ਪਟਿਆਲਾ: ਕੇਂਦਰੀ ਜੇਲ੍ਹ ਦਾ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ ਸਸਪੈਂਡ, ਕੈਦੀ ਨੇ ਪੈਸਿਆਂ ਦੀ ਮੰਗ ਕਰਨ ਦਾ ਲਾਇਆ ਸੀ ਇਲਜ਼ਾਮ
Published : Jan 29, 2023, 2:20 pm IST
Updated : Jan 29, 2023, 2:21 pm IST
SHARE ARTICLE
Patiala: Central Jail Assistant Superintendent Kamaljit Singh Suspended, Prisoner Accused of Demanding Money
Patiala: Central Jail Assistant Superintendent Kamaljit Singh Suspended, Prisoner Accused of Demanding Money

ਜਾਂਚ ਵਿੱਚ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ ਦੋਸ਼ੀ ਪਾਇਆ ਗਿਆ

 

ਪਟਿਆਲਾ - ਪੰਜਾਬ ਦੀ ਪਟਿਆਲਾ ਜੇਲ੍ਹ ਵਿੱਚ ਤਾਇਨਾਤ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਹੈ। ਇਕ ਕੈਦੀ ਨੇ ਦੋਸ਼ ਲਾਇਆ ਹੈ ਕਿ ਕਮਲਜੀਤ ਸਿੰਘ ਉਸ ਤੋਂ ਪੈਸੇ ਦੀ ਮੰਗ ਕਰ ਰਿਹਾ ਸੀ। ਪੈਸੇ ਨਾ ਦੇਣ ਕਾਰਨ ਉਸ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਸ਼ਿਕਾਇਤ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਵਿੱਚ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ ਦੋਸ਼ੀ ਪਾਇਆ ਗਿਆ। ਜਿਸ ਤੋਂ ਬਾਅਦ ਉਸ ਖਿਲਾਫ ਕਾਰਵਾਈ ਕਰਦੇ ਹੋਏ ਜੇਲ੍ਹ ਸੁਪਰਡੈਂਟ ਨੇ ਉਸ ਨੂੰ ਮੁਅੱਤਲ ਕਰ ਦਿੱਤਾ ਹੈ।

ਜੇਲ੍ਹ ਦੇ ਵਧੀਕ ਸੁਪਰਡੈਂਟ ਹਰਚਰਨ ਸਿੰਘ ਗਿੱਲ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਦੇ ਹੁਕਮ ਮਿਲਦਿਆਂ ਹੀ ਕਮਲਜੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਪੂਰੇ ਮਾਮਲੇ ਦੀ ਜਾਂਚ ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਕੀਤੀ ਹੈ, ਇਸ ਲਈ ਉਹ ਇਸ ਬਾਰੇ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕਰ ਸਕਦੇ।

ਜ਼ਿਕਰਯੋਗ ਹੈ ਕਿ ਇਹ ਉਹੀ ਜੇਲ੍ਹ ਹੈ ਜਿੱਥੇ ਨਵਜੋਤ ਸਿੰਘ ਸਿੱਧੂ ਕੈਦ ਹੈ। ਉਹ ਇੱਥੇ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement