ਬਸੰਤ ਪੰਚਮੀ 'ਤੇ ਸੰਗਰੂਰ 'ਚ ਦੇਖਣ ਨੂੰ ਮਿਲਿਆ ਪੁਰਾਣਾ ਵਿਰਸਾ
Published : Jan 29, 2020, 6:00 pm IST
Updated : Jan 29, 2020, 6:00 pm IST
SHARE ARTICLE
File
File

ਨੌਜਵਾਨਾਂ ਨੇ ਧੂਮਧਾਮ ਨਾਲ ਮਨਾਇਆ ਬਸੰਤ ਪੰਚਮੀ ਦਾ ਤਿਓਹਾਰ

ਬਸੰਤ ਪੰਚਮੀ ਦਾ ਤਿਉਹਾਰ ਜਿੱਥੈ ਪੂਰੇ ਦੇਸ਼ 'ਚ ਬਹੁਤ ਹੀ ਜੋਸ਼ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਹੀ ਸੰਗਰੂਰ 'ਚ ਬਸੰਤ ਪੰਚਮੀ ਦਾ ਤਿਓਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਆਓ ਤੁਹਾਨੂੰ ਸੰਗਰੂਰ ਦੀਆਂ ਅਜਿਹੀਆਂ ਤਸਵੀਰਾਂ ਦਿਖਾਉਂਦੇ ਹਾਂ ਜੋ ਤੁਹਾਨੂੰ ਪੁਰਾਣੇ ਵਿਰਸੇ ਨਾਲ ਜੋੜਨਗੀਆਂ। ਤੁਸੀਂ  ਦੇਖ ਸਕਦੇ ਹੋ ਕੇ ਬੱਚੇ ਜਿੱਥੇ ਬਸੰਤੀ ਰੰਗ ਦੇ ਕੱਪੜੇ ਪਾ ਕੇ ਢੋਲ ਦੇ ਡੱਗੇ 'ਤੇ ਭੰਗੜੇ ਪਾਉਂਦੇ ਦਿਖਾਈ ਦੇ ਰਹੇ ਹਨ।

FileFile

ਉੱਥੇ ਹੀ ਕੁੱਝ ਨੌਜਵਾਨਾਂ ਵੱਲੋਂ ਡੀਜਿਆਂ ਦੀ ਧੁਨ 'ਤੇ ਪਤੰਗ ਉਡਾਉਂਦੇ ਦਿਖਾਈ ਦਿੱਤੇ। ਇਸ ਮੋਕੇ 'ਤੇ ਬਸੰਤ ਪੰਚਮੀ ਮਨਾ ਰਹੇ ਲੋਕਾਂ ਨੇ ਕਿਹਾ ਕਿ ਹਮੇਸ਼ਾ ਸਾਰਿਆਂ ਨੂੰ ਆਪਣੇ ਵਿਰਸੇ ਨਾਲ ਜੁੜੇ ਰਹਿਣ ਦੀ ਲੋੜ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਵੀ ਇਸ ਤਿਓਹਾਰ ਨੂੰ ਇਸੇ ਤਰ੍ਹਾਂ ਮਨਾ ਸਕਣ। ਦੱਸ ਦੇਈਏ ਕਿ ਬਸੰਤ ਪੰਛਮੀ ਦਾ ਤਿਓਹਾਰ ਹਰ ਸਾਲ ਮਨਾਇਆ ਜਾਂਦਾ ਹੈ, ਅਤੇ ਇਸ ਦਿਨ ਨੌਜਵਾਨਾਂ ਵੱਲੋਂ ਢੋਲ ਦੇ ਡੱਗੇ 'ਤੇ ਭੰਗੜੇ ਪਾ ਕੇ ਪਤੰਗਬਾਜ਼ੀ ਵੀ ਕੀਤੀ ਜਾਂਦੀ ਹੈ। 

FileFile

ਬਸੰਤ ਨੂੰ ਖੁਸ਼ੀਆਂ ਖੇੜਿਆਂ ਵਾਲਾ ਮੌਸਮੀ ਤਿਉਹਾਰ ਮੰਨਿਆ ਜਾਂਦਾ ਹੈ।ਪਿੰਡਾਂ ਦੇ ਲੋਕ ਬਸੰਤ ਨੂੰ ‘ਆਈ ਬਸੰਤ ਪਾਲਾ ਉਡੰਤ’ ਕਰਕੇ ਜਾਣਦੇ ਹਨ। ਸਾਡਾ ਭਾਰਤ ਦੇਸ਼ ਰੁੱਤਾਂ ਦਾ ਦੇਸ ਹੈ ਅਤੇ ਵਾਰੋ-ਵਾਰੀ ਆਉਂਦੀਆਂ ਸਾਲ ਦੀਆਂ ਛੇ ਰੁੱਤਾਂ ਵਿੱਚੋਂ ਸਭਨਾਂ ‘ਚੋਂ ਪਿਆਰੀ ਰੁੱਤ ਬਸੰਤ ਨੂੰ ਮੰਨਿਆ ਗਿਆ ਹੈ। ਇਸ ਮੌਸਮ ਦੌਰਾਨ ਕਈ ਥਾਈਂ ਮੇਲੇ ਲੱਗਦੇ ਹਨ। ਇਸ ਨੂੰ ਰੁੱਤਾਂ ਦਾ ਰਾਜਾ ਬਸੰਤ ਕਿਹਾ ਗਿਆ ਹੈ। 

FileFile

ਬਸੰਤ ਦੇ ਇਸ ਮੌਸਮ ਨੂੰ ਪ੍ਰਕਿਰਤੀ ਵਿੱਚ ਇੱਕ ਨਵੀਂ ਚੇਤਨਾ ਦਾ ਸੂਚਕ ਮੰਨਿਆ ਜਾਂਦਾ ਹੈ ਕਿਉਂਕਿ ਇਸ ਰੁੱਤ ਬਸੰਤ ਦੀ ਦਸਤਕ ਤੋਂ ਪਹਿਲਾਂ ਕੜਾਕੇ ਦੀ ਪੈ ਰਹੀ ਠੰਢ ਦਾ ਦਬਾਓ ਘਟ ਜਾਂਦਾ ਹੈ। ਮੌਸਮ ਬਦਲਣ ਨਾਲ ਠੰਢ ਦੇ ਝੰਬੇ ਰੁੱਖ-ਪੌਦੇ ਵੀ ਪੁੰਗਰਨ-ਪਲਰਨ ਲੱਗਦੇ ਹਨ। ਖੇਤਾਂ ਵਿੱਚ ਖਿੜੇ ਸਰ੍ਹੋਂ ਦੇ ਪੀਲੇ ਫੁੱਲ ਖੂਬਸੂਰਤ ਨਜ਼ਾਰਾ ਪੇਸ਼ ਕਰਦੇ ਹਨ ਤੇ ਦੇਖਣ ਵਾਲੇ ਦਾ ਮਨ ਵੀ ਖਿੜ ਉੱਠਦਾ ਹੈ। 

FileFile

ਬਸੰਤ ਰੁੱਤ ਦੀ ਆਮਦ ਸਰਦ ਰੁੱਤ ਦੇ ਖਤਮ ਹੋਣ ਦੀ ਸੂਚਕ ਵੀ ਮੰਨੀ ਜਾਂਦੀ ਹੈ,ਇਸੇ ਲਈ ਕਿਹਾ ਜਾਂਦਾ ਹੈ, ‘ਆਈ ਬਸੰਤ ਪਾਲਾ ਉਡੰਤ’। ਇਸ ਸੁਹਾਵਨੀ ਰੁੱਤ ਬਸੰਤ ਵਿੱਚ ਨਾ ਵਧੇਰੇ ਗਰਮੀ,ਨਾ ਵਧੇਰੇ ਸਰਦੀ ਹੁੰਦੀ ਹੈ। ਇਸ ਦਿਨ ਵਧੇਰੇ ਲੋਕਾਂ ਵੱਲੋਂ ਪੀਲੇ ਰੰਗ ਦੇ ਕੱਪੜੇ ਪਹਿਨੇ ਜਾਂਦੇ ਹਨ। ਘਰ ਵਿੱਚ ਕਈ ਪਕਵਾਨ ਵੀ ਪੀਲੇ ਰੰਗ ਦੇ ਬਣਾਏ ਜਾਂਦੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Big Breaking: ਪੰਜਾਬ ਭਾਜਪਾ 'ਚ ਵੱਡੀ ਬਗਾਵਤ! ਆਹ ਵੱਡੇ ਲੀਡਰ ਨੂੰ ਸੱਦ ਲਿਆ ਦਿੱਲੀ,ਚੰਡੀਗੜ੍ਹ ਬੈਠਕ ਬੇਸਿੱਟਾ,LIVE

17 Apr 2024 3:17 PM

'ਆਪ' ਦੀ ਸਿਆਸੀ ਰਾਜਧਾਨੀ 'ਚ ਕੌਣ ਕਿਸ 'ਤੇ ਭਾਰੀ ? ਸੰਗਰੂਰ ਤੋਂ ਮੌਜੂਦਾ ਸਾਂਸਦ ਮੁਕਾਬਲੇ ਮੰਤਰੀ ਕਾਂਗਰਸ ਨੇ ਸੁਖਪਾਲ..

17 Apr 2024 1:08 PM

ਟਿਕਟ ਕੱਟਣ 'ਤੇ ਰੁੱਸ ਗਏ ਲੀਡਰ, ਬਗ਼ਾਵਤ ਦੇ ਡਰੋਂ ਕੰਬੀ ਹਾਈਕਮਾਨ!

17 Apr 2024 12:26 PM

ਟਿਕਟ ਕੱਟਣ 'ਤੇ ਰੁੱਸ ਗਏ ਲੀਡਰ, ਬਗ਼ਾਵਤ ਦੇ ਡਰੋਂ ਕੰਬੀ ਹਾਈਕਮਾਨ!

17 Apr 2024 12:01 PM

AAP ਨੇ ਬਾਹਰਲਿਆਂ ਨੂੰ ਦਿੱਤੀਆਂ ਟਿਕਟਾਂ, ਆਮ ਘਰਾਂ ਦੇ ਮੁੰਡੇ ਰਹਿ ਗਏ ਦਰੀਆਂ ਵਿਛਾਉਂਦੇ : ਕਾਂਗਰਸ

17 Apr 2024 10:53 AM
Advertisement