ਲਾਲਕਿਲ੍ਹੇਦੀਹਿੰਸਾਚਭਾਜਪਾਦੀਭੂਮਿਕਾਦਾਠੀਕਰਾਕਾਂਗਰਸਸਿਰਭੰਨਣਦੀਕੋਸ਼ਿਸ਼ਕਰਰਹੇਨੇਪ੍ਰਕਾਸ਼ਜਾਵੇੜਕਕੈਪਟਨ 
Published : Jan 29, 2021, 12:48 am IST
Updated : Jan 29, 2021, 12:48 am IST
SHARE ARTICLE
image
image

ਲਾਲ ਕਿਲ੍ਹੇ ਦੀ ਹਿੰਸਾ 'ਚ ਭਾਜਪਾ ਦੀ ਭੂਮਿਕਾ ਦਾ ਠੀਕਰਾ ਕਾਂਗਰਸ ਸਿਰ ਭੰਨਣ ਦੀ ਕੋਸ਼ਿਸ਼ ਕਰ ਰਹੇ ਨੇ ਪ੍ਰਕਾਸ਼ ਜਾਵੇੜਕਰ : ਕੈਪਟਨ 


ਜਦੋਂ ਟਰੈਕਟਰ ਰੈਲੀ ਕੱਢਣ ਦੀ ਅਧਿਕਾਰਤ ਤੌਰ 'ਤੇ ਹੀ ਇਜਾਜ਼ਤ ਸੀ ਤਾਂ ਕਿਸਾਨਾਂ ਨੂੰ ਜਾਣ ਤੋਂ ਮੈਂ ਕਿਵੇਂ ਰੋਕ ਸਕਦਾ ਸੀ?

ਚੰਡੀਗੜ੍ਹ, 28 ਜਨਵਰੀ (ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲਾਲ ਕਿਲ੍ਹੇ ਦੀ ਹਿੰਸਕ ਘਟਨਾ ਦੀ ਜ਼ਿੰਮੇਵਾਰੀ ਕਿਸੇ ਹੋਰ ਦੇ ਸਿਰ ਮੜ੍ਹਨ ਦੀ ਘਿਨਾਉਣੀ ਅਤੇ ਨਿਰਾਸ਼ਾਜਨਕ ਕੋਸ਼ਿਸ਼ ਲਈ ਕੇਂਦਰੀ ਮੰਤਰੀ ਪ੍ਰਕਾਸ਼ ਜਾਵੇੜਕਰ 'ਤੇ ਤਿੱਖਾ ਹਮਲਾ ਬੋਲਿਆ ਹੈ | ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਨੂੰ ਸਪੱਸ਼ਟ ਤੌਰ 'ਤੇ ਸ੍ਰੀ ਜਾਵੇੜਕਰ ਦੀ ਅਪਣੀ ਭਾਰਤੀ ਜਨਤਾ ਪਾਰਟੀ ਦੇ ਸਮਰਥਕਾਂ ਅਤੇ ਵਰਕਰਾਂ ਨੇ ਆਮ ਆਦਮੀ ਪਾਰਟੀ ਨਾਲ ਮਿਲੀਭੁਗਤ ਕਰ ਕੇ ਭੜਕਾਇਆ ਸੀ ਜਦਕਿ ਇਸ ਸਮੁੱਚੇ ਘਟਨਾਕ੍ਰਮ ਵਿਚ ਕਾਂਗਰਸ ਤਾਂ ਕਿਧਰੇ ਵੀ ਨਹੀਂ ਸੀ | 
  ਜਾਵੇੜਕਰ ਵਲੋਂ ਕਾਂਗਰਸ ਪਾਰਟੀ ਅਤੇ ਪੰਜਾਬ ਵਿਚ ਉਨ੍ਹਾਂ ਦੀ ਸਰਕਾਰ ਵਿਰੁਧ ਲਾਏ ਗਏ ਬੇਬੁਨਿਆਦ ਦੋਸ਼ਾਂ ਦਾ ਸਖ਼ਤ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ,''ਲਾਲ ਕਿਲ੍ਹੇ ਉਪਰ ਨਿਸ਼ਾਨ ਸਾਹਿਬ ਲਹਿਰਾਉਂਦੇ ਸਮੇਂ ਕੈਮਰੇ ਵਿਚ ਕੈਦ ਹੋਏ ਚਿਹਰੇ ਕਾਂਗਰਸ ਦੇ ਨਹੀਂ ਸਗੋਂ ਭਾਜਪਾ ਅਤੇ 'ਆਪ' ਦੇ ਵਰਕਰਾਂ ਅਤੇ ਸਮਰਥਕਾਂ ਦੇ ਹਨ |'' ਕੈਪਟਨ ਅਮਰਿੰਦਰ ਸਿੰਘ ਨੇ ਇਹ ਟਿੱਪਣੀ ਉਸ ਸਮੇਂ ਕੀਤੀ ਜਦੋਂ ਦਿੱਲੀ ਪੁਲਿਸ ਨੇ ਭਾਜਪਾਈ ਸੰਸਦ ਮੈਂਬਰ ਸਨੀ ਦਿਉਲ ਦੇ ਨਜ਼ਦੀਕੀ ਦੀਪ ਸਿੱਧੂ ਨੂੰ ਹਿੰਸਾ ਲਈ ਭੜਕਾਉਣ ਵਾਲਿਆਂ ਵਿਚੋਂ ਇਕ ਵਜੋਂ ਨਾਮਜ਼ਦ ਕੀਤਾ ਹੈ ਅਤੇ 'ਆਪ' ਦਾ ਮੈਂਬਰ ਅਮਰੀਕ ਮਿੱਕੀ ਵੀ ਹਿੰਸਾ ਵਾਲੀ ਥਾਂ 'ਤੇ ਹਾਜ਼ਰ ਸੀ |   ਕੈਪਟਨ ਨੇ ਦਸਿਆ ਕਿ ਕਿਸੇ ਕਿਸਮ ਦੀ ਅਰਾਜਕਤਾ ਵਿਚ ਲਾਲ ਕਿਲ੍ਹੇ 'ਤੇ ਕਾਂਗਰਸ ਦਾ ਇਕ ਵੀ ਲੀਡਰ ਜਾਂ ਵਰਕਰ ਨਹੀਂ ਦੇਖਿਆ ਗਿਆ | ਉਨ੍ਹਾਂ ਕਿਹਾ ਕਿ ਇਥੋਂ ਤਕ ਕਿ 26 ਜਨਵਰੀ ਨੂੰ ਵਾਪਰੀ ਇਸ ਘਟਨਾ ਲਈ ਕਿਸਾਨ ਵੀ ਜ਼ਿੰਮੇਵਾਰ ਨਹੀਂ ਹਨ ਅਤੇ ਬਿਨਾਂ ਸ਼ੱਕ ਸਮਾਜ ਵਿਰੋਧੀ ਤੱਤਾਂ ਵਲੋਂ ਇਸ ਘਟਨਾ ਨੂੰ ਅੰਜਾਮ ਦਿਤਾ ਗਿਆ, ਜਿਨ੍ਹਾਂ ਨੇ ਟਰੈਕਟਰ ਰੈਲੀ ਵਿਚ ਘੁਸਪੈਠ ਕਰ ਲਈ ਸੀ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਨਿਰਪੱਖ ਜਾਂਚ ਕੀਤੀ ਜਾਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਗੁਨਾਹਗਾਰਾਂ ਨੂੰ ਸਜ਼ਾ ਮਿਲੇ ਅਤੇ ਅਸਲ ਕਿਸਾਨਾਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਜਾਂ ਬਦਨਾਮ ਨਾ ਕੀਤਾ ਜਾਵੇ |
  ਰਾਹੁਲ ਗਾਂਧੀ ਉਪਰ ਹਿੰਸਾ ਲਈ ਉਕਸਾਉਣ ਦੇ ਲਾਏ ਦੋਸ਼ਾਂ ਲਈ ਕੇਂਦਰੀ ਮੰਤਰੀ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ,''ਕੀ ਕਾਂਗਰਸੀ ਨੇਤਾ ਨੇ ਕਿਸੇ ਨੂੰ ਲਾਲ ਕਿਲ੍ਹੇ 'ਤੇ ਚੜ੍ਹਨ ਲਈ ਕਿਹਾ ਸੀ? ਉਨ੍ਹਾਂ ਨੇ ਅਜਿਹਾ ਨਹੀਂ ਕੀਤਾ | ਸਗੋਂ ਭਾਜਪਾ ਅਤੇ ਆਪ ਦੇ ਲੋਕ ਸਨ ਜਿਨ੍ਹਾਂ ਨੇ ਇਹ ਸੱਭ ਕੁੱਝ ਕੀਤਾ |'' 
  ਕੇਂਦਰੀ ਮੰਤਰੀ ਵਲੋਂ ਪੰਜਾਬ ਸਰਕਾਰ ਉਪਰ ਟਰੈਕਟਰ ਰੈਲੀ ਵਿਚ ਕਿਸਾਨਾਂ ਨੂੰ ਰੋਕਣ 'ਚ ਨਾਕਾਮ ਰਹਿਣ ਬਾਰੇ ਦਿਤੇ ਬਿਆਨ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ,''ਸ਼ਾਂਤਮਈ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦੇ ਅਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਲਈ ਕੌਮੀ ਰਾਜਧਾਨੀ ਵਿਚ ਜਾਣ ਤੋਂ ਮੈਂ ਕਿਵੇਂ ਰੋਕ ਸਕਦਾ ਹਾਂ?'' ਮੁੱਖ ਮੰਤਰੀ ਨੇ ਕਿਹਾ ਕਿ ਟਰੈਕਟਰ ਰੈਲੀ ਦੀ ਅਧਿਕਾਰਤ ਤੌਰ 'ਤੇ ਇਜਾਜ਼ਤ ਦਿੱਲੀ ਪੁਲੀਸ ਵਲੋਂ ਦਿਤੀ ਗਈ ਸੀ ਜਿਸ ਕਰ ਕੇ ਪੰਜਾਬ ਸਰਕਾਰ ਵਲੋਂ ਰੈਲੀ ਵਿਚ ਜਾਣ ਤੋਂ ਕਿਸਾਨਾਂ ਨੂੰ ਰੋਕ ਲੈਣ ਦਾ ਕੋਈ ਕਾਰਨ ਹੀ ਨਹੀਂ ਬਣਦਾ |
  ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦੇ ਜਾਣ ਉਪਰ ਰੋਕ ਸੀ ਤਾਂ ਫੇਰ ਕੇਂਦਰ ਸਰਕਾਰ, ਜਿਸ ਦਾ ਜਾਵੇੜਕਰ ਵੀ ਹਿੱਸਾ ਹਨ, ਨੂੰ ਕਿਸਾਨਾਂ ਨੂੰ ਰਸਤੇ ਵਿਚ ਰੋਕਣ ਲਈ ਹਰਿਆਣਾ ਦੇ ਅਪਣੇ ਭਾਜimageimageਪਾਈ ਮੁੱਖ ਮੰਤਰੀ ਨੂੰ ਨਿਰਦੇਸ਼ ਦਿਤੇ ਜਾਣੇ ਚਾਹੀਦੇ ਸਨ |
  ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਇਨ੍ਹਾਂ ਸਾਰੇ ਮਹੀਨਿਆਂ ਦੌਰਾਨ ਜਦੋਂ ਪੰਜਾਬ ਵਿੱਚ ਕਿਸਾਨਾਂ ਨੇ ਰੇਲਵੇ ਟਰੈਕ ਰੋਕੇ ਸਨ ਤਾਂ ਉਨ੍ਹਾਂ (ਮੁੱਖ ਮੰਤਰੀ) ਨੇ ਪ੍ਰਧਾਨ ਮੰਤਰੀ ਅਤੇ ਮੰਤਰੀਆਂ ਸਮੇਤ ਕੇਂਦਰੀ ਲੀਡਰਸ਼ਿਪ ਤਕ ਵਾਰ-ਵਾਰ ਪਹੁੰਚ ਕਰ ਕੇ ਉਨ੍ਹਾਂ ਨੂੰ ਸੰਕਟ ਵਿਚ ਦਖ਼ਲ ਦੇ ਕੇ ਇਸ ਨੂੰ ਸੁਲਝਾਉਣ ਲਈ ਆਖਿਆ ਸੀ | ਉਨ੍ਹਾਂ ਕਿਹਾ,''ਪਰ ਕਿਸੇ ਨੇ ਵੀ ਸਾਡੀ ਪ੍ਰਵਾਹ ਨਹੀਂ ਕੀਤੀ | ਨਾ ਤਾਂ ਮੇਰੀ ਗੱਲ ਸੁਣੀ ਗਈ ਅਤੇ ਨਾ ਹੀ ਅੰਦੋਲਨਕਾਰੀ ਕਿਸਾਨਾਂ ਦੀ ਜੋ ਅਪਣੀ ਹੋਂਦ ਦੀ ਲੜਾਈ ਲੜ ਰਹੇ ਹਨ |''

SHARE ARTICLE

ਏਜੰਸੀ

Advertisement

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM
Advertisement