
ਗਣਤੰਤਰ ਦਿਵਸ 'ਤੇ ਹਿੰਸਾ: ਦਿੱਲੀ ਪੁਲਿਸ ਨੇ 20 ਕਿਸਾਨ ਆਗੂਆਂ ਨੂੰ ਨੋਟਿਸ ਕੀਤੇ ਜਾਰੀ
ਨਵੀਂ ਦਿੱਲੀ, 28 ਜਨਵਰੀ : ਦਿੱਲੀ ਪੁਲਿਸ ਨੇ ਕਿਸਾਨਾਂ ਦੇ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਯੋਗੇਂਦਰ ਯਾਦਵ ਅਤੇ ਬਲਬੀਰ ਸਿੰਘ ਰਾਜੇਵਾਲ ਸਣੇ 20 ਕਿਸਾਨ ਆਗੂਆਂ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਪੁਛਿਆ ਹੈ ਕਿ ਉਨ੍ਹਾਂ ਵਿਰੁਧ ਕਾਨੂੰਨੀ ਕਾਰਵਾਈ ਕਿਉਾ ਨਾ ਕੀਤੀ ਜਾਵੇ | ਅਧਿਕਾਰੀਆਂ ਨੇ ਵੀਰਵਾਰ ਨੂੰ ਇਸ ਬਾਰੇ ਦਸਿਆ |
ਇਕ ਅਧਿਕਾਰੀ ਨੇ ਦਸਿਆ ਕਿ ਪੁਲਿਸ ਨੇ ਇਨ੍ਹਾਂ ਕਿਸਾਨ ਆਗੂਆਂ ਨੂੰ ਤਿੰਨ ਦਿਨਾਂ ਵਿਚ ਅਪਣੇ ਜਵਾਬ ਦੇਣ ਲਈ ਕਿਹਾ ਹੈ | ਉਨ੍ਹਾਂ ਕਿਹਾ ਕਿ ਇਹ ਨੋਟਿਸ ਕਿਸਾਨ ਆਗੂਆਂ ਨੂੰ ਜਾਰੀ ਕੀਤਾ ਗਿਆ ਹੈ, ਕਿਉਾਕਿ ਉਨ੍ਹਾਂ ਨੇ ਮੰਗਲਵਾਰ ਨੂੰ ਟਰੈਕਟਰ ਪਰੇਡ
ਲਈ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ |
ਬੁਧਵਾਰ ਨੂੰ ਦਿੱਲੀ ਪੁਲਿਸ ਦੀ ਕਾਰਵਾਈ ਤੋਂ ਇਕ ਦਿਨ ਪਹਿਲਾਂ, ਦਿੱਲੀ ਪੁਲਿਸ ਕਮਿਸ਼ਨਰ ਐਸ ਐਨ ਸ੍ਰੀਵਾਸਤਵ ਨੇ ਦੋਸ਼ ਲਾਇਆ ਕਿ 26 ਜਨਵਰੀ ਦੀ ਹਿੰਸਾ ਵਿਚ ਕਿਸਾਨ ਆਗੂ ਸ਼ਾਮਲ ਸਨ ਅਤੇ ਚੇਤਾਵਨੀ ਦਿਤੀ ਸੀ ਕਿ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ |
ਅਧਿਕਾਰੀ ਨੇ ਦਸਿਆ ਕਿ ਅਸੀਂ ਯੋਗੇਂਦਰ ਯਾਦਵ ਸਣੇ 20 ਕਿਸਾਨ ਆਗੂਆਂ ਨੂੰ ਨੋਟਿਸ ਜਾਰੀ ਕੀਤੇ ਹਨ | ਇਨ੍ਹਾਂ ਸਾਰਿਆਂ ਤੋਂ ਤਿੰਨ ਦਿਨਾਂ ਵਿਚ ਜਵਾਬ ਮੰਗਿਆ ਗਿਆ ਹੈ | ਪੁਲਿਸ ਨੇ ਬੁਧਵਾਰ ਨੂੰ ਇਕ ਹੋਰ ਕਿਸਾਨ ਆਗੂ ਦਰਸ਼ਨਪਾਲ ਨੂੰ ਇਕ ਨੋਟਿਸ ਜਾਰੀ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ਵਿਚ ਭੰਨਤੋੜ ਕਰਨਾ ਸਭ ਤੋਂ ਨਿੰਦਣਯੋਗ ਅਤੇ ਦੇਸ਼ ਵਿਰੋਧੀ ਕਾਰਵਾਈ ਹੈ |
ਇਸ ਦੌਰਾਨ, ਗਣਤੰਤਰ ਦਿਵਸ 'ਤੇ ਹਿੰਸਾ ਦੇ ਮਾਮਲੇ ਵਿਚ ਦਰਜ ਐਫ਼ਆਈਆਰਜ਼ ਵਿਚ ਨਾਮਜ਼ਦ ਕਿਸਾਨ ਆਗੂਆਂ ਵਿਰੁਧ ਦਿੱਲੀ ਪੁਲਿਸ 'ਲੁੱਕ ਆਊਟ' ਸਰਕੂਲਰ ਜਾਰੀ ਕਰੇਗੀ |
ਅਧਿਕਾਰੀਆਂ ਨੇ ਕਿਹਾ ਕਿ ਪਰਚੇ ਵਿਚ ਨਾਮਜ਼ਦ ਕੀਤੇ ਕਿਸਾਨ ਆਗੂਆਂ ਨੂੰ ਉਨ੍ਹਾਂ ਦੇ ਪਾਸਪੋਰਟ ਸੌਾਪਣ ਲਈ ਕਿਹਾ ਜਾਵੇਗਾ |
ਗ੍ਰਹਿ ਮੰਤਰਾਲੇ ਦੇ ਇਕ ਅਧਿਕਾਰੀ ਨੇ imageਦਸਿਆ ਕਿ ਇਹ ਫ਼ੈਸਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੰਗਲਵਾਰ ਤੋਂ ਬਾਅਦ ਹੋਈਆਂ ਕਈ ਮੀਟਿੰਗਾਂ ਤੋਂ ਬਾਅਦ ਲਿਆ ਗਿਆ ਹੈ | ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ਵਿਚ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਹਿੰਸਾ ਹੋਈ ਸੀ | (ਪੀਟੀਆਈ)