
ਗੁਰਨਾਮ ਸਿੰਘ ਚੜੂਨੀ ਨੇ ਕਿਸਾਨਾਂ ਨੂੰ ਅੰਦੋਲਨ ਸੰਭਾਲਣ ਦੀ ਕੀਤੀ ਅਪੀਲ
ਨਵੀਂ ਦਿੱਲੀ, 28 ਜਨਵਰੀ: ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ 'ਤੇ ਝੰਡਾ ਲਹਿਰਾਉਣ ਤੋਂ ਬਾਅਦ ਹੋਈ ਹਿੰਸਾ ਸਬੰਧੀ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ | ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਸਾਨਾਂ ਨੂੰ ਇਹਨਾਂ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ |
ਇਸ ਦੌਰਾਨ ਕਿਸਾਨ ਆਗੂ ਨੇ ਦਿੱਲੀ ਪੁਲਿਸ ਅਤੇ ਕੇਂਦਰ ਸਰਕਾਰ 'ਤੇ ਕਈ ਤਰ੍ਹਾਂ ਦੇ ਸਵਾਲ ਚੁਕੇ ਹਨ | ਉਹਨਾਂ ਦਾ ਕਹਿਣਾ ਹੈ ਕਿ ਗਣਤੰਤਰ ਦਿਵਸ ਮੌਕੇ ਭਾਰੀ ਸੁਰੱਖਿਆ ਦੇ ਚਲਦਿਆਂ ਦੀਪ ਸਿੱਧੂ ਅਤੇ ਉਸ ਦੇ ਸਾਥੀ ਲਾਲ ਕਿਲ੍ਹੇ 'ਤੇ ਕਿਵੇਂ ਪਹੁੰਚੇ | ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਬੀਤੇ ਦੋ ਦਿਨਾਂ ਤੋਂ ਕਈ ਤਰ੍ਹਾਂ ਦੀਆਂ ਅਫ਼ਵਾਹਾਂ ਫੈਲ ਰਹੀਆਂ ਹਨ | ਅਜਿਹੀਆਂ ਖ਼ਬਰਾਂ ਦਿਖਾਈਆਂ ਜਾ ਰਹੀਆਂ ਹਨ ਜਿਵੇ ਇਹ ਕੋਈ ਧਾਰਮਕ ਅੰਦੋਲਨ ਹੋਵੇ | ਇਸ ਦੌਰਾਨ ਭਾਜਪਾ ਦਾ ਆਈਟੀ ਸੈੱਲ ਪੂਰੀ ਤਰ੍ਹਾਂ ਐਕਟਿਵ ਹੋ ਚੁੱਕਾ ਹੈ | ਉਹਨਾਂ ਨੇ ਅੰਦੋਲਨ ਦਾ ਮਾਹੌਲ ਖ਼ਰਾਬ ਕਰਨਾ ਸ਼ੁਰੂ ਕਰ ਦਿਤਾ ਹੈ | ਕਿਸਾਨ ਆਗੂ ਨੇ ਨੌਜਵਾਨਾਂ ਨੂੰ ਅਫਵਾਹਾਂ ਤੋਂ ਬਚਣ ਅਤੇ ਠੰਢੇ ਦਿਮਾਗ ਨਾਲ ਕੰਮ ਲੈਣ ਦੀ ਅਪੀਲ ਕੀਤੀ | ਉਹਨਾਂ ਕਿਹਾ ਹਿੰਸਾ ਭੜਕਾਉਣ ਵਾਲਿਆਂ ਦੀਆਂ ਫ਼ੋਟੋਆਂ ਗ੍ਰਹਿ ਮੰਤਰੀ ਅਮਿਤ ਸ਼ਾਹ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੇਖੀਆਂ ਜਾ ਚੁਕੀਆਂ ਹਨ |
ਉਹਨਾਂ ਨੇ ਸਵਾਲ ਚੁਕੇ ਕਿ ਉਹ ਕੌਣ ਲੋਕ ਹਨ, ਜਿਨ੍ਹਾਂ ਨੇ ਭੀੜ ਨੂੰ ਉਕਸਾਇਆ ਤੇ ਲਾਲ ਕਿਲ੍ਹੇ 'ਤੇ ਪਹੁੰਚ ਗਏ | ਇਸ ਦੌਰਾਨ ਪੁਲਿਸ ਨੇ ਢਿੱਲ ਕਿਉਾ ਵਰਤੀ? ਗੁਰਨਾਮ ਸਿੰਘ ਨੇ ਦਸਿਆ ਕਿ ਪੁਲਿਸ ਨੇ ਉਹਨਾਂ ਦਾ ਬੈਰੀਕੇਡ 11 ਵਜੇ ਤਕ ਨਹੀਂ ਖੋਲਿ੍ਹਆ ਪਰ ਹੋਰ ਲੋਕਾਂ ਨੂੰ ਪੁਲਿਸ ਨੇ 8 ਵਜੇ ਹੀ ਜਾਣ ਦੀ ਆਗਿਆ ਦੇ ਦਿਤੀ | ਕਿਸਾਨ ਆਗੂ ਦਾ ਕਹਿਣਾ ਹੈ ਕਿ ਵੀਡੀਉ ਵਿਚ ਸਾਫ਼ ਵੇਖਿਆ ਜਾ ਸਕਦਾ ਹੈ ਕਿ ਪੁਲਿਸ ਨੇ ਜਾਣ-ਬੁੱਝ ਕੇ ਲਾਲ ਕਿਲ੍ਹੇ ਵਿਚ ਦਾਖ਼ਲ ਹੋਣ ਦੀ ਢਿੱਲ ਦਿਤੀ ਹੈ | ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਅੰਦੋਲਨ ਨੂੰ ਸੰਭਾਲੋ, ਹੁਣੇ ਮੌਕਾ ਹੈ, ਨਹੀਂ ਤਾਂ ਅੰਦੋਲਨ ਟੁੱਟ ਜਾਵੇਗਾ |
ਇਸ ਨਾਲ ਪੂਰੇ ਦੇਸ਼image ਦੇ ਕਿਸਾਨਾਂ ਦਾ ਨੁਕਸਾਨ ਹੋਵੇਗਾ |
ਇਸ ਤੋਂ ਇਲਾਵਾ ਉਹਨਾਂ ਨੇ ਨੌਜਵਾਨਾਂ ਨੂੰ ਸੋਸ਼ਲ ਮੀਡੀਆ 'ਤੇ ਭਾਜਪਾ ਦੇ ਆਈਟੀ ਸੈੱਲ ਦੀ ਸਾਜ਼ਸ਼ ਨਾਕਾਮ ਕਰ ਕੇ ਦੇਸ਼ ਸਾਹਮਣੇ ਸੱਚਾਈ ਲਿਆਉਣ ਲਈ ਕਿਹਾ | (ਏਜੰਸੀ)