
ਨੌਜਵਾਨ ਤਿੰਨ ਸਾਲ ਪਹਿਲਾਂ ਗਿਆ ਸੀ ਇਟਲੀ
ਮਜੀਠਾ: ਪੰਜਾਬ ਵਿਚ ਹਰ ਦਿਨ ਨੌਜਵਾਨਾਂ ਦੀ ਨਸ਼ਿਆਂ ਦੀ ਓਵਰਡੋਜ਼ (Drug Overdose) ਨਾਲ ਮੌਤ ਹੋ ਜਾਣ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧਦਾ ਹੀ ਜਾ ਰਿਹਾ ਹੈ ਤੇ ਇਸਦੀ ਭੇਂਟ ਚੜ੍ਹ ਰਹੇ ਹਨ ਨੌਜਵਾਨ।
ਇਹ ਵੀ ਪੜ੍ਹੋ: ਪਾਕਿਸਤਾਨ: ਮਹਿੰਗਾਈ ਨਾਲ ਜੂਝ ਰਹੇ ਲੋਕਾਂ ਲਈ ਇਕ ਹੋਰ ਵੱਡਾ ਝਟਕਾ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ
ਅਜਿਹਾ ਹੀ ਇਕ ਮਾਮਲਾ ਹਲਕਾ ਮਜੀਠਾ ਦੇ ਪੁਲਿਸ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਤੋਂ ਸਾਹਮਣੇ ਆਇਆ ਹੈ। ਇਥੇ ਨਸ਼ੇ ਦੇ ਟੀਕੇ ਦੀ ਵੱਧ ਮਾਤਰਾ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਕਵਰਮੀਤ ਸਿੰਘ ਸ਼ਾਹ ਪੁੱਤਰ ਰਮਿੰਦਰ ਸਿੰਘ ਸ਼ਾਹ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਪਾਕਿਸਤਾਨ, ਰਿਕਟਰ ਸਕੇਲ 'ਤੇ ਮਾਪੀ ਗਈ 6.3 ਤੀਬਰਤਾ
ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਚਚੇਰੇ ਭਰਾ ਨਵਦੀਪ ਸਿੰਘ ਸ਼ਾਹ ਨੇ ਦੱਸਿਆ ਕਿ ਮ੍ਰਿਤਕ ਤਿੰਨ ਸਾਲ ਪਹਿਲਾਂ ਇਟਲੀ ਗਿਆ ਸੀ ਫਿਰ ਕੁਝ ਸਮਾਂ ਪਹਿਲਾਂ ਵਿਦੇਸ਼ ਤੋ ਵਾਪਸ ਪਰਤ ਆਇਆ ਤੇ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ਾ ਕਰਨ ਲੱਗ ਪਿਆ, ਜਿਸ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਅੱਜ ਸਵੇਰੇ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਇਕ ਭੈਣ ਤੇ ਮਾਤਾ ਪਿਤਾ ਛੱਡ ਗਿਆ ਹੈ।