ਜਾਣਬੁੱਝ ਕੇ ਦੂਜੀ ਕੋਰੋਨਾ ਖ਼ੁਰਾਕ ਤੋਂ ਖੁੰਝਣ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੀ ਚਿਤਾਵਨੀ
Published : Jan 29, 2022, 5:11 pm IST
Updated : Jan 29, 2022, 5:11 pm IST
SHARE ARTICLE
DC Varinder Kumar Sharma
DC Varinder Kumar Sharma

- ਨਿਯਮਾਂ ਅਨੁਸਾਰ ਸੰਪੂਰਨ ਟੀਕਾਕਰਨ ਵਾਲੇ ਹੀ ਘਰੋਂ ਬਾਹਰ ਜਾ ਸਕਦੇ ਹਨ - ਵਰਿੰਦਰ ਕੁਮਾਰ ਸ਼ਰਮਾ

- ਬਿਨ੍ਹਾਂ ਟੀਕਾਕਰਣ ਵਾਲੇ ਵਿਅਕਤੀਆਂ ਖ਼ਿਲਾਫ਼ ਬਾਜ਼ਾਰਾਂ, ਮੈਰਿਜ ਪੈਲੇਸਾਂ, ਮਾਲਜ਼, ਹੋਟਲਾਂ, ਜਿੰਮਾਂ, ਰੈਸਟੋਰੈਂਟਾਂ ਆਦਿ ਵਿੱਚ ਘੁੰਮਣ 'ਤੇ ਕੀਤੀ ਜਾਵੇਗੀ ਸਖ਼ਤ ਕਾਰਵਾਈ

-ਜਨਵਰੀ 'ਚ 81 ਕੋਵਿਡ ਮੌਤਾਂ 'ਚੋਂ, 80% ਪੀੜਤਾਂ ਦਾ ਜਾਂ ਤਾਂ ਟੀਕਾਕਰਨ ਨਹੀਂ ਹੋਇਆਂ ਜਾਂ ਦੂਜੀ ਖ਼ੁਰਾਕ ਤੋਂ ਸਨ ਖੁੰਝੇ

- ਲੁਧਿਆਣਾ 'ਚ ਹਾਲੇ 10 ਲੱਖ ਦੇ ਕਰੀਬ ਵਿਅਕਤੀ ਆਪਣੀ ਦੂਜੀ ਡੋਜ਼ ਲੈਣ ਤੋਂ ਵਾਂਝੇ

- ਮੈਗਾ ਟੀਕਾਕਰਨ ਮੁਹਿੰਮ ਭਲਕੇ, ਵੱਧ ਤੋਂ ਵੱਧ ਲੋਕ ਲੈਣ ਇਸ ਦਾ ਲਾਹਾ

ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਕੋਵਿਡ-19 ਵੈਕਸੀਨ ਦੀ ਦੂਜੀ ਖ਼ੁਰਾਕ ਜਾਣਬੁੱਝ ਕੇ ਖੁੰਝਾਉਣ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਅੱਜ ਜਾਰੀ ਇੱਕ ਵੀਡੀਓ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਸਿਵਲ ਸਰਜਨ ਡਾ.ਐਸ.ਪੀ. ਸਿੰਘ ਨਾਲ ਹੋਈ ਮੀਟਿੰਗ ਵਿੱਚ ਇਹ ਵਿਚਾਰ ਵਟਾਂਦਰਾ ਕੀਤਾ ਗਿਆ ਸੀ ਕਿ ਕੁਝ ਵਿਅਕਤੀ ਵਾਰ-ਵਾਰ ਟੀਕਾਕਰਨ ਸਬੰਧੀ ਸਾਡੀਆਂ ਲਗਾਤਾਰ ਅਪੀਲਾਂ ਵੱਲ ਧਿਆਨ ਨਹੀਂ ਦੇ ਰਹੇ ਹਨ।

Corona VirusCorona Virus

ਉਨ੍ਹਾਂ ਕਿਹਾ ਕਿ ਇੱਕ ਪਾਸੇ ਜਿੱਥੇ 102% ਯੋਗ ਲਾਭਪਾਤਰੀਆਂ ਨੂੰ ਪਹਿਲੀ ਡੋਜ਼ ਲਈ ਹੈ, ਉੱਥੇ ਸਿਰਫ਼ 64%  ਵਿਅਕਤੀਆਂ ਨੂੰ ਹੀ ਦੂਜੀ ਡੋਜ਼ ਮਿਲੀ ਹੈ, ਜਿਸ ਦਾ ਮਤਲਬ ਹੈ ਕਿ 36%  (ਲਗਭਗ 10 ਲੱਖ ਵਿਅਕਤੀਆਂ) ਦਾ ਅਜੇ ਪੂਰੀ ਤਰ੍ਹਾਂ ਟੀਕਾਕਰਨ ਹੋਣਾ ਬਾਕੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਟੀਕਾਕਰਨ ਕਰਵਾਉਣ, ਨਹੀਂ ਤਾਂ ਨਾ ਸਿਰਫ਼ ਆਪਣੇ ਲਈ, ਸਗੋਂ ਉਨ੍ਹਾਂ ਦੇ ਪਰਿਵਾਰਾਂ ਲਈ ਵੀ ਖ਼ਤਰਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਾਲ ਜਨਵਰੀ ਵਿੱਚ ਹੋਈਆਂ 81 ਕੋਵਿਡ ਮੌਤਾਂ ਵਿੱਚੋਂ 80% ਪੀੜਤਾਂ ਦਾ ਜਾਂ ਤਾਂ ਟੀਕਾਕਰਨ ਨਹੀਂ ਹੋਇਆ ਸੀ ਜਾਂ ਉਨ੍ਹਾਂ ਦੀ ਦੂਜੀ ਡੋਜ਼ ਖੁੰਝ ਗਈ ਸੀ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕੋਵਿਡ ਸਬੰਧੀ ਸਰਕਾਰੀ ਹਦਾਇਤਾਂ ਅਨੁਸਾਰ ਸਿਰਫ਼ ਸੰਪੂਰਨ ਟੀਕਾਕਰਨ ਵਾਲੇ ਵਿਅਕਤੀ ਹੀ ਘਰਾਂ ਤੋਂ ਬਾਹਰ ਜਾ ਸਕਦੇ ਹਨ ਅਤੇ ਪੁਲਿਸ ਵੱਲੋਂ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ ਜੇਕਰ ਅਜਿਹੇ ਅਣਪਛਾਤੇ ਵਿਅਕਤੀ ਬਾਜ਼ਾਰਾਂ, ਮੈਰਿਜ ਪੈਲੇਸਾਂ, ਮਾਲਾਂ, ਹੋਟਲਾਂ, ਜਿੰਮਾਂ, ਰੈਸਟੋਰੈਂਟਾਂ ਜਾਂ ਹੋਰ ਕਿਤੇ ਵੀ ਘੁੰਮਦੇ ਪਾਏ ਜਾਂਦੇ ਹਨ ਅਤੇ ਜੇਕਰ ਕੋਈ ਵਿਅਕਤੀ ਜਾਣਬੁੱਝ ਕੇ ਦੂਜੀ ਖੁਰਾਕ ਖੁੰਝਾਉਂਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸਮਾਜ ਦੇ ਹਿੱਤ ਵਿੱਚ ਪੁਲਿਸ ਅਜਿਹੇ ਸਾਰੇ ਵਿਅਕਤੀਆਂ ਨੂੰ ਘਰਾਂ ਤੋਂ ਬਾਹਰ ਨਹੀਂ ਨਿਕਲਣ ਦੇਵੇਗੀ।

Corona VaccineCorona Vaccine

ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਸਰਕਾਰੀ ਅਧਿਕਾਰੀਆਂ ਲਈ ਪਹਿਲਾਂ ਹੀ ਨਿਰਦੇਸ਼ ਹਨ ਕਿ ਪੂਰੀ ਤਰ੍ਹਾਂ ਟੀਕਾਕਰਨ ਵਾਲੇ ਕਰਮਚਾਰੀਆਂ ਨੂੰ ਹੀ ਤਨਖ਼ਾਹ ਮਿਲੇਗੀ। ਉਨ੍ਹਾਂ ਕਿਹਾ ਕਿ ਉਹ ਉਦਯੋਗਪਤੀਆਂ ਨਾਲ ਵੀ ਗੱਲ ਕਰਨਗੇ ਕਿ ਉਹ ਬਿਨ੍ਹਾਂ ਟੀਕਾਕਰਨ ਵਾਲੇ ਸਟਾਫ਼ ਨੂੰ ਤਨਖ਼ਾਹ ਜਾਰੀ ਨਾ ਕਰਨ ਕਿਉਂਕਿ ਜੇਕਰ ਅਸੀਂ ਕੋਵਿਡ ਮੁਕਤ ਸਮਾਜ ਬਣਾਉਣਾ ਚਾਹੁੰਦੇ ਹਾਂ ਤਾਂ ਸਾਰੇ ਵਿਅਕਤੀਆਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਭਲਕੇ (30 ਜਨਵਰੀ, 2022) ਨੂੰ ਇੱਕ ਮੈਗਾ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਸਾਰੇ ਯੋਗ ਵਿਅਕਤੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਵੱਧ ਚੜ੍ਹ ਕੇ ਅੱਗੇ ਆਉਣ ਅਤੇ ਆਪਣੀ ਵੈਕਸੀਨ ਦੀ ਦੂਜੀ ਡੋਜ਼ ਲੈਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement