ਧੁੱਪ ਆਪਣਾ ਅਸਰ ਨਹੀਂ ...
ਚੰਡੀਗੜ੍ਹ: ਪਹਾੜਾਂ 'ਤੇ ਹੋ ਰਹੀ ਬਰਫਬਾਰੀ ਦੇ ਚਲਦੇ ਮੈਦਾਨਾਂ ਵਿਚ ਇਨ੍ਹਾਂ ਦਿਨੀਂ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਧੁੱਪ ਤਾਂ ਨਿਕਲ ਰਹੀ ਹੈ ਪਰ ਧੁੱਪ ਆਪਣਾ ਅਸਰ ਨਹੀਂ ਦਿੱਖ ਰਿਹਾ ਹੈ। ਮੌਸਮ ਵਿਭਾਗ ਦੇ ਮੁਤਾਬਕ 31 ਜਨਵਰੀ ਨੂੰ ਇਕ ਹੋਰ ਐਕਟਿਵ ਹੋ ਰਿਹਾ ਹੈ। ਇਸ ਦੇ ਚਲਦੇ ਅਸਮਾਨ ਵਿਚ ਬੱਦਲ ਛਾ ਸਕਦੇ ਹਨ। ਪਹਾੜਾਂ ‘ਤੇ ਹੋ ਰਹੀ ਬਰਫਬਾਰੀ ਦੇ ਚੱਲਦਿਆਂ ਮੈਦਾਨਾਂ 'ਚ ਇਨ੍ਹੀਂ ਦਿਨੀਂ ਠੰਢ ਨੇ ਕਹਿਰ ਵਰ੍ਹਾਇਆ ਹੋਇਆ ਹੈ। ਧੂਪ ਨਿਕਲਦੀ ਹੈ ਪਰ ਠੰਢ ਦਾ ਅਸਰ ਸਵੇਰੇ ਤੇ ਸ਼ਾਮ ਨੂੰ ਲੋਕਾਂ ਦੇ ਹੱਢ ਠਾਰ ਦਿੰਦਾ ਹੈ। ਹੁਣ ਇਕ ਵਾਰ ਫੇਰ ਮੌਸਮ ਕਰਵਟ ਲੈਣ ਵਾਲਾ ਹੈ।
Cold Winds
ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਪੱਛਮੀ ਗੜਬੜੀ ਕਰਕੇ ਇਕ ਵਾਰ ਫੇਰ 30 ਤੇ 31 ਜਨਵਰੀ ਨੂੰ ਮੀਂਹ ਪੈ ਸਕਦਾ ਹੈ। ਹੋ ਸਕਦਾ ਹੈ ਕਿ ਸਾਰਾ ਦਿਨ ਬਦਲ ਛਾਏ ਰਹਿਣ। ਇਨ੍ਹਾਂ ਦਿਨਾਂ 'ਚ ਸੱਭ ਤੋਂ ਜ਼ਿਆਦਾ ਮੀਂਹ ਪੈਣ ਦੀ ਉਮੀਦ 30 ਫੀਸਦੀ ਹੈ। ਇਸ ਦੌਰਾਨ ਸੋਮਵਾਰ ਨੂੰ ਧੁੱਪ ਨਿਕਲੀ ਪਰ ਸਾਰਾ ਦਿਨ ਸੀਤ ਹਵਾਵਾਂ ਨੇ ਠੰਢ ਵਧਾਈ ਰੱਖੀ। ਮੌਸਮ ਵਿਭਾਗ ਨੇ ਚੰਡੀਗੜ੍ਹ ਦਾ ਤਾਪਮਾਨ 18.5 ਡਿਗਰੀ ਦਰਜ ਕੀਤਾ, ਜੋ ਆਮ ਨਾਲੋਂ ਦੋ ਡਿਗਰੀ ਘੱਟ ਰਿਹਾ। ਜਦਕਿ ਐਤਵਾਰ ਰਾਤ ਦਾ ਤਾਪਮਾਨ 5.3 ਡਿਗਰੀ ਦਰਜ ਕੀਤਾ ਗਿਆ।
Rain
ਮੌਸਮ ਵਿਭਾਗ ਦਾ ਅੰਦਾਜ਼ਾ ਹੈ ਕਿ ਅਗਲੇ 4-5 ਦਿਨ ਇਸੇ ਤਰ੍ਹਾਂ ਠੰਢੀਆਂ ਹਵਾਵਾਂ ਚੱਲਦੀਆਂ ਰਹਿਣਗੀਆਂ। ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਮੌਸਮ ਸਾਫ ਹੀ ਰਹੇਗਾ। ਦਿਨ ਦਾ ਤਾਪਮਾਨ 19 ਡਿਗਰੀ ਤੇ ਰਾਤ ਨੂੰ ਤਾਪਮਾਨ 7 ਡਿਗਰੀ ਰਹਿ ਸਕਦਾ ਹੈ। ਬੁੱਧਵਾਰ ਨੂੰ ਬਦਲ ਛਾਏ ਰਹਿਣਗੇ। ਦਿਨ ਦਾ ਤਾਪਮਾਨ ਜ਼ਿਆਦਾ ਤੋਂ ਜ਼ਿਆਦਾ 19 ਡਿਗਰੀ ਅਤੇ ਘੱਟੋ-ਘੱਟ 10 ਡਿਗਰੀ ਰਹਿ ਸਕਦਾ ਹੈ। ਗੱਲ ਵੀਰਵਾਰ ਦੀ ਕਰੀਏ ਤਾਂ ਇਸ ਦਿਨ ਬਦਲ ਛਾਏ ਰਹਿਣ ਦੇ ਨਾਲ ਮੀਂਹ ਪੈਣ ਦਾ ਅਸਾਰ ਹਨ ਜਿਸ ਕਾਰਨ ਦਿਨ ਦਾ ਤਾਪਮਾਨ ਜ਼ਿਆਦਾ ਤੋਂ ਜ਼ਿਆਦਾ 20 ਤੇ ਘੱਟੋ-ਘੱਟ 11 ਡਿਗਰੀ ਰਹਿ ਸਕਦਾ ਹੈ।