
ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਵਾਲਾ ਮਤਾ ਬੰਗਾਲ ਵਿਧਾਨ ਸਭਾ 'ਚ ਪਾਸ
ਕੋਲਕਾਤਾ, 28 ਜਨਵਰੀ: ਪਛਮੀ ਬੰਗਾਲ ਵਿਧਾਨ ਸਭਾ ਨੇ ਵੀਰਵਾਰ ਨੂੰ ਕੇਂਦਰ ਦੇ ਤਿੰਨੋਂ ਵਿਵਾਦਪੂਰਨ ਖੇਤੀ ਕਾਨੂੰਨਾਂ ਵਿਰੁਧ ਇਕ ਮਤਾ ਪਾਸ ਕੀਤਾ ਅਤੇ ਇਨ੍ਹਾਂ ਕਾਨੂੰਨਾਂ ਨੂੰ ਤੁਰਤ ਵਾਪਸ ਲਏ ਜਾਣ ਦੀ ਮੰਗ ਕੀਤੀ | ਇਹ ਮਤਾ ਕਾਰਜ ਮੰਤਰੀ ਪਾਰਥ ਚੈਟਰਜੀ ਨੇ ਪੇਸ਼ ਕੀਤਾ | ਇਸ 'ਚ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਜਾਂ ਤਾਂ ਇਹ ਨਵੇਂ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ ਜਾਂ ਫ਼ਿਰ ਸੱਤਾ ਤੋਂ ਹੱਟ ਜਾਣਾ ਚਾਹੀਦਾ ਹੈ | ਮਾਕਪਾ ਅਤੇ ਕਾਂਗਰਸ ਪਾਰਟੀ ਨੇ ਇਸ ਮਤੇ ਦਾ ਸਮਰਥਨ ਕੀਤਾ |
image