ਪੰਜਾਬ ਸਰਕਾਰ ਵਲੋਂ 'ਖੇਤੀ' ਨੂੰ ਰੱਬ ਆਸਰੇ ਛੱਡਣ ਦੀ ਤਿਆਰੀ!
Published : Jan 29, 2020, 6:35 pm IST
Updated : Jan 29, 2020, 6:35 pm IST
SHARE ARTICLE
file photo
file photo

ਖੇਤੀ ਮਹਿਕਮੇ ਦੀਆਂ ਵੱਡੀ ਗਿਣਤੀ ਅਸਾਮੀਆਂ ਨੂੰ ਕੀਤਾ ਜਾ ਰਿਹੈ ਖ਼ਤਮ

ਚੰਡੀਗੜ੍ਹ : ਕਿਸਾਨਾਂ ਦੀਆਂ ਵੋਟਾਂ ਬਟੋਰਨ ਲਈ ਕਿਸਾਨੀ ਦੀ ਬਿਹਤਰੀ ਦੀਆਂ ਗੱਲਾਂ ਕਰਨ ਵਾਲੀਆਂ ਸਰਕਾਰਾਂ ਅਸਲ ਵਿਚ ਕਿਸਾਨੀ ਨੂੰ ਪ੍ਰਾਈਵੇਟ ਹੱਥਾਂ 'ਚ ਸੌਂਪ ਕੇ ਜ਼ਿੰਮੇਵਾਰੀ ਤੋਂ ਸੁਰਖਰੂ ਹੋਣ ਦੇ ਰਸਤੇ ਲੱਭ ਰਹੀਆਂ ਹਨ। ਪੰਜਾਬ ਸਰਕਾਰ ਵੀ ਖੇਤੀਬਾੜੀ ਦੀ ਜ਼ਿੰਮੇਵਾਰੀ ਅਪਣੇ ਮੋਢਿਆਂ ਤੋਂ ਲਾਹੁਣ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਅਨੁਸਾਰ ਸਰਕਾਰ ਨੇ ਖੇਤੀਬਾੜੀ ਵਿਭਾਗ ਦੀਆਂ 2200 ਅਸਾਮੀਆਂ ਨੂੰ ਖ਼ਤਮ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿਤੀ ਹੈ।

PhotoPhoto

ਖੇਤੀ ਪ੍ਰਧਾਨ ਸੂਬਾ ਹੋਣ ਕਾਰਨ ਪੰਜਾਬ ਦੀ ਵੱਡੀ ਵੱਸੋਂ ਖੇਤੀਬਾੜੀ 'ਤੇ ਨਿਰਭਰ ਹੈ। ਇਸ ਵੇਲੇ ਕਿਸਾਨੀ ਨੂੰ ਵੱਡੇ ਆਰਥਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧਰਤੀ ਹੇਠਲਾ ਪਾਣੀ ਦਿਨੋਂ ਦਿਨ ਡੂੰਘਾ ਹੁੰਦਾ ਜਾ ਰਿਹਾ ਹੈ। ਕਿਸਾਨਾਂ ਨੂੰ ਖੇਤੀ ਵਿਭਿੰਨਤਾ ਲਈ ਪ੍ਰੇਰਿਤ ਕਰਨ ਵਰਗੇ ਵੱਡੇ ਕੰਮ ਸਰਕਾਰੀ ਸਰਪ੍ਰਸਤੀ ਹੇਠ ਹੀ ਨੇਪਰੇ ਚੜ੍ਹ ਸਕਦੇ ਹਨ।

PhotoPhoto

ਕਿਸਾਨੀ ਨੂੰ ਸੰਕਟ ਵਿਚੋਂ ਸੰਕਟ 'ਚੋਂ ਕੱਢਣ ਲਈ ਸਰਕਾਰਾਂ ਲਈ ਕਿਸਾਨਾਂ ਨੂੰ ਸਿਖਿਅਤ ਕਰਨਾ ਤੇ ਖੇਤੀ 'ਚ ਵੰਨ-ਸੁਵੰਨਤਾ ਲਿਆ ਕੇ ਖੇਤੀ ਨੂੰ ਲਾਹੇਵੰਦਾ ਬਣਾਉਣ ਲਈ ਕਦਮ ਚੁਕਣੇ ਜ਼ਰੂਰੀ ਹਨ। ਇਸ ਲਈ ਵਧੇਰੇ ਸਰਕਾਰੀ ਮਸ਼ੀਨਰੀ ਤੇ ਮੁਲਾਜ਼ਮਾਂ ਦੀ ਲੋੜ ਪਵੇਗੀ ਪਰ ਸਰਕਾਰ ਅਪਣੇ ਇਸ ਫ਼ਰਜ਼ ਤੋਂ ਪਾਸਾ ਵੱਟ ਕੇ ਕਿਸਾਨਾਂ ਨੂੰ ਰੱਬ ਆਸਰੇ ਛੱਡਣ ਦੀ ਮਨਸੂਬੇ ਬਣਾ ਰਹੀ ਹੈ।

PhotoPhoto

ਸੂਤਰਾਂ ਅਨੁਸਾਰ ਮੁੱਖ ਸਕੱਤਰ ਦੀ ਅਗਵਾਈ ਵਾਲੀ ਕਮੇਟੀ ਕੋਲ ਪੇਸ਼ ਕੀਤੀ ਗਈ ਪੁਨਰਗਠਨ ਰਿਪੋਰਟ 'ਚ 5400 ਵਿਚੋਂ ਕੁੱਲ ਪ੍ਰਵਾਨਿਤ ਅਸਾਮੀਆਂ ਵਿਚੋਂ 2200 ਅਸਾਮੀਆਂ ਨੂੰ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਰਿਪੋਰਟ ਨੂੰ ਅਮਲੀ ਰੂਪ 'ਚ ਲਾਗੂ ਕਰਨ ਲਈ ਪਰਸੋਨਲ ਵਿਭਾਗ ਕੋਲ ਭੇਜ ਦਿਤਾ ਗਿਆ ਹੈ।

PhotoPhoto

ਰਿਪੋਰਟ ਮੁਤਾਬਕ ਗਰੁੱਪ ਡੀ ਮੁਲਾਜ਼ਮਾਂ ਦੀਆਂ ਸਾਰੀਆਂ 1748 ਅਸਾਮੀਆਂ ਨੂੰ ਖਤਮ ਕਰਨ ਲਈ ਕਿਹਾ ਗਿਆ ਹੈ। ਗਰੁੱਪ ਸੀ ਦੀਆਂ 1736 ਵਿਚੋਂ 384 ਅਸਾਮੀਆਂ ਖ਼ਤਮ ਕੀਤੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਗਰੁੱਪ ਬੀ ਦੀਆਂ 427 ਪ੍ਰਵਾਨਿਤ ਅਸਾਮੀਆਂ ਵਿਚੋਂ 110 ਨੂੰ ਖ਼ਤਮ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਜਦਕਿ ਗਰੁੱਪ ਏ ਦੀਆਂ 17 ਅਸਾਮੀਆਂ ਖ਼ਤਮ ਕੀਤੀਆਂ ਜਾ ਰਹੀਆਂ ਹਨ।

PhotoPhoto

ਇਸ ਤਰ੍ਹਾਂ ਵਿਭਾਗ ਦੀਆਂ ਕਰੀਬ 41 ਫ਼ੀ ਸਦੀ ਅਸਾਮੀਆਂ ਖ਼ਤਮ ਹੋ ਜਾਣਗੀਆਂ। ਇਸ ਤੋਂ ਇਲਾਵਾ ਵੱਡੀ ਗਿਣਤੀ ਤਕਨੀਕੀ ਅਸਾਮੀਆਂ ਨੂੰ ਵੀ ਖ਼ਤਮ ਕਰਨ ਦੀ ਤਿਆਰੀ ਹੈ। ਵਿਭਾਗ ਦੇ ਹਾਈਡ੍ਰੋਲੋਜੀ ਵਿੰਗ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਰਿਹਾ ਹੈ। ਇੰਜੀਨੀਅਰਿੰਗ ਵਿੰਗ ਦੀਆਂ ਅਸਾਮੀਆਂ ਵੀ ਵੱਡੀ ਗਿਣਤੀ ਵਿਚ ਖ਼ਤਮ ਕਰਨ ਦੀ ਤਿਆਰੀ ਹੈ ਜਦਕਿ ਪ੍ਰਸ਼ਾਸਕੀ ਵਿੰਗ ਦੀਆਂ 2175 ਅਸਾਮੀਆਂ ਅਜੇ ਤਕ ਸੁਰੱਖਿਅਤ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement