ਲਾਲ ਕਿਲ੍ਹੇ 'ਚ ਦਾਖ਼ਲ ਹੋਏ ਪ੍ਰਦਰਸ਼ਨਕਾਰੀ ਭਾਜਪਾ ਏਜੰਟ: ਚਿਦੰਬਰਮ
Published : Jan 29, 2021, 12:23 am IST
Updated : Jan 29, 2021, 12:24 am IST
SHARE ARTICLE
image
image

ਲਾਲ ਕਿਲ੍ਹੇ 'ਚ ਦਾਖ਼ਲ ਹੋਏ ਪ੍ਰਦਰਸ਼ਨਕਾਰੀ ਭਾਜਪਾ ਏਜੰਟ: ਚਿਦੰਬਰਮ


ਦਿੱਲੀ ਹਿੰਸਾ ਲਈ ਕਾਂਗਰਸ ਨੇ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਕੀਤੀ ਮੰਗ 

ਨਵੀਂ ਦਿੱਲੀ, 28 ਜਨਵਰੀ: ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਹੋਈ ਹਿੰਸਾ ਲਈ ਕਾਂਗਰਸ ਨੇ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ | ਸੀਨੀਅਰ ਕਾਂਗਰਸ ਆਗੂ ਪੀ ਚਿਦੰਬਰਮ ਨੇ ਕਿਹਾ ਕਿ ਇਸ ਘਟਨਾ ਲਈ ਸਿੱਧੇ ਤੌਰ 'ਤੇ ਅਮਿਤ ਸ਼ਾਹ ਜ਼ਿੰਮੇਵਾਰ ਹੈ | ਉਹਨਾਂ ਕਿਹਾ ਕਿ ਲਾਲ ਕਿਲ੍ਹੇ ਵਿਚ ਦਾਖ਼ਲ ਹੋਏ ਪ੍ਰਦਰਸ਼ਨਕਾਰੀ ਭਾਜਪਾ ਦੇ ਏਜੰਟ ਸਨ | ਇਸ ਲਈ ਹਿੰਸਾ ਲਈ ਅਮਿਤ ਸ਼ਾਹ ਜ਼ਿੰਮੇਵਾਰ ਹੈ | ਕਾਂਗਰਸ ਆਗੂ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ |
ਪ੍ਰਕਾਸ਼ ਜਾਵੇਡਕਰ ਵਲੋਂ ਕਾਂਗਰਸ ਦੇ ਸਾਬਕਾ ਪ੍ਰਧਾਨ ਨੂੰ ਇਸ ਘਟਨਾ ਲਈ ਜ਼ਿੰਮੇਵਾਰ ਠਹਿਰਾਉਣ ਦੀ ਗੱਲ 'ਤੇ 
ਚਿਦੰਬਰਮ ਨੇ ਕਿਹਾ ਕਿ 'ਪ੍ਰਸਾਰਣ ਮੰਤਰੀ ਨੂੰ ਗ਼ਲਤ ਜਾਣਕਾਰੀ ਨੂੰ' ਗੰਭੀਰਤਾ ਨਾਲ ਲੈਣ ਦੀ ਲੋੜ ਹੈ | 
ਦਸਣਯੋਗ ਹੈ ਕਿ ਬੀਤੇ ਦਿਨ ਪ੍ਰਕਾਸ਼ ਜਾਵੇਡਕਰ ਨੇ ਕਿਹਾ ਸੀ ਕਿ ਕਲ ਦਿੱਲੀ ਵਿਚ ਜਿਸ ਤਰ੍ਹਾਂ ਹਿੰਸਾ ਹੋਈ ਉਸ ਦੀ ਜਿੰਨੀ ਨਿੰਦਾ ਕੀਤੀ ਜਾਵੇ, ਉਹ ਘੱਟ ਹੈ | ਜਿਨ੍ਹਾਂ ਨੇ ਉਕਸਾਇਆ, ਉਹਨਾਂ ਸਾਰਿਆਂ 'ਤੇ ਕਾਰਵਾਈ ਹੋਣੀ ਚਾਹੀਦੀ ਹੈ | ਕੇਂਦਰੀ ਮੰਤਰੀ ਨੇ ਕਿਹਾ ਕਿ ਲਾਲ ਕਿਲ੍ਹੇ 'ਤੇ ਤਿਰੰਗੇ ਦਾ ਅਪਮਾਨ ਹੋਇਆ ਹੈ, ਇਹ ਅਪਮਾਨ ਹਿੰਦੁਸਤਾਨ ਸਹਿਣ ਨਹੀਂ ਕਰੇਗਾ | ਪ੍ਰਕਾਸ਼ ਜਾਵੇਡਕਰ ਨੇ ਕਿਹਾ ਸੀ ਕਿ ਕਾਂਗਰਸ ਨੇ ਲਗਾਤਾਰ ਕਿਸਾਨਾਂ ਨੂੰ ਉਕਸਾਉਣ ਦਾ ਕੰਮ ਕੀਤਾ ਹੈ | 
ਇਸ ਤੋਂ ਬਾਅਦ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਵੀ ਦਿੱਲੀ ਹਿੰਸਾ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜ਼ਿੰਮੇਵਾਰ ਠਹਿਰਾਇਆ | ਉਹਨਾਂ ਕਿਹਾ ਕਿ ਪੀਐਮ ਮੋਦੀ ਨੂੰ ਅimageimageਮਿਤ ਸ਼ਾਹ ਨੂੰ ਬਰਖ਼ਾਸਤ ਕਰਨਾ ਚਾਹੀਦਾ ਹੈ | (ਏਜੰਸੀ)

SHARE ARTICLE

ਏਜੰਸੀ

Advertisement

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM

ਕੰਧ ਟੱਪ ਕੇ ਲੱਗਿਆ ਸੀ ਭੱਜਣ,ਖੜ੍ਹ ਖੜ੍ਹ ਦੇਖ ਰਿਹਾ ਸਾਰਾ ਪਿੰਡ,ਹੋ ਗਿਆ ਹੰਗਾਮਾ

20 Feb 2026 1:31 PM

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM
Advertisement