
ਅਮਿਤ ਸ਼ਾਹ ਨੇ ਹਿੰਸਾ ’ਚ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਨਾਲ ਹਸਪਤਾਲ ’ਚ ਕੀਤੀ ਮੁਲਾਕਾਤ
ਨਵੀਂ ਦਿੱਲੀ, 28 ਜਨਵਰੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀਰਵਾਰ ਨੂੰ ਟਰੈਕਟਰ ਪਰੇਡ ’ਚ ਹੋਈ ਹਿੰਸਾ ਦੌਰਾਨ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮਾਂ ਨੂੰ ਮਿਲਣ ਪੁੱਜੇ। ਗ੍ਰਹਿ ਮੰਤਰੀ ਸੁਸ਼ੁਰਤ ਟਰਾਮਾ ਸੈਂਟਰ ’ਚ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਦਾ ਹਾਲ-ਚਾਲ ਜਾਣਿਆ। ਇਹ ਹਸਪਤਾਲ ਸਿਵਲ ਲਾਈਨਜ਼ ’ਚ ਸਥਿਤ ਹਨ। ਦਸਣਯੋਗ ਹੈ ਕਿ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹਿੰਸਾ ਦੀਆਂ ਘਟਨਾਵਾਂ ’ਚ ਕਰੀਬ 400 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਹੋਏ, ਜਿਨ੍ਹਾਂ ’ਚ ਕਈ ਆਈ. ਸੀ. ਯੂ. ’ਚ ਦਾਖ਼ਲ ਹਨ। ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਟਰੈਕਟਰ ਪਰੇਡ ’ਚ ਹਿੰਸਾ ਦੌਰਾਨ ਕਿਸਾਨ ਆਗੂਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।
ਸ਼ਾਹ ਨੇ ਟਵੀਟ ਕੀਤਾ ਕਿ ਦਿੱਲੀ ਪੁਲਿਸ ਦੇ ਜ਼ਖ਼ਮੀ ਮੁਲਾਜ਼ਮਾਂ ਨੂੰ ਮਿਲ ਰਿਹਾ ਹਾਂ। ਸਾਨੂੰ ਉਨ੍ਹਾਂ ਦੇ ਸਾਹਸ ਅਤੇ ਬਹਾਦਰੀ ’ਤੇ ਮਾਣ ਹੈ। ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ ਅਤੇ ਦਿੱਲੀ ਪੁਲਿਸ ਕਮਿਸ਼ਨਰ ਐੱਸ. ਐੱਨ. ਸ਼੍ਰੀਵਾਸਤਵ ਵੀ ਗ੍ਰਹਿ ਮੰਤਰੀ ਨਾਲ ਮੌਜੂਦ ਸਨ। ਸ਼ਾਹ ਨੇ ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਅਤੇ ਡਾਕਟਰਾਂ ਤੋਂ ਉਨ੍ਹਾਂ ਦੀ ਸਿਹਤ ਬਾਰੇ ਵੀ ਜਾਣਕਾਰੀ ਲਈ। (ਏਜੰਸੀ)
--------------