ਖ਼ਬਰਾਂ |

ਤਾਜ਼ਾ |

ਕਰੀਬ 2.03 ਕਰੋੜ ਰੁਪਏ ਦੀ ਲਾਗਤ ਨਾਲ ਰੋਪੜ ਜ਼ਿਲ੍ਹੇ ਨੂੰ ਮਿਲੇਗੀ ਸੀਵਰੇਜ ਅਤੇ ਜਲ ਸਪਲਾਈ ਦੀ ਸਹੂਲਤ :ਡਾ. ਇੰਦਰਬੀਰ ਸਿੰਘ ਨਿੱਜਰ

By : KOMALJEET

Published : Jan 29, 2023, 6:36 pm IST
Updated : Jan 29, 2023, 6:36 pm IST
SHARE ARTICLE
Punjab News
Punjab News

ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼

ਚੰਡੀਗੜ੍ਹ : ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 2.03 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਰੋਡ ਨੰਗਲ ਵਿਖੇ ਜਲ ਸਪਲਾਈ ਅਤੇ ਸੀਵਰੇਜ ਲਾਈਨਾਂ ਵਿਛਾਉਣ ਅਤੇ ਐਨ.ਸੀ.ਸੀ. ਅਕੈਡਮੀ ਰੋਪੜ ਵਿਖੇ ਯੂ.ਪੀ.ਵੀ.ਸੀ. ਸੀਵਰੇਜ ਦੀਆਂ ਪਾਈਪਾਂ ਵਿਛਾਉਣ ਦਾ ਫੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ: ਚਾਕੂ ਮਾਰ ਕੇ ਪੁਲਿਸ ਮੁਲਾਜ਼ਮ ਨੂੰ ਕੀਤਾ ਜ਼ਖ਼ਮੀ, ਪੜ੍ਹੋ ਕਿਉਂ ਦਿੱਤਾ ਵਾਰਦਾਤ ਨੂੰ ਅੰਜਾਮ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਰੇਲਵੇ ਰੋਡ ਨੰਗਲ ਵਿਖੇ ਜਲ ਸਪਲਾਈ ਅਤੇ ਸੀਵਰੇਜ ਦੀਆਂ ਲਾਈਨਾਂ ਵਿਛਾਉਣ 'ਤੇ ਤਕਰੀਬਨ 1.73 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਐਨ.ਸੀ.ਸੀ ਅਕੈਡਮੀ ਰੋਪੜ ਵਿਖੇ ਯੂ.ਪੀ.ਵੀ.ਸੀ. ਸੀਵਰੇਜ ਪਾਈਪਾਂ ਵਿਛਾਉਣ 'ਤੇ  ਤਕਰੀਬਨ 30 ਲੱਖ ਰੁਪਏ ਖਰਚ ਕੀਤੇ ਜਾਣਗੇ।

ਇਹ ਵੀ ਪੜ੍ਹੋ: ਵਿਰੋਧ ਕਰਨ ਵਾਲੇ ਲੰਬੜਦਾਰ ਨੂੰ ਨਸ਼ਾ ਤਸਕਰਾਂ ਨੇ ਉਤਾਰਿਆ ਮੌਤ ਦੇ ਘਾਟ

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੁਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਇਨ੍ਹਾਂ ਕੰਮਾਂ ਲਈ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਮੰਤਰੀ ਨੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਨਿਰਦੇਸ਼ ਵੀ ਦਿੱਤੇ ਹਨ ਕਿ ਵਿਕਾਸ ਕੰਮਾਂ ਨੂੰ ਕਰਵਾਉਣ ਲਈ ਸਰਕਾਰ ਦੀਆਂ ਗਾਈਡਲਾਈਨਜ਼ ਦੀ ਇੰਨ-ਬਿੰਨ ਪਾਲਣਾ ਕਰਨੀ ਵੀ ਯਕੀਨੀ ਬਣਾਈ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM

CM Mann ਖਿਲਾਫ ਪੁਲਿਸ ਕੋਲ ਪਹੁੰਚੀ ਸ਼ਿਕਾਇਤ,ਮਾਣਹਾਨੀ ਨੋਟਿਸ ਤੋਂ ਬਾਅਦ ਭਾਜਪਾ ਨੇ ਦਿੱਤੀ ਅਰਜ਼ੀ

08 May 2026 2:56 PM

ਮੌਂਟਰੀਅਲ ਦੇ ਗੁਰਦੁਆਰਾ ਲਸਾਲ 'ਚ ਮੀਟਿੰਗ ਦੌਰਾਨ ਹੋਈ ਝੜਪ

08 May 2026 2:55 PM
Advertisement