
ਫੈਕਟਰੀ ਮਾਲਕ ਨੇ ਦੱਸਿਆ ਕਿ ਅੱਗ ਲੱਗਣ ਨਾਲ ਉਸ ਦਾ ਕਰੀਬ 15-20 ਲੱਖ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ।
ਬਰਨਾਲਾ - ਬਰਨਾਲਾ ਦੇ ਪ੍ਰਵਾਹੀ ਰੋਡ 'ਤੇ ਇਕ ਗੱਤਾ ਫ਼ੈਕਟਰੀ ਵਿਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਜਿਸ ਨਾਲ ਫ਼ੈਕਟਰੀ ਮਾਲਕਾਂ ਨੂੰ ਭਾਰੀ ਨੁਕਸਾਨ ਹੋਇਆ ਹੈ ਕਿਉਂਕਿ ਉੱਥੇ ਪਿਆ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਵਲੋਂ ਅੱਗ ਉੱਪਰ ਕਾਬੂ ਪਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਫੈਕਟਰੀ ਮਾਲਕ ਨਰਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਫੈਕਟਰੀ ਵਿਚ ਰੀਲਾਂ ਬਣਾਉਣ ਵਾਲੇ ਪੇਪਰ ਕੋਨ ਬਣਦੇ ਹਨ।
ਉਹਨਾਂ ਨੇ ਦੱਸਿਆ ਕਿ ਗੁਆਂਢੀਆਂ ਨੇ ਸੂਚਨਾ ਦਿੱਤੀ ਕਿ ਫੈਕਟਰੀ ਨੂੰ ਅੱਗ ਲੱਗੀ ਹੋਈ ਹੈ ਤਾਂ ਉਸ ਨੇ ਤੁਰੰਤ ਫਾਇਰ ਬ੍ਰਿਗੇਡ ਬਰਨਾਲਾ ਤੇ ਟ੍ਰਾਈਡੈਂਟ ਫੈਕਟਰੀ ਵਿਖੇ ਸੂਚਨਾ ਦਿੱਤੀ। ਸੂਚਨਾ ਮਿਲਦਿਆਂ ਹੀ ਫਾਇਰ ਅਫ਼ਸਰ ਅਮਰਿੰਦਰ ਸਿੰਘ ਸੰਧੂ ਸਾਥੀਆਂ ਸਮੇਤ ਮੌਕੇ 'ਤੇ ਪੁੱਜੇ, ਜਿਨ੍ਹਾਂ ਨੇ ਅੱਗ ਬੁਝਾਉਣੀ ਸ਼ੁਰੂ ਕੀਤੀ। ਫੈਕਟਰੀ ਮਾਲਕ ਨੇ ਦੱਸਿਆ ਕਿ ਅੱਗ ਲੱਗਣ ਨਾਲ ਉਸ ਦਾ ਕਰੀਬ 15-20 ਲੱਖ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ।