ਧਰਤੀ ਹੇਠਲੇ ਪਾਣੀ ਦੀ ਸੰਭਾਲ 'ਤੇ ਸਰਕਾਰ ਦਾ ਫ਼ੈਸਲਾ, ਧਰਤੀ 'ਚੋਂ ਪਾਣੀ ਕੱਢਣ 'ਤੇ ਲੱਗੇਗਾ ਬਿੱਲ
Published : Jan 29, 2023, 9:23 am IST
Updated : Jan 29, 2023, 9:23 am IST
SHARE ARTICLE
 the bill will be imposed on extracting water from the ground
the bill will be imposed on extracting water from the ground

ਭੂਮੀਗਤ ਪਾਣੀ ਲਈ 1 ਫਰਵਰੀ 2023 ਤੋਂ ਚਾਰਜ ਲੱਗਣਗੇ।

 

ਚੰਡੀਗੜ੍ਹ - ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਨੇ ਭੂਮੀਗਤ ਪਾਣੀ ਦੀ ਨਿਕਾਸੀ ਅਤੇ ਸੰਭਾਲ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਅਥਾਰਟੀ ਦੇ ਬੁਲਾਰੇ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਰੀ ਨਿਰਦੇਸ਼ਾਂ ਵਿੱਚ ਖੇਤੀਬਾੜੀ, ਪੀਣ ਅਤੇ ਘਰੇਲੂ ਉਦੇਸ਼ਾਂ ਲਈ ਭੂਮੀਗਤ ਪਾਣੀ ਦੀ ਵਰਤੋਂ ਵਾਲਿਆਂ ਨੂੰ ਛੋਟ ਦਿੰਦਿਆਂ ਸ਼ਾਮਲ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰੀ ਜਲ ਸਪਲਾਈ ਸਕੀਮਾਂ, ਫੌਜੀ ਅਤੇ ਕੇਂਦਰੀ ਨੀਮ ਫੌਜੀ ਅਦਾਰਿਆਂ, ਸ਼ਹਿਰੀ ਸਥਾਨਕ ਸੰਸਥਾਵਾਂ, ਪੰਚਾਇਤੀ ਰਾਜ ਸੰਸਥਾਵਾਂ, ਕੈਂਟ ਬੋਰਡਾਂ, ਨਗਰ ਸੁਧਾਰ ਟਰੱਸਟ

Running out of waterwater

ਏਰੀਆ ਡਿਵੈਵਪਮੈਂਟ ਅਥਾਰਟੀਆਂ ਅਤੇ ਧਾਰਮਿਕ ਸਥਾਨਾਂ ਨੂੰ ਵੀ ਛੋਟ ਦਿੱਤੀ ਗਈ ਹੈ। ਇਸ ਵਿੱਚ 300 ਕਿਊਬਿਕ ਮੀਟਰ ਪ੍ਰਤੀ ਮਹੀਨਾ ਤੋਂ ਘੱਟ ਜ਼ਮੀਨੀ ਪਾਣੀ ਕੱਢਣ ਵਾਲੇ ਸਾਰੇ ਉਪਭੋਗਤਾਵਾਂ ਨੂੰ ਵੀ ਛੋਟ ਦਿੱਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਉਕਤ ਨੂੰ ਛੱਡ ਕੇ ਬਾਕੀ ਬਿਨਾਂ ਛੋਟ ਵਾਲੇ ਸਾਰੇ ਉਪਭੋਗਤਾਵਾਂ ਨੂੰ ਭੂਮੀਗਤ ਪਾਣੀ ਕੱਢਣ ਦੀ ਇਜਾਜ਼ਤ ਲੈਣ ਲਈ ਅਥਾਰਟੀ ਨੂੰ ਇੱਕ ਅਰਜ਼ੀ ਜਮ੍ਹਾਂ ਕਰਾਉਣੀ ਪਵੇਗੀ। ਭੂਮੀਗਤ ਪਾਣੀ ਲਈ 1 ਫਰਵਰੀ 2023 ਤੋਂ ਚਾਰਜ ਲੱਗਣਗੇ।

ਪੰਜਾਬ ਦੇ ਹਰੇਕ ਬਲਾਕ ਵਿੱਚ ਧਰਤੀ ਹੇਠਲੇ ਪਾਣੀ  ਦੀ ਮੌਜੂਦਾ ਸਥਿਤੀ ਅਨੁਸਾਰ ਖਰਚੇ ਨਿਰਧਾਰਤ ਕੀਤੇ ਗਏ ਹਨ। ਜ਼ਮੀਨੀ ਪਾਣੀ ਦੇ ਖਰਚਿਆਂ ਨੂੰ ਤੈਅ ਕਰਨ ਲਈ ਪੰਜਾਬ ਦੇ ਬਲਾਕਾਂ ਨੂੰ ਸਾਲਾਨਾ ਜ਼ਮੀਨੀ ਪਾਣੀ ਰੀਚਾਰਜ ਦੇ ਮੁਕਾਬਲੇ ਸਾਲਾਨਾ ਜ਼ਮੀਨੀ ਪਾਣੀ ਦੀ ਨਿਕਾਸੀ ਦੀ ਸੀਮਾ ਦੇ ਆਧਾਰ 'ਤੇ ਤਿੰਨ ਜ਼ੋਨਾਂ ਵਿੱਚ ਸ਼੍ਰੇਣੀਬੱਧ ਕੀਤਾ ਗਿਆ ਹੈ।

CM bhagwant mannCM bhagwant mann

ਨਵੀਆਂ ਨਿਰਦੇਸ਼ਾਂ ਸਬੰਧੀ ਸਾਰੀ ਜਾਣਕਾਰੀ ਅਥਾਰਟੀ ਦੀ ਵੈਬਸਾਈਟ ਉਤੇ ਮੌਜੂਦ ਹੈ। ਇਹ ਦਿਸ਼ਾ-ਨਿਰਦੇਸ਼ ਉਪਭੋਗਤਾਵਾਂ ਨੂੰ ਪਾਣੀ ਦੀ ਸੰਭਾਲ ਲਈ ਉਤਸ਼ਾਹਿਤ ਕਰਦੇ ਹਨ। ਅਥਾਰਟੀ ਜਨਤਕ ਜਲ ਸੰਭਾਲ ਗਤੀਵਿਧੀਆਂ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੁਆਰਾ ਲਾਗੂ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਲਈ ਫੰਡ ਵੀ ਦੇਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement