
ਦਿੱਲੀ ਦੀਆਂ ਸਰਹੱਦਾਂ 'ਤੇ ਸਖ਼ਤ ਸੁਰੱਖਿਆ ਪ੍ਰਬੰਧ, ਪੁਲਿਸ ਬਲਾਂ ਦੀ ਭਾਰੀ ਤਾਇਨਾਤੀ
ਰਾਸ਼ਟਰੀ ਰਾਜਧਾਨੀ ਵਿਚ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਵੀਰਵਾਰ ਨੂੰ ਦਿੱਲੀ ਦੀਆਂ ਸਰਹੱਦਾਂ 'ਤੇ ਪੁਲਿਸ ਬਲਾਂ ਦੀ ਭਾਰੀ ਤਾਇਨਾਤੀ ਹੈ | ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ | ਉਨ੍ਹਾਂ ਕਿਹਾ ਕਿ ਲਾਲ ਕਿਲ੍ਹੇ 'ਤੇ ਸੁਰੱਖਿਆ ਕਰਮਚਾਰੀ ਵੀ ਤਾਇਨਾਤ ਕੀਤੇ ਗਏ ਹਨ | ਕਿਸਾਨ ਜਥੇਬੰਦੀਆਂ ਦੀ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਦੇ ਹੱਕ ਵਿਚ ਮੰਗਲਵਾਰ ਨੂੰ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨਾਂ ਨੇ ਟਰੈਕਟਰ ਪਰੇਡ ਕੱਢੀ ਸੀ |
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਈ ਥਾਵਾਂ 'ਤੇ
ਪੁਲਿਸ ਦੀਆਂ ਰੁਕਾਵਟਾਂ ਨੂੰ ਤੋੜ ਦਿਤਾ | ਪੁਲਿਸ ਨਾਲ ਝੜਪ ਤੇ ਵਾਹਨਾਂ ਦੀ ਭੰਨਤੋੜ ਕੀਤੀ ਅਤੇ ਲਾਲ ਕਿਲ੍ਹੇ 'ਤੇ ਧਾਰਮਕ ਝੰਡਾ ਲਹਿਰਾਇਆ ਸੀ | ਦਿੱਲੀ ਪੁਲਿਸ ਨੇ ਬੁਧਵਾਰ ਨੂੰ ਇਸ ਸਬੰਧ ਵਿਚ 25 ਅਪਰਾਧਕ ਕੇਸ ਦਰਜ ਕੀਤੇ ਸਨ | ਇਸ ਹਿੰਸਾ ਵਿਚ 394 ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਅਤੇ 30 ਪੁਲਿਸ ਵਾਹਨ ਵੀ ਨੁਕਸਾਨੇ ਗਏ ਸਨ | (ਪੀਟੀਆimageਈ)