ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ ’ਤੇ ਲਗਾਏ ਗੰਭੀਰ ਇਲਜ਼ਾਮ
Published : Jan 29, 2023, 10:41 am IST
Updated : Jan 29, 2023, 10:49 am IST
SHARE ARTICLE
photo
photo

ਦਵਿੰਦਰ ਸਿੰਘ ਦੇ ਖ਼ਿਲਾਫ਼ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ 600 ਨਸ਼ੇ ਦੀਆਂ ਗੋਲ਼ੀਆਂ ਦੀ ਬਰਾਮਦਗੀ ਦੇ ਮਾਮਲੇ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ

 

ਪਟਿਆਲਾ - ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ ਨੇ ਜੇਲ੍ਹ ਪ੍ਰਸ਼ਾਸਨ ’ਤੇ ਗੰਭੀਰ ਦੋਸ਼ ਲਗਾਏ ਹਨ। ਮ੍ਰਿਤਕ ਦਵਿੰਦਰ ਸਿੰਘ  ਦੇ ਭਰਾ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਦਾ ਫੋਨ ਆਇਆ ਕਿ ਦਵਿੰਦਰ ਸਿੰਘ ਬੀਮਾਰ ਹੈ ਅਤੇ ਗੰਭੀਰ ਜ਼ਖ਼ਮੀ ਹੈ ਪਰ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਇਸ ਬਾਰੇ ਕੋਈ ਸੂਚਨਾ ਨਹੀਂ ਦਿੱਤੀ।

ਉਸ ਨੇ ਦੱਸਿਆ ਕਿ ਮ੍ਰਿਤਕ ਦਵਿੰਦਰ ਸਿੰਘ ਦੇ ਹੱਥ ’ਤੇ ਸਰਿੰਜਾਂ ਲੱਗੀਆਂ ਹੋਈਆਂ ਸਨ, ਜਿਸ ਤੋਂ ਸਾਫ਼ ਹੁੰਦਾ ਹੈ ਕਿ ਉਸ ਨੂੰ ਗੁਲੂਕੋਜ਼ ਲੱਗਿਆ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਦਾ ਫ਼ਰਜ਼ ਬਣਦਾ ਸੀ ਕਿ ਉਨ੍ਹਾਂ ਨੂੰ ਸੂਚਿਤ ਕਰਦੇ ਅਤੇ ਬੀਮਾਰ ਹੋਣ ਬਾਰੇ ਜਾਣਕਾਰੀ ਦਿੰਦੇ। ਦਵਿੰਦਰ ਸਿੰਘ ਨੂੰ ਦੋ ਪੁਲਿਸ ਮੁਲਾਜ਼ਮ ਸਵੇਰੇ ਐਂਬੂਲੈਂਸ ’ਚ ਉਸ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਲੈ ਕੇ ਆਏ ਅਤੇ ਇਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ।

ਦੂਜੇ ਪਾਸੇ ਦਵਿੰਦਰ ਸਿੰਘ ਨੂੰ ਹਸਪਤਾਲ ’ਚ ਲੈ ਕੇ ਆਉਣ ਵਾਲੇ ਪੁਲਿਸ ਮੁਲਾਜ਼ਮ ਤਰਸੇਮ ਲਾਲ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਡਿਊਟੀ ਸਵੇਰੇ 8 ਵਜੇ ਸ਼ੁਰੂ ਹੁੰਦੀ ਹੈ, ਜਦੋਂ ਉਹ ਆਏ ਤਾਂ ਉਨ੍ਹਾਂ ਨੇ ਦਵਿੰਦਰ ਸਿੰਘ ਨੂੰ ਹਸਪਤਾਲ ਲਿਜਾਣ ਲਈ ਕਿਹਾ। ਰਾਤ ਨੂੰ ਕੀ ਹੋਇਆ ਇਸ ਬਾਰੇ ਉਨ੍ਹਾਂ ਨੂੰ ਕੁਝ ਨਹੀਂ ਪਤਾ। ਇਥੇ ਇਹ ਦੱਸਣਯੋਗ ਹੈ ਕਿ ਦਵਿੰਦਰ ਸਿੰਘ ਦੇ ਖ਼ਿਲਾਫ਼ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ 600 ਨਸ਼ੇ ਦੀਆਂ ਗੋਲ਼ੀਆਂ ਦੀ ਬਰਾਮਦਗੀ ਦੇ ਮਾਮਲੇ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਸੀ।

ਇਹ ਖ਼ਬਰ ਵੀ ਪੜ੍ਹੋ: ਤਾਲਿਬਾਨ ਨੇ ਔਰਤਾਂ ’ਤੇ ਲਗਾਈ ਪਾਬੰਦੀ: ਹੁਣ ਯੂਨੀਵਰਸਿਟੀ ’ਚ ਮਹਿਲਾਵਾਂ ਨਹੀਂ ਦੇ ਸਕਣਗੀਆਂ ਦਾਖਲਾ ਪ੍ਰੀਖਿਆਵਾਂ

ਇਸ ਸਬੰਧ ’ਚ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਦਾ ਕਹਿਣਾ ਹੈ ਕਿ ਹਵਾਲਾਤੀ ਦਵਿੰਦਰ ਸਿੰਘ ਬੀਮਾਰ ਚੱਲ ਰਿਹਾ ਸੀ ਅਤੇ ਅੱਜ ਸਵੇਰੇ ਬੇਹੋਸ਼ ਹੋ ਗਿਆ। ਜਿਥੇ ਉਸ ਨੂੰ ਰਜਿੰਦਰਾ ਹਸਪਤਾਲ ’ਚ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜੇਲ੍ਹ ਪ੍ਰਸ਼ਾਸਨ ਵੱਲੋਂ ਕਿਸੇ ਤਰ੍ਹਾਂ ਦੀ ਕੋਈ ਅਣਗਹਿਲੀ ਨਹੀਂ ਕੀਤੀ ਗਈ ਅਤੇ ਨਾ ਹੀ ਇਲਾਜ ’ਚ ਕੋਈ ਕੁਤਾਹੀ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ- ਪਹਾੜੀ ਤੋਂ ਡਿੱਗੀ 60 ਯਾਤਰੀਆਂ ਨਾਲ ਭਰੀ ਬੱਸ, ਦਰਜਨਾਂ ਲੋਕਾਂ ਦੀ ਮੌਤ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement