'ਟਿੱਡੀ ਦਲ' ਦੇ ਮਾਮਲੇ ਨੂੰ ਪ੍ਰਧਾਨ ਮੰਤਰੀ ਪਾਕਿਸਤਾਨ ਸਰਕਾਰ ਕੋਲ ਉਠਾਉਣ : ਮੁੱਖ ਮੰਤਰੀ
Published : Jan 29, 2020, 12:25 pm IST
Updated : Jan 29, 2020, 12:28 pm IST
SHARE ARTICLE
Photo
Photo

ਮਾਮਲਾ ਪੰਜਾਬ ਵਿਚ ਟਿੱਡੀ ਦਲ ਦੇ ਹਮਲੇ ਦਾ

ਚੰਡੀਗੜ੍ਹ(ਸਪੋਕਸਮੈਨ ਸਮਾਚਾਰ ਸੇਵਾ) : ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਦਖਣੀ ਪੰਜਾਬ ਦੇ ਗੁਆਂਢੀ ਇਲਾਕਿਆਂ ਵਿਚ ਟਿੱਡੀ ਦਲ ਵਲੋਂ ਫ਼ਸਲਾਂ 'ਤੇ ਕੀਤੇ ਹਮਲੇ 'ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੇਂਦਰੀ ਵਿਦੇਸ਼ ਮੰਤਰਾਲੇ ਅਤੇ ਪਾਕਿਸਤਾਨ ਸਥਿਤ ਭਾਰਤੀ ਹਾਈ ਕਮਿਸ਼ਨ ਨੂੰ ਪਾਕਿਸਤਾਨ ਸਰਕਾਰ ਕੋਲ ਟਿੱਡੀ ਦਲ ਦਾ ਮੁੱਦਾ ਤੁਰਤ ਉਠਾਉਣ ਦੇ ਨਿਰਦੇਸ਼ ਦੇਣ ਦੀ ਅਪੀਲ ਕੀਤੀ ਕਿਉਂ ਜੋ ਇਹ ਦਲ ਗੁਆਂਢੀ ਮੁਲਕ ਤੋਂ ਉਤਪੰਨ ਹੋ ਰਿਹਾ ਹੈ।

PhotoPhoto

ਪ੍ਰਧਾਨ ਮੰਤਰੀ ਨੂੰ ਲਿਖੇ ਇਕ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲ ਹੀ 'ਚ ਰਾਜਸਥਾਨ ਵਿਚ ਫ਼ਸਲਾਂ ਉੱਤੇ ਟਿੱਡੀ ਦਲ ਦਾ ਲਗਾਤਾਰ ਹਮਲਾ ਹੋਇਆ ਹੈ। ਇਸ ਟਿੱਡੀ ਦਲ ਦੀ ਕਾਫੀ ਗਿਣਤੀ ਦਖਣੀ ਪੰਜਾਬ ਦੇ ਨੇੜਲੇ ਇਲਾਕਿਆਂ ਵਿਚ ਵੀ ਦਾਖ਼ਲ ਹੋ ਗਈ ਹੈ। ਉਨ੍ਹਾਂ ਨੇ ਲਿਖਿਆ ਕਿ “ਹਾਲਾਂਕਿ, ਰਾਜਸਥਾਨ ਇਸ ਟਿੱਡੀ ਦਲ ਦੇ ਹਮਲੇ 'ਤੇ ਕਾਬੂ ਪਾਉਣ ਲਈ ਲੋੜੀਂਦੀ ਕਾਰਵਾਈ ਕਰ ਰਿਹਾ ਹੈ।

modiPhoto

ਇਸ ਦੇ ਕੰਟਰੋਲ ਦਾ ਸੱਭ ਤੋਂ ਵਧੀਆ ਤਰੀਕਾ ਇਸ ਦੇ ਪ੍ਰਜਨਨ ਖੇਤਰ ਦਾ ਢੁਕਵਾਂ ਬੰਦੋਬਸਤ ਕਰਨਾ ਹੈ, ਜੋ ਇਤਫਾਕਵਸ ਪਾਕਿਸਤਾਨ ਦੇ ਨਾਲ ਲਗਦੇ ਮਾਰੂਥਲ ਖੇਤਰ ਵਿਚ ਪੈਂਦਾ ਹੈ।ਮੁੱਖ ਮੰਤਰੀ ਨੇ ਇਸ ਮੁੱਦੇ ਨੂੰ ਸਿੱਧੇ ਤੌਰ 'ਤੇ ਪਾਕਿਸਤਾਨ ਸਰਕਾਰ ਕੋਲ ਉਠਾਉਣ ਦੀ ਲੋੜ 'ਤੇ ਜ਼ੋਰ ਦਿਤਾ ਅਤੇ ਟਿੱਡੀ ਦਲ ਦੇ ਪ੍ਰਜਨਨ ਖੇਤਰਾਂ ਨੂੰ ਸਾਫ਼-ਸੁਥਰਾ ਬਣਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਲਈ ਵੀ ਜ਼ੋਰ ਦਿਤਾ।

PhotoPhoto

ਮੁੱਖ ਮੰਤਰੀ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਦੀ ਫੂਡ ਐਂਡ ਐਗਰੀਕਲਚਰ ਆਰਗੇਨਾਈਜ਼ੇਸ਼ਨ (ਐਫ.ਏ.ਓ.) ਜੋ ਕਿ ਆਲਮੀ ਪੱਧਰ 'ਤੇ ਟਿੱਡੀ ਦਲ ਨੂੰ ਕੰਟਰੋਲ ਕਰਨ ਲਈ ਕੰਮ ਕਰਦੀ ਹੈ, ਨੂੰ ਵੀ ਟਿੱਡੀ ਦਲ ਦੇ ਪ੍ਰਜਨਨ ਨੂੰ ਕੰਟਰੋਲ ਕਰਨ ਲਈ ਪਾਕਿਸਤਾਨ ਵਿਚ ਪ੍ਰਭਾਵਸ਼ਾਲੀ ਕਦਮ ਚੁੱਕਣ ਲਈ ਕਿਹਾ ਜਾ ਸਕਦਾ ਹੈ ਜਿਸ ਨਾਲ ਇਹ ਯਕੀਨੀ ਬਣਾਇਆ ਜਾ ਸਕੇ ਕਿ ਫ਼ਸਲਾਂ ਦੀ ਤਬਾਹੀ ਕਰਨ ਵਾਲਾ ਇਹ ਖ਼ਤਰਨਾਕ ਦਲ ਪੈਦਾ ਹੀ ਨਾ ਹੋਵੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM

BREAKING UPDATE: ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਦੀ ਚੋਣ, Jail 'ਚ ਵਕੀਲ ਨਾਲ ਮੁਲਾਕਾਤ ਤੋਂ ਬਾਅਦ ਭਰੀ ਹਾਮੀ...

25 Apr 2024 10:27 AM
Advertisement