ਮਹਿਲਾ ਕਾਂਸਟੇਬਲ ਦਾ ਪੁਲਿਸ ਮੁਲਾਜ਼ਮ ਨੇ ਗੋਲੀ ਮਾਰ ਕੇ ਕੀਤਾ ਕਤਲ, ਮੁਲਾਜ਼ਮ ਨੇ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Published : Jan 29, 2023, 11:08 am IST
Updated : Jan 29, 2023, 11:09 am IST
SHARE ARTICLE
photo
photo

ਮਹਿਲਾ ਕਾਂਸਟੇਬਲ ਦਾ ਪੁਲਿਸ ਮੁਲਾਜ਼ਮ ਨੇ ਗੋਲੀ ਮਾਰ ਕੇ ਕੀਤਾ ਕਤਲ, ਮੁਲਾਜ਼ਮ ਨੇ ਖ਼ੁਦ ਵੀ ਕੀਤੀ ਖ਼ੁਦਕੁਸ਼ੀ

 

ਫਿਰੋਜ਼ਪੁਰ - ਸਰਹੱਦੀ ਸ਼ਹਿਰ ਫਿਰੋਜ਼ਪੁਰ ਵਿਖੇ ਇਕ ਮੰਦਭਾਗੀ ਘਟਨਾ ਵਾਪਰੀ ਹੈ, ਜਿੱਥੇ ਪੰਜਾਬ ਪੁਲਿਸ ਦੇ ਮੁਲਾਜ਼ਮ ਵੱਲੋਂ ਆਪਣੇ ਹੀ ਮਹਿਕਮੇ ਦੀ ਲੇਡੀ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਲੇਡੀ ਕਾਂਸਟੇਬਲ ਦਾ ਕਤਲ ਕਰਨ ਤੋਂ ਬਾਅਦ ਮੁਲਾਜ਼ਮ ਨੇ ਮੋਗਾ ਵਿਖੇ ਜਾ ਕੇ ਖੁਦ ਨੂੰ ਵੀ ਗੋਲੀ ਮਾਰ ਲਈ ਅਤੇ ਖ਼ੁਦਕਸ਼ੀ ਕਰ ਗਿਆ।

ਮ੍ਰਿਤਕਾਂ ਦੀ ਪਛਾਣ ਅਮਨਦੀਪ ਕੌਰ ਅਤੇ ਗੁਰਸੇਵਕ ਸਿੰਘ ਵਜੋਂ ਹੋਈ ਹੈ। ਲੇਡੀ ਕਾਂਸਟੇਬਲ ਅਮਨਦੀਪ ਕੌਰ ਜੋ ਥਾਣਾ ਕੈਂਟ ਫਿਰੋਜ਼ਪੁਰ ਵਿਖੇ ਡਿਊਟੀ ਕਰਦੀ ਸੀ, ਉਸ ਦਾ ਗੁਰਸੇਵਕ ਸਿੰਘ ਵਲੋਂ ਲੰਘੀ ਰਾਤ ਸ਼ੇਰ ਸ਼ਾਹ ਵਲੀ ਚੌਂਕ ਫਿਰੋਜ਼ਪੁਰ ਵਿਖੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।

ਇਹ ਖ਼ਬਰ ਵੀ ਪੜ੍ਹੋ: ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ ’ਤੇ ਲਗਾਏ ਗੰਭੀਰ ਇਲਜ਼ਾਮ

ਅਮਨਦੀਪ ਕੌਰ ਨੂੰ ਗੋਲੀਆਂ ਮਾਰਨ ਤੋਂ ਬਾਅਦ ਪੁਲਿਸ ਮੁਲਾਜ਼ਮ ਗੁਰਸੇਵਕ ਸਿੰਘ ਵੱਲੋਂ ਵੀ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਅਮਨਦੀਪ ਕੌਰ ਨੂੰ ਗੁਰਸੇਵਕ ਸਿੰਘ ਨੇ ਕਿਓਂ ਗੋਲੀ ਮਾਰੀ, ਇਸ ਦੇ ਕਾਰਨਾਂ ਦਾ ਹਾਲ਼ੇ ਤੱਕ ਪਤਾ ਨਹੀਂ ਲੱਗ ਸਕਿਆ। ਦੂਜੇ ਪਾਸੇ ਇਸ ਵਾਰਦਾਤ ਤੋਂ ਬਾਅਦ ਫਿਰੋਜਪੁਰ ਪੁਲਿਸ ਅਲਰਟ ‘ਤੇ ਹੈ ਅਤੇ ਉਹਨਾਂ ਵੱਲੋਂ ਕਤਲ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement