ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੂਬੇ 'ਚੋਂ ਜ਼ਬਤ ਹੋਈਆਂ 100 ਕਰੋੜ ਦੀਆਂ ਵਸਤਾਂ: ਡਾ. ਐਸ. ਕਰੁਣਾ ਰਾਜੂ
Published : Jan 29, 2022, 6:14 pm IST
Updated : Jan 29, 2022, 6:14 pm IST
SHARE ARTICLE
Dr. S Karuna Raju
Dr. S Karuna Raju

ਨਿਗਰਾਨ ਟੀਮਾਂ ਨੇ 7.43 ਕਰੋੜ ਰੁਪਏ ਦੀ 17.61 ਲੱਖ ਲੀਟਰ ਸ਼ਰਾਬ ਕੀਤੀ ਜ਼ਬਤ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 28 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 100 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 7.43 ਕਰੋੜ ਰੁਪਏ ਦੀ 17.61 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 74.64  ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 16.73 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

Karuna RajuKaruna Raju

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1176 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2727 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1808 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 621 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

Elections Elections

ਉਹਨਾਂ ਦੱਸਿਆ ਕਿ ਗ਼ੈਰ ਜ਼ਮਾਨਤੀ ਵਾਰੰਟਾਂ ਦੇ 2564 ਕੇਸਾਂ 'ਤੇ ਕਾਰਵਾਈ  ਕੀਤੀ ਜਾ ਚੁੱਕੀ ਹੈ ਜਦਕਿ 106 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 13549 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 375548 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 61 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM
Advertisement